ਫ਼ਿਰ ਬਦਲਿਆ ਮੌਸਮ ਦਾ ਮਿਜ਼ਾਜ

Latest Update

ਪੋਹ-ਮਾਘ ਦੀ ਹੱਡ ਚੀਰਵੀਂ ਠੰਡ ਅਤੇ ਸੰਘਣੀ ਧੁੰਦ ਮਗਰੋਂ ਹੁਣ ਮੌਸਮ ਨੇ ਇਕ ਵਾਰ ਫਿਰ ਮਿਜਾਜ਼ ਬਦਲਿਆ ਹੈ। ਕਿਉਂਕਿ ਬੁਧਵਾਰ ਰਾਤ ਨੂੰ ਹੀ ਮੌਸਮ ਖ਼ਰਾਬ ਹੋ ਗਿਆ ਸੀ ਅਤੇ ਵੀਰਵਾਰ ਨੂੰ ਸਵੇਰੇ ਤੜਕਸਾਰ ਹੀ ਬੱਦਲਵਾਈ ਹੋਣ ਤੋਂ ਬਾਅਦ ਮੀਂਹ ਸ਼ੁਰੂ ਹੋ ਗਿਆ। ਮੀਂਹ ਦੇ ਨਾਲ-ਨਾਲ ਗੜੇਮਾਰੀ ਵੀ ਹੋਈ। ਅਤੇ ਇਸ ਹਫਤੇ ‘ਚ ਇਹ ਦੂਜੀ ਬਾਰਿਸ਼ ਹੈ। ਇਸ ਮੀਂਹ ਨਾਲ ਲੋਕਾਂ ਨੂੰ ਪਿਛਲੇ ਦਿਨਾਂ ਤੋਂ ਪੈ ਰਹੀ ਕੜਾਕੇ ਦੀ ਠੰਢ ਤੋਂ ਰਾਹਤ ਮਿਲੀ ਹੈ ਦੂਜੇ ਪਾਸੇ ਮੌਸਮ ਵਿਭਾਗ ਵੱਲੋਂ ਕਰੀਬ 1 ਫਰਵਰੀ ਤੋਂ ਲੈ ਕੇ 8 ਫਰਵਰੀ ਤੱਕ ਪੰਜਾਬ ਵਿੱਚ ਬਾਰਿਸ਼ ਦਾ ਰੈੱਡ ਅਲਰਟ ਜਾਰੀ ਕੀਤਾ

ਹੋਇਆ ਹੈਪਿਛਲੇ 24 ਘੰਟਿਆਂ ਦੌਰਾਨ ਗੁਰਦਾਸਪੁਰ ’ਚ ਹੋਈ 40 ਐੱਮ. ਐੱਮ. ਬਾਰਿਸ਼ ਅਤੇ 7 ਕਿਲੋਮੀਟਰ ਰਫਤਾਰ ਨਾਲ ਚੱਲੀ ਸੀਤ ਲਹਿਰ ਨੇ ਲੋਕਾਂ ਨੂੰ ਮੁੜ ਕੰਬਣੀ ਛੇੜ ਦਿੱਤੀ ਹੈ। ਇਸ ਇਲਾਕੇ ਅੰਦਰ ਦਿਨ ਦਾ ਤਾਪਮਾਨ ਘੱਟ ਕੇ ਮੁੜ 15 ਡਿਗਰੀ ਸੈਂਟੀਗਰੇਡ ਰਹਿ ਗਿਆ ਹੈ ਜਦੋਂ ਕਿ ਰਾਤ ਦਾ ਘੱਟੋ-ਘੱਟ ਤਾਪਮਾਨ 5 ਡਿਗਰੀ ਦੇ ਕਰੀਬ ਦਰਜ ਕੀਤਾ ਗਿਆ। ਬੀਤੇ ਦਿਨ ਹੋਈ ਬਾਰਿਸ਼ ਨਾਲ ਕਈ ਜ਼ਿਲ੍ਹਿਆਂ ਵਿਚ ਗੜੇਮਾਰੀ ਵੀ ਹੋਣ ਕਾਰਨ ਫ਼ਸਲਾਂ ਪ੍ਰਭਾਵਿਤ ਹੋਈਆਂ ਹਨ ਪਰ ਗੁਰਦਾਸਪੁਰ ਜ਼ਿਲ੍ਹੇ ਅੰਦਰ ਹੋਈ ਦਰਮਿਆਨੀ ਬਾਰਿਸ਼ ਨੇ ਕਣਕ ਦੀ ਫ਼ਸਲ ਦਾ ਨੁਕਸਾਨ

ਨਹੀਂ ਕੀਤਾ। ਹਾਲ ਦੀ ਘੜੀ ਇਹ ਮੰਨਿਆ ਜਾ ਰਿਹਾ ਹੈ ਕਿ ਦੋ ਮਹੀਨੇ ਮੌਸਮ ਖੁਸ਼ਕ ਰਹਿਣ ਕਾਰਨ ਫ਼ਸਲ ਨੂੰ ਨੁਕਸਾਨ ਹੋ ਰਿਹਾ ਸੀ। ਇਸ ਲਈ ਇਹ ਬਾਰਿਸ਼ ਫ਼ਸਲਾਂ ਲਈ ਲਾਹੇਵੰਦ ਰਹੇਗੀ। ਬਾਰਿਸ਼ ਤੋਂ ਬਾਅਦ ਚੱਲੀਆਂ ਤੇਜ਼ ਹਵਾਵਾਂ ਨੇ ਵੀ ਕਣਕ ਦੀ ਫ਼ਸਲ ਨੂੰ ਨੁਕਸਾਨ ਨਹੀਂ ਕੀਤਾ ਕਿਉਂਕਿ ਅਜੇ ਤੱਕ ਫ਼ਸਲ ਦੀ ਉਚਾਈ ਘੱਟ ਹੋਣ ਕਰਨ ਹਵਾ ਨਾਲ ਨੁਕਸਾਨ ਹੋਣ ਦੀ ਸੰਭਾਵਨਾ ਨਹੀਂ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *