ਸਕੂਲ ਵੈਨ ਦੀ ਚਪੇਟ ‘ਚ ਆਇਆ 5 ਸਾਲ ਦਾ ਮਾਸੂਮ

Latest Update

 ਅੱਜ ਸਵੇਰੇ ਇੱਥੋਂ ਨਜ਼ਦੀਕੀ ਪਿੰਡ ਲੋਪੋਂ ਵਿਖੇ ਇੱਕ ਸਕੂਲ ਵੈਨ ਵੱਲੋਂ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੇ ਜਾਣ ’ਤੇ 5 ਸਾਲ ਦੇ ਮਾਸੂਮ ਬੱਚੇ ਦੀ ਮੌਤ ਹੋ ਗਈ ਹੈ। ਜਦਕਿ ਇਸ ਹਾਦੇ ਵਿਚ ਮੋਟਰਸਾਈਕਲ ਚਾਲਕ, ਜੋਕਿ ਮਿ੍ਰਤਕ ਬੱਚੇ ਦਾ ਮਾਮਾ ਸੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਮੋਟਰਸਾਈਕਲ ਦੇ ਪਿੱਛੇ ਬੈਠੀ ਬੱਚੇ ਦੀ ਮਾਂ ਦੇ ਵੀ ਸੱਟਾਂ ਵੱਜੀਆਂ, ਪਰ ਉਸ ਦੀ ਹਾਲਤ ਠੀਕ ਹੈ।ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਖੰਨਾ ਨਿਵਾਸੀ ਤਰਨਜੀਤ ਕੌਰ ਆਪਣੇ 5 ਸਾਲ ਦੇ ਬੱਚੇ ਯਸ਼ਰਾਜ ਸਿੰਘ ਨੂੰ

ਨਾਲ ਲੈ ਕੇ ਆਪਣੇ ਪੇਕੇ ਘਰ ਪਿੰਡ ਲੋਪੋਂ (ਸਮਰਾਲਾ) ਵਿਖੇ ਰਹਿਣ  ਲਈ ਆਈ ਹੋਈ ਸੀ। ਅੱਜ ਸਵੇਰੇ ਤਰਨਜੀਤ ਕੌਰ ਦਾ ਭਰਾ ਇੰਦਰਜੀਤ ਸਿੰਘ ਆਪਣੀ ਭੈਣ ਅਤੇ ਭਾਣਜੇ ਨੂੰ ਮੋਟਰਸਾਈਕਲ ’ਤੇ ਛੱਡਣ ਲਈ ਜਾ ਰਿਹਾ ਸੀ। ਪਿੰਡ ਲੋਪੋਂ ਤੋਂ ਬਾਹਰ ਨਿਕਲਦੇ ਹੀ ਸਾਹਮਣੇ ਤੋਂ ਆ ਰਹੀ ਇੱਕ ਪ੍ਰਾਈਵੇਟ ਸਕੂਲ ਦੀ ਵੈਨ ਨੇ ਇਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਘਟਨਾ ’ਚ ਮਾਸੂਮ ਬੱਚੇ ਯਸ਼ਰਾਜ ਸਿੰਘ ਦੀ

ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਮਾਮਾ ਇੰਦਰਜੀਤ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਬੱਚੇ ਦੀ ਮਾਂ ਨੂੰ ਵੀ ਕਾਫੀ ਸੱਟਾਂ ਲੱਗੀਆਂ, ਪਰ ਉਸ ਦੀ ਹਾਲਤ ਠੀਕ ਹੈ। ਦੁਰਘਟਨਾ ਤੋਂ ਬਾਅਦ ਵੈਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ। ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਫਰਾਰ ਹੋਏ ਸਕੂਲ ਵੈਨ ਚਾਲਕ ਖਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ ਅਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *