ਉੱਤਰ ਭਾਰਤ ਦੇ ਪਹਾੜੀ ਇਲਾਕਿਆਂ ’ਚ ਅੱਜ ਭਾਰੀ ਬਰਫ਼ਬਾਰੀ ਵੇਖਣ ਨੂੰ ਮਿਲੀ। ਸ਼ਿਮਲਾ ਅਤੇ ਸ੍ਰੀਨਗਰ ’ਚ ਮੌਸਮ ਦੀ ਪਹਿਲੀ ਬਰਫ਼ਬਾਰੀ ਵੇਖਣ ਨੂੰ ਮਿਲੀ ਅਤੇ ਉੱਤਰਾਖੰਡ ’ਚ ਵੀ ਕਈ ਥਾਵਾਂ ’ਤੇ ਬਰਫ਼ ਦੀ ਮੋਟੀ ਪਰਤ ਵਿਛ ਗਈ। ਹਿਮਾਚਲ ਪ੍ਰਦੇਸ਼ ਦੇ ਉੱਚੇ ਪਹਾੜੀਆਂ ਅਤੇ ਕਬਾਇਲੀ ਇਲਾਕਿਆਂ ’ਚ ਵੀਰਵਾਰ ਨੂੰ ਦਰਮਿਆਨੀ ਤੋਂ ਭਾਰੀ ਬਰਫਬਾਰੀ ਜਾਰੀ ਰਹੀ, ਜਦਕਿ ਸੂਬੇ ਦੀ ਰਾਜਧਾਨੀ ਸ਼ਿਮਲਾ ’ਚ ਸੀਜ਼ਨ ਦੀ ਪਹਿਲੀ ਬਰਫਬਾਰੀ ਹੋਈ। ਬਰਫਬਾਰੀ ਨੇ ਵਸਨੀਕਾਂ, ਸੈਲਾਨੀਆਂ ਅਤੇ ਕਿਸਾਨਾਂ ਦੇ ਚਿਹਰਿਆਂ ਨੂੰ ਚਮਕਾਇਆ ਹੈ।ਸ਼ਿਮਲਾ ਵੀਰਵਾਰ ਨੂੰ ਬਰਫ ਦੀ
ਪਤਲੀ ਚਾਦਰ ਨਾਲ ਢਕਿਆ ਹੋਇਆ ਸੀ, ਜਦਕਿ ਕੁਫਰੀ ਅਤੇ ਫਾਗੂ ਦੇ ਵਿਚਕਾਰ ਪੰਜ ਕਿਲੋਮੀਟਰ ਦਾ ਖੇਤਰ ਪੂਰੀ ਤਰ੍ਹਾਂ ਬਰਫ ਨਾਲ ਢਕਿਆ ਹੋਇਆ ਸੀ। ਠੰਢ ਦੇ ਬਾਵਜੂਦ ਸੈਲਾਨੀ ਅਤੇ ਵਸਨੀਕ ਬਰਫਬਾਰੀ ਦਾ ਅਨੰਦ ਲੈਣ ਲਈ ਸ਼ਹਿਰ ਦੇ ਵਿਚਕਾਰ ਸਥਿਤ ਮਾਲ ਰੋਡ ਅਤੇ ਰਿਜ ’ਤੇ ਇਕੱਠੇ ਹੋਏ। ਬੁਧਵਾਰ ਰਾਤ ਨੂੰ ਸ਼ਿਮਲਾ ’ਚ ਭਾਰੀ ਗੜੇਮਾਰੀ ਹੋਈ ਜਿਸ ਤੋਂ ਬਾਅਦ ਰੁਕ-ਰੁਕ ਕੇ ਮੀਂਹ ਪਿਆ। ਸਟੇਟ ਐਮਰਜੈਂਸੀ ਆਪਰੇਸ਼ਨ ਸੈਂਟਰ ਦੇ ਅਨੁਸਾਰ, ਰਾਜ ’ਚ ਛੇ ਕੌਮੀ ਰਾਜਮਾਰਗਾਂ ਸਮੇਤ 240 ਤੋਂ ਵੱਧ ਸੜਕਾਂ ਨੂੰ ਆਵਾਜਾਈ ਲਈ ਬੰਦ ਕਰ ਦਿਤਾ ਗਿਆ ਹੈ ਅਤੇ
ਭਾਰੀ ਬਰਫਬਾਰੀ ਅਤੇ ਮੀਂਹ ਕਾਰਨ 677 ਟਰਾਂਸਫਾਰਮਰ ਪ੍ਰਭਾਵਤ ਹੋਏ ਹਨ। ਦੂਜੇ ਪਾਸੇ ਸ਼੍ਰੀਨਗਰ ਅਤੇ ਕਸ਼ਮੀਰ ਦੇ ਹੋਰ ਹਿੱਸਿਆਂ ’ਚ ਵੀਰਵਾਰ ਨੂੰ ਸੀਜ਼ਨ ਦੀ ਪਹਿਲੀ ਬਰਫਬਾਰੀ ਹੋਈ, ਜਿਸ ਨਾਲ ਸਥਾਨਕ ਲੋਕਾਂ ਦੇ ਚਿਹਰਿਆਂ ’ਤੇ ਖੁਸ਼ੀ ਦੀ ਲਹਿਰ ਹੈ। ਅਧਿਕਾਰੀਆਂ ਨੇ ਦਸਿਆ ਕਿ ਮੈਦਾਨੀ ਇਲਾਕਿਆਂ ’ਚ ਬਰਫਬਾਰੀ ਬੁਧਵਾਰ ਦੇਰ ਰਾਤ ਸ਼ੁਰੂ ਹੋਈ ਅਤੇ ਜ਼ਿਆਦਾਤਰ ਥਾਵਾਂ ’ਤੇ ਸਵੇਰ ਤਕ ਜਾਰੀ ਰਹੀ। ਸ੍ਰੀਨਗਰ ਅਤੇ ਮੈਦਾਨੀ ਇਲਾਕਿਆਂ ਨਾਲ ਲਗਦੇ ਹੋਰ ਇਲਾਕਿਆਂ ’ਚ ਬੀਤੀ ਦੇਰ ਰਾਤ ਮੀਂਹ ਅਤੇ ਬਰਫਬਾਰੀ ਹੋਈ। ਇਸ ਤੋਂ ਬਾਅਦ ਸਵੇਰ ਤਕ ਵਾਦੀ ਬਰਫ ਦੀ ਚਾਦਰ ਨਾਲ ਢੱਕੀ ਰਹੀ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ