ਕਤਰ ਦੀ ਜੇਲ੍ਹ ‘ਚੋਂ 7 ਭਾਰਤੀ ਸਾਬਕਾ ਨੇਵੀ ਅਫ਼ਸਰ ਆਏ ਬਾਹਰ, ਪਹਿਲਾਂ ਸੁਣਾਈ ਸੀ ਮੌ/ਤ ਦੀ ਸਜ਼ਾ, ਹੁਣ ਕੀਤਾ ਰਿਹਾਅ

Latest Update

ਕਤਰ ਦੀ ਜੇਲ੍ਹ ’ਚ ਕੈਦ ਭਾਰਤੀ ਨੇਵੀ ਦੇ ਅੱਠ ਸਾਬਕਾ ਅਧਿਕਾਰੀਆਂ ਨੂੰ ਛੁਡਾਉਣ ’ਚ ਜੁਟੀ ਭਾਰਤ ਸਰਕਾਰ ਨੂੰ ਵੱਡੀ ਕੂਟਨੀਤਕ ਕਾਮਯਾਬੀ ਮਿਲੀ ਹੈ। ਇਨ੍ਹਾਂ ’ਚੋਂ ਸੱਤ ਦੀ ਸੋਮਵਾਰ ਸਵੇਰੇ ਵਤਨ ਵਾਪਸੀ ਹੋ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖ਼ੁਦ ਮਾਮਲੇ ’ਚ ਸਾਰੇ ਘਟਨਾ ਚੱਕਰ ਦੀ ਲਗਾਤਾਰ ਨਿਗਰਾਨੀ ਕੀਤੀ ਤੇ ਭਾਰਤੀਆਂ ਦੀ ਵਾਪਸੀ ਯਕੀਨੀ ਬਣਾਉਣ ਲਈ ਕਿਸੇ ਵੀ ਪਹਿਲ ਤੋਂ ਕਦੇ ਪਿੱਛੇ ਨਹੀਂ ਹਟੇ।


ਹਾਲਾਂਕਿ ਕਤਰ ਸਰਕਾਰ ਨੇ ਸਪਸ਼ਟ ਤੌਰ ’ਤੇ ਨਹੀਂ ਦੱਸਿਆ ਕਿ ਪਰ ਉੱਥੋਂ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਕਤਰ ਦੀ ਸ਼ਿਪਿੰਗ ਕੰਪਨੀ ’ਚ ਕੰਮ ਕਰਨ ਵਾਲੇ ਇਨ੍ਹਾਂ ਭਾਰਤੀਆਂ ਨੂੰ ਜਾਸੂਸੀ ਦੇ ਦੋਸ਼ ’ਚ ਅਗਸਤ, 2022 ’ਚ ਗਿ੍ਰਫ਼ਤਾਰ ਕੀਤਾ ਗਿਆ ਸੀ। ਪਹਿਲਾਂ ਇਨ੍ਹਾਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਗਈ ਸੀ ਜਿਹੜੀ ਦਸੰਬਰ, 2023 ’ਚ ਘੱਟ ਕਰ ਕੇ 25 ਸਾਲ ਕੈਦ ਦੀ ਸਜ਼ਾ ’ਚ ਬਦਲ ਦਿੱਤੀ ਗਈ। ਹੁਣ ਉਨ੍ਹਾਂ ਨੂੰ ਆਜ਼ਾਦ ਕਰ ਦਿੱਤਾ ਗਿਆ ਹੈ। ਇਨ੍ਹਾਂ ਭਾਰਤੀ ਸਾਬਕਾ ਨੇਵੀ ਅਧਿਕਾਰੀਆਂ ਨਾਲ ਕਤਰ ਦੇ ਵੀ ਕੁਝ ਨਾਗਰਿਕ ਗਿ੍ਰਫ਼ਤਾਰ ਕੀਤੇ ਗਏ ਸਨ, ਜਿਨ੍ਹਾਂ ਨੂੰ

ਪਹਿਲਾਂ ਹੀ ਰਿਹਾਅ ਕਰ ਦਿੱਤਾ ਗਿਆ ਸੀ। ਰਿਹਾਅ ਕੀਤੇ ਗਏ ਇਨ੍ਹਾਂ ਅਧਿਕਾਰੀਆਂ ’ਚ ਸੇਵਾਮੁਕਤ ਕੈਪਟਨ ਨਵਤੇਜ ਗਿੱਲ ਤੇ ਸੌਰਭ ਵਸ਼ਿਸ਼ਠ, ਸੇਵਾਮੁਕਤ ਕਮਾਂਡਰ ਪੁਰਨੇਂਦੂ ਤਿਵਾੜੀ, ਅਮਿਤ ਨਾਗਪਾਲ, ਐੱਸਕੇ ਗੁਪਤਾ, ਬੀਕੇ ਵਰਮਾ, ਸੁਗੁਨਕਰ ਪਕਾਲਾ ਤੇ ਨਾਵਿਕ ਰਾਕੇਸ਼ ਸ਼ਾਮਿਲ ਹਨ। ਇਹ ਜਿਸ ਕੰਪਨੀ ’ਚ ਕੰਮ ਕਰ ਰਹੇ ਸਨ, ਉਸ ਕੰਪਨੀ ਨੂੰ ਵੀ ਬੰਦ ਕੀਤਾ ਜਾ ਚੁੱਕਿਆ ਹੈ। ਸੇਵਾਮੁਕਤ ਕਮਾਂਡਰ ਤਿਵਾੜੀ ਤੋਂ ਇਲਾਵਾ ਹੋਰ ਸਾਰੇ ਨੇਵੀ ਅਧਿਕਾਰੀ ਸਵੇਰੇ 2.35 ਵਜੇ ਕਿ ਨਿੱਜੀ ਏਅਰਲਾਈਨ ਰਾਹੀਂ ਦਿੱਲੀ ਹਵਾਈ ਅੱਡੇ ’ਤੇ ਪੁੱਜੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ  ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *