ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਪੜ੍ਹਾਈ ਕਰਨ ਗਏ 25 ਸਾਲਾ ਨੌਜਵਾਨ ਦੀ ਹਾ.ਰਟ ਅ.ਟੈਕ ਨਾਲ ਮੌ.ਤ !

Latest Update






ਸ਼ੇਖ ਮੁਜ਼ੱਮਿਲ ਅਹਿਮਦ ਨਾਮ ਦੇ ਇੱਕ ਭਾਰਤੀ ਵਿਦਿਆਰਥੀ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ, ਜਿਸ ਤੋਂ ਬਾਅਦ ਉਸਦੇ ਪਰਿਵਾਰ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਵਿਦਿਆਰਥੀ ਦੀ ਮ੍ਰਿਤਕ ਦੇਹ ਨੂੰ ਹੈਦਰਾਬਾਦ ਵਾਪਸ ਭੇਜਣ ਦਾ ਪ੍ਰਬੰਧ ਕਰਨ ਦੀ ਬੇਨਤੀ ਕੀਤੀ ਹੈ। ਅਹਿਮਦ (25) ਹੈਦਰਾਬਾਦ ਦਾ ਰਹਿਣ ਵਾਲਾ ਸੀ ਅਤੇ ਓਨਟਾਰੀਓ ਦੇ ਕਿਚਨਰ ਸਿਟੀ ਦੇ ਵਾਟਰਲੂ ਕੈਂਪਸ ਦੇ ਕੋਨੇਸਟੋਗਾ ਕਾਲਜ ਤੋਂ ਆਈ.ਟੀ. ਵਿੱਚ ਮਾਸਟਰਜ਼ ਕਰ ਰਿਹਾ ਸੀ। ਤੇਲੰਗਾਨਾ ਆਧਾਰਿਤ ਸਿਆਸੀ ਪਾਰਟੀ ਮਜਲਿਸ ਬਚਾਓ ਤਹਿਰੀਕ (ਐੱਮ.ਬੀ.ਟੀ.) ਦੇ ਆਗੂ

ਅਮਜਦ ਉੱਲਾ ਖ਼ਾਨ ਨੇ ਸੋਸ਼ਲ ਮੀਡੀਆ ‘ਤੇ ਇਸ ਘਟਨਾ ਦੀ ਜਾਣਕਾਰੀ ਦਿੱਤੀ।ਐੱਮ.ਬੀ.ਟੀ. ਆਗੂ ਨੇ ਕਿਹਾ ਕਿ ਅਹਿਮਦ ਪਿਛਲੇ ਹਫ਼ਤੇ ਤੋਂ ਬੁਖ਼ਾਰ ਨਾਲ ਪੀੜਤ ਸੀ, ਪਰ ਉਸ ਦੇ ਪਰਿਵਾਰ ਨੂੰ ਅਹਿਮਦ ਦੇ ਦੋਸਤ ਦਾ ਫ਼ੋਨ ਆਇਆ ਕਿ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਨੇ ਮ੍ਰਿਤਕ ਦੇ ਪਰਿਵਾਰ ਵੱਲੋਂ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੂੰ ਮਦਦ ਲਈ ਬੇਨਤੀ ਕਰਨ ਵਾਲਾ ਪੱਤਰ ਵੀ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ।

ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਅਮਜਦ ਉੱਲਾ ਖਾਨ ਨੇ ਕਿਹਾ, “ਹੈਦਰਾਬਾਦ, ਤੇਲੰਗਾਨਾ ਰਾਜ ਦਾ 25 ਸਾਲ ਦਾ ਸ਼ੇਖ ਮੁਜ਼ੱਮਿਲ ਅਹਿਮਦ ਦਸੰਬਰ 2022 ਤੋਂ ਕੈਨੇਡਾ ਦੇ ਓਨਟਾਰੀਓ ਵਿੱਚ ਕਿਚਨਰ ਸਿਟੀ ਵਿੱਚ ਵਾਟਰਲੂ ਕੈਂਪਸ ਦੇ ਕੋਨੇਸਟੋਗਾ ਕਾਲਜ ਤੋਂ ਆਈ.ਟੀ. ਵਿੱਚ ਮਾਸਟਰਜ਼ ਕਰ ਰਿਹਾ ਸੀ, ਪਿਛਲੇ ਇੱਕ ਹਫ਼ਤੇ ਤੋਂ ਉਸ ਨੂੰ ਬੁਖ਼ਾਰ ਸੀ, ਪਰ ਉਸ ਦੇ ਪਰਿਵਾਰ ਨੂੰ ਉਸਦੇ ਦੋਸਤ ਦਾ ਫ਼ੋਨ ਆਇਆ ਕਿ ਅੱਜ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ ਹੈ। ਇਹ ਖ਼ਬਰ ਸੁਣ ਕੇ ਉਸਦੇ ਮਾਤਾ-ਪਿਤਾ ਅਤੇ ਪੂਰਾ ਪਰਿਵਾਰ ਸਦਮੇ ਵਿੱਚ ਹੈ ਅਤੇ ਤੁਹਾਨੂੰ ਬੇਨਤੀ ਹੈ ਕਿ ਤੁਸੀਂ ਓਟਾਵਾ ਵਿੱਚ ਭਾਰਤੀ ਹਾਈ ਕਮਿਸ਼ਨ ਅਤੇ ਟੋਰਾਂਟੋ ਵਿਚ ਭਾਰਤੀ ਕੌਂਸਲੇਟ ਜਨਰਲ ਨੂੰ ਜਲਦੀ ਤੋਂ ਜਲਦੀ ਉਸਦੀ ਮ੍ਰਿਤਕ ਦੇਹ ਨੂੰ ਹੈਦਰਾਬਾਦ ਭੇਜਣ ਲਈ ਕਹੋ।’

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *