ਪੰਜਾਬ ‘ਚ ਨਵੇਂ ਟਰੈਫਿਕ ਰੂਲ ਲਾਗੂ, ਪਿਛਲੀ ਸੀਟ ‘ਤੇ ਬੈਠਿਆਂ ਨੂੰ ਵੀ ਲਗਾਉਣਾ ਪਏਗਾ ਬੈਲਟ ਨਹੀਂ ਤਾਂ ਖੈਰ ਨਹੀਂ

Latest Update


ਹੁਣ ਕਾਰ ਦੀ ਪਿਛਲੀ ਸੀਟ ‘ਤੇ ਬੈਠੇ ਯਾਤਰੀ ਨੂੰ ਵੀ ਸੀਟ ਬੈਲਟ ਲਗਾਉਣੀ ਲਾਜ਼ਮੀ ਹੋਵੇਗੀ। ਜੇਕਰ ਤੁਸੀਂ ਸੀਟ ਬੈਲਟ ਨਹੀਂ ਲਗਾਉਂਦੇ ਤਾਂ ਤੁਹਾਨੂੰ ਜੁਰਮਾਨਾ ਭਰਨਾ ਪਵੇਗਾ। ਵਧਦੇ ਸੜਕ ਹਾਦਸਿਆਂ ਦੇ ਮੱਦੇਨਜ਼ਰ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਹੈ ਕਿ ਕਾਰ ਵਿੱਚ ਸਾਰੇ ਲੋਕਾਂ ਲਈ ਸੀਟ ਬੈਲਟ ਲਗਾਉਣੀ ਲਾਜ਼ਮੀ ਹੋਵੇਗੀ। ਗਡਕਰੀ ਨੇ ਇੱਕ ਸਮਾਗਮ ਵਿੱਚ ਸਾਇਰਸ ਮਿਸਤਰੀ ਦੀ ਕਾਰ ਹਾਦਸੇ ਵਿੱਚ ਮੌਤ ਦਾ ਵੀ ਜ਼ਿਕਰ ਕੀਤਾ। ਗਡਕਰੀ ਨੇ ਸੀਟ ਬੈਲਟ ਨਾ ਪਹਿਨਣ ‘ਤੇ ਭਾਰੀ ਜੁਰਮਾਨੇ ਦੀ ਗੱਲ ਕਹੀ ਹੈ। ਸਰਕਾਰ ਅਗਲੇ ਤਿੰਨ ਦਿਨਾਂ ਵਿੱਚ

ਆਪਣਾ ਹੁਕਮ ਜਾਰੀ ਕਰੇਗੀ।ਡਰਾਈਵਿੰਗ ਸੀਟ ‘ਤੇ ਬੈਠਾ ਵਿਅਕਤੀ ਪਹਿਲਾਂ ਵੀ ਸੀਟ ਬੈਲਟ ਲਾਉਂਦਾ ਸੀ ਪਰ ਹੁਣ ਪਿੱਛੇ ਬੈਠੇ ਵਿਅਕਤੀ ਨੂੰ ਵੀ ਇਸ ਨਿਯਮ ਦੀ ਪਾਲਣਾ ਕਰਨੀ ਪਵੇਗੀ। ਅਜਿਹੇ ‘ਚ ਜ਼ਿਆਦਾ ਸੁਰੱਖਿਆ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਅਜਿਹੇ ਸੜਕ ਹਾਦਸਿਆਂ ਨੂੰ ਘੱਟ ਕੀਤਾ ਜਾ ਸਕੇ।ਇਹ ਫੈਂਸਲਾ ਟਾਟਾ ਸੰਨਜ਼ ਦੇ ਸਾਬਕਾ ਚੇਅਰਮੈਨ ਸਾਇਰਸ ਮਿਸਤਰੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਤੋਂ ਬਾਅਦ ਲਿਆ ਗਿਆ।

ਦੱਸਿਆ ਜਾ ਰਿਹਾ ਹੈ ਕਿ ਉਹ ਮਰਸਡੀਜ਼ ਦੀ ਪਿਛਲੀ ਸੀਟ ‘ਤੇ ਬੈਠੇ ਸੀ ਅਤੇ ਉਹਨਾਂ ਨੇ ਸੀਟ ਬੈਲਟ ਨਹੀਂ ਲਗਾਈ ਹੋਈ ਸੀ। ਗਡਕਰੀ ਨੇ ਕਿਹਾ ਕਿ ਪਹਿਲਾਂ ਤੋਂ ਹੀ ਪਿਛਲੀ ਸੀਟ ‘ਤੇ ਸੀਟ ਬੈਲਟ ਪਹਿਨਣਾ ਲਾਜ਼ਮੀ ਹੈ, ਪਰ ਲੋਕ ਇਸ ਦਾ ਪਾਲਣ ਨਹੀਂ ਕਰ ਰਹੇ ਹਨ। ਪਰ ਹੁਣ ਜੁਰਮਾਨਾ ਲਗਾਇਆ ਜਾਵੇਗਾ। ਉਹਨਾਂ ਕਿਹਾ ਕਿ 2024 ਤੱਕ ਸੜਕ ਹਾਦਸਿਆਂ ਵਿੱਚ 50 ਫੀਸਦੀ ਤੱਕ ਕਮੀ ਲਿਆਉਣ ਦਾ ਟੀਚਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
Leave a Reply

Your email address will not be published. Required fields are marked *