Dr. Baljeet Kaur ਨੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀਆਂ ਮੰਗਾਂ ਬਾਰੇ ਕੇਂਦਰੀ ਮੰਤਰੀ ਨਾਲ ਕੀਤੀ ਗੱਲ

Latest Update

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਰਾਜ ਮੰਤਰੀ ਰਾਮਦਾਸ ਅਠਾਵਲੇ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਅਹਿਮ ਮੁੱਦਿਆਂ ਉੱਤੇ ਚਰਚਾ ਕਰਦਿਆਂ ਆਪਣੇ ਵਿਭਾਗ ਨਾਲ ਸਬੰਧਤ ਮੰਗਾਂ ਰੱਖੀਆਂ। ਕੇਂਦਰੀ ਮੰਤਰੀ ਦੇ ਇੱਕ ਦਿਨਾ ਫਰੀਦਕੋਟ ਦੌਰੇ ਦੌਰਾਨ ਇਹ ਮੀਟਿੰਗ ਹੋਈ ਜੋ ਸਮਾਜਿਕ ਨਿਆਂ ਅਤੇ ਸਮਾਜਿਕ ਸੁਰੱਖਿਆ ਵਿਭਾਗਾਂ ਦੇ ਪ੍ਰਭਾਵੀ ਕੰਮਕਾਜ ਸਬੰਧੀ ਵੱਖ-ਵੱਖ ਮੁੱਦਿਆਂ ‘ਤੇ ਕੇਂਦਰਿਤ ਰਹੀ।

ਅਠਾਵਲੇ ਨਾਲ ਗੱਲਬਾਤ ਦੌਰਾਨ ਡਾ. ਬਲਜੀਤ ਕੌਰ ਨੇ ਬਾਬੂ ਜਗਜੀਵਨ ਰਾਮ ਯੋਜਨਾ ਅਧੀਨ ਹੋਸਟਲਾਂ ਦੀ ਉਸਾਰੀ ਦੇ ਨਿਰਵਿਘਨ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਲੁੜੀਂਦੇ ਫੰਡਾਂ ਦੀ ਲੋੜ ‘ਤੇ ਜ਼ੋਰ ਦਿੱਤਾ। ਉਨਾਂ੍ਹ ਅਨੁਸੂਚਿਤ ਜਾਤੀਆਂ ਦੀ ਭਲਾਈ ਦੇ ਉਦੇਸ਼ ਨਾਲ ਪਹਿਲਕਦਮੀਆਂ ਨੂੰ ਵਧਾਉਣ ਲਈ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਉਦੈ ਯੋਜਨਾ ਤਹਿਤ ਅਲਾਟਮੈਂਟ ਵਧਾਉਣ ਦੀ ਵੀ ਵਕਾਲਤ ਕੀਤੀ। ਡਾ. ਬਲਜੀਤ ਕੌਰ ਨੇ ਗਰੀਬ ਬੱਚਿਆਂ ਲਈ ਰਿਹਾਇਸ਼ੀ ਸਕੂਲ ਸਥਾਪਤ ਕਰਨ ਅਤੇ ਵਿਦੇਸ਼ਾਂ ਵਿੱਚ ਸਿੱਖਿਆ ਦੇ ਮੌਕਿਆਂ ਦੀ ਸਹੂਲਤ ਲਈ

ਹੋਰ ਫੰਡਾਂ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਇਸ ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ ਵਿਭਾਗ ਦੀ ਸਕੀਮ ਫਾਰ ਇੰਪਲੀਟੇਸ਼ਨ ਆਫ ਪਰਸਨਜ਼ ਵਿਦ ਡਿਸਬਿਲਟੀ ਐਕਟ (ਸਿਪਡਾ ਸਕੀਮ) ਤਹਿਤ ਫੰਡਾਂ ਨੂੰ ਵਧਾਉਣ ਦੀ ਮੰਗ ਕੀਤੀ ਗਈ ਅਤੇ ਦਿੱਤੀਆਂ ਗਰਾਂਟਾਂ ਦੀ ਵਰਤੋਂ ਲਈ ਸਮਾਂ ਸੀਮਾ ਵਧਾਉਣ ਬਾਰੇ ਵੀ ਚਰਚਾ ਹੋਈ। ਡਾ. ਬਲਜੀਤ ਕੌਰ ਨੇ ਹੋਸਟਲ ਪ੍ਰਵਾਨਗੀਆਂ, ਆਦਰਸ਼ ਗ੍ਰਾਮ ਯੋਜਨਾ ਲਈ ਫੰਡਾਂ ਦੀ ਮੰਗ ਅਤੇ ਐਸ.ਸੀ

ਕਾਰਪੋਰੇਸ਼ਨ ਕੇਂਦਰੀ ਹਿੱਸਾ ਨਾਲ ਸਬੰਧਤ ਮੰਗਾਂ ਵੱਲ ਅਠਾਵਲੇ ਦਾ ਧਿਆਨ ਦਿਵਾਉਂਦਿਆਂ ਇਨਾਂ੍ਹ ਸਕੀਮਾਂ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਵਾਉਣ ਦੀ ਵੀ ਪੁਰਜ਼ੋਰ ਸਿਫਾਰਿਸ਼ ਕੀਤੀ। ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਡਾ. ਸ਼ੇਨਾ ਅਗਰਵਾਲ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ-ਸੰਯੁਕਤ ਸਕੱਤਰ ਰਾਜ ਬਹਾਦਰ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *