ਨਵੇਂ ਵਿਆਹੇ ਜੋੜੇ ਦੇ ਹਾਲੇ ਚਾਅ ਵੀ ਨੀ ਸੀ ਹੋਏ ਪੂਰੇ ਪਹਿਲਾਂ ਹੀ ਪਾਇਆ ਮੌਤ ਨੇ ਘੇਰਾ

Latest Update






ਜ਼ਿਲ੍ਹਾ ਤਰਨਤਾਰਨ ਵਿੱਚ ਬੀਐਸਐਫ ਦੀ ਸਿੰਘਪੁਰਾ ਛਾਉਣੀ ਨੇਰੇ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਬਾਈਕ ਸਵਾਰ ਨਵੇਂ ਵਿਆਹੇ ਜੋੜੇ ਮੌਕੇ ‘ਤੇ ਮੌਤ ਹੋ ਗਈ, ਜਦਕਿ ਇਸ ਹਾਦਸੇ ਵਿੱਚ ਇੱਕ ਸਿੰਘਪੁਰਾ ਦਾ ਹੀ ਰਹਿਣ ਵਾਲੇ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਦੱਸਿਆ ਜਾ ਰਿਹਾ ਹੈ। ਮ੍ਰਿਤਕਾਂ ਦੀ ਪਛਾਣ ਅਰਸ਼ਪ੍ਰੀਤ ਸਿੰਘ ਅਤੇ ਕਾਜਲ ਵਜੋਂ ਹੋਈ ਹੈ, ਜੋ ਕਿ ਥਾਣਾ ਝਬਾਲ ਅਧੀਨ ਆਉਂਦੇ ਪਿੰਡ ਪੱਧਰੀ ਕਲਾਂ ਦੇ ਦੱਸੇ ਜਾ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਅਰਸ਼ਦੀਪ ਸਿੰਘ ਦੇ ਪਿਤਾ ਹਰਦੇਵ ਸਿੰਘ ਸਿੰਘ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਅਤੇ ਕਾਜਲ ਦੇ ਵਿਆਹ ਨੂੰ 4 ਮਹੀਨੇ ਹੋਏ ਸਨ ਅਤੇ ਅੱਜ ਭਿੱਖੀਵਿੰਡ ਵਿਖੇ ਦਵਾਈ ਲੈਣ ਆਏ ਸੀ। ਦੋਵੇਂ ਦਵਾਈ ਲੈ ਕੇ ਵਾਪਸ ਜਾ ਰਹੇ ਸਨ ਤਾਂ ਸਿੰਘਪੁਰਾ ਦੀ ਬੀ.ਐਸ.ਐਫ. ਦੀ ਛਾਉਣੀ ਨੇੜੇ ਮੋਟਰਸਾਈਕਲ ਸਵਾਰ ਨਾਂਲ ਐਕਸੀਡੈਂਟ ਹੋ ਗਿਆ, ਜਿਸ ਨਾਲ ਇੱਕ ਅਣਪਛਾਤੀ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਉਨ੍ਹਾਂ ਦੇ ਲੜਕੇ ਅਰਸ਼ਦੀਪ ਸਿੰਘ ਅਤੇ ਨਹੁੰ ਕਾਜਲ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਹਾਦਸੇ ਵਿੱਚ ਇੱਕ ਹੋਰ ਵਿਅਕਤੀ ਜੋ ਆਪਣੇ ਮੋਟਰਸਾਈਕਲ ‘ਤੇ ਸਵਾਰ ਜਸਪਾਲ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਸਿੰਘਪੁਰਾ ਗੰਭੀਰ ਗੰਭੀਰ ਰੂਪ ਨਾਲ ਜ਼ਖਮੀ ਦੱਸਿਆ ਜਾ ਰਿਹਾ ਹੈ, ਜਿਸ ਨੂੰ ਭਿਖੀਪਿੰਡ ਦੇ ਨਿੱਜੀ ਹਸਪਤਾਲ ਵਿਖੇ ਰਾਹਗੀਰਾਂ ਦੀ ਮਦਦ ਨਾਲ ਦਾਖਲ ਕਰਵਾਇਆ ਗਿਆ। ਉੱਥੇ ਹੀ ਮੌਕੇ ‘ਤੇ ਥਾਣਾ ਸੁਰਸਿੰਘ ਦੀ ਪੁਲਿਸ ਦੇ ਏਐਸਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ




Leave a Reply

Your email address will not be published. Required fields are marked *