B Praak ਸਦਮੇ ‘ਚ, ਸ਼ੋਅ ਦੌਰਾਨ ਡਿਗੀ ਸਟੇਜ਼ – 1 ਮੌ+ਤ, ਦਰਜਨਾਂ ਜਖ਼ਮੀ

Latest Update

ਰਾਜਧਾਨੀ ਦਿੱਲੀ ਦੇ ਕਾਲਕਾਜੀ ਮੰਦਰ ਕੰਪਲੈਕਸ ‘ਚ ਵੱਡਾ ਹਾਦਸਾ ਵਾਪਰ ਗਿਆ ਹੈ। ਮੰਦਰ ਵਿੱਚ ਜਾਗਰਣ ਦੌਰਾਨ ਦੇਰ ਰਾਤ ਕੀਰਤਨ ਦੀ ਸਟੇਜ ਢਹਿ ਗਈ। ਇਸ ਹਾਦਸੇ ‘ਚ ਇਕ ਔਰਤ ਦੀ ਮੌਤ ਹੋਣ ਦੀ ਖਬਰ ਹੈ, ਜਦਕਿ 17 ਲੋਕ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਹਾਦਸੇ ਤੋਂ ਬਾਅਦ ਮੰਦਰ ‘ਚ ਭਗਦੜ ਮੱਚ ਗਈ। ਜ਼ਖਮੀਆਂ ਨੂੰ ਦਿੱਲੀ ਦੇ ਵੱਖ-ਵੱਖ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਸ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ

ਹੈ।ਜਾਣਕਾਰੀ ਮੁਤਾਬਕਗਾਇਕ ਬੀ ਪਰਾਕ ਦੇ ਭਜਨਾਂ ਨੂੰ ਸੁਣਨ ਲਈ 1500 ਤੋਂ ਵੱਧ ਲੋਕਾਂ ਦੀ ਭੀੜ ਆਈ ਸੀ। ਉਨ੍ਹਾਂ ਵਿੱਚ ਬਹੁਤ ਸਾਰੇ ਬੱਚੇ, ਔਰਤਾਂ ਅਤੇ ਬਜ਼ੁਰਗ ਸਨ। ਜਾਗਰਣ ਦੌਰਾਨ ਵੱਡੀ ਗਿਣਤੀ ‘ਚ ਲੋਕ ਸਟੇਜ ‘ਤੇ ਚੜ੍ਹ ਗਏ, ਜਿਸ ਕਾਰਨ ਸਟੇਜ ਟੁੱਟ ਗਈ। ਹਾਦਸੇ ਤੋਂ ਬਾਅਦ ਮੌਕੇ ‘ਤੇ ਭਗਦੜ ਵਰਗੀ ਸਥਿਤੀ ਬਣ ਗਈ। ਦਿੱਲੀ ਪੁਲਿਸ ਨੇ ਦੱਸਿਆ ਕਿ ਸਟੇਜ ਲੱਕੜ ਅਤੇ ਲੋਹੇ ਦੀ ਬਣੀ ਹੋਈ ਸੀ। ਜ਼ਖਮੀਆਂ ‘ਚੋਂ ਕੁਝ ਦੀ ਹੱਡੀ ਟੁੱਟ ਗਈ ਹੈ।ਗਾਇਕ ਬੀ ਪਰਾਕ ਨੇ ਵੀਡੀਓ ਜਾਰੀ ਕਰਕੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਸੋਸ਼ਲ ਮੀਡੀਆ ਪਲੇਟਫਾਰਮ

ਇੰਸਟਾਗ੍ਰਾਮ ‘ਤੇ ਇਕ ਸਟੋਰੀ ਰਾਹੀਂ ਉਸ ਨੇ ਕਿਹਾ ਕਿ ਮੈਂ ਬਹੁਤ ਨਿਰਾਸ਼ ਅਤੇ ਦੁਖੀ ਹਾਂ। ਜੋ ਲੋਕ ਜ਼ਖਮੀ ਹੋਏ ਹਨ, ਮੈਨੂੰ ਉਮੀਦ ਹੈ ਕਿ ਉਹ ਸਾਰੇ ਠੀਕ ਹੋ ਜਾਣਗੇ।
ਅਜਿਹੀ ਘਟਨਾ ਮੈਂ ਪਹਿਲੀ ਵਾਰ ਆਪਣੇ ਸਾਹਮਣੇ ਵਾਪਰਦੀ ਦੇਖੀ ਹੈ। ਸਾਨੂੰ ਭਵਿੱਖ ਵਿੱਚ ਬਹੁਤ ਸਾਵਧਾਨ ਰਹਿਣਾ ਪਵੇਗਾ। ਪ੍ਰਬੰਧਨ ਬਹੁਤ ਮਹੱਤਵਪੂਰਨ ਹੈ।ਸਾਨੂੰ ਬੱਚਿਆਂ ਅਤੇ ਬਜ਼ੁਰਗਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਜ਼ਿੰਦਗੀ ਤੋਂ ਵੱਡਾ ਕੁਝ ਨਹੀਂ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *