ਚੰਡੀਗੜ ਮੇਅਰ ਚੌਣਾਂ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ‘ਆਪ’ ਉਮੀਦਵਾਰ ਨੂੰ ਐਲਾਨਿਆ ਮੇਅਰ

Latest Update

ਚੰਡੀਗੜ੍ਹ ਦੇ ਮੇਅਰ ਮਾਮਲੇ ਵਿੱਚ ਸੁਪਰੀਮ ਕੋਰਟ ਦਾ ਵੱਡਾ ਫੈਸਲਾ ਸੁਣਾਇਆ।  ‘ਆਪ’ ਦੇ ਕੁਲਦੀਪ ਨੂੰ ਮੇਅਰ ਐਲਾਨਿਆ ਹੈ। ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਅੱਜ ਮੰਗਲਵਾਰ 20 ਫਰਵਰੀ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ‘ਆਪ’-ਕਾਂਗਰਸ ਦੇ ਉਮੀਦਵਾਰ ਨੂੰ ਮੇਅਰ ਘੋਸ਼ਿਤ ਕਰਦਿਆਂ ਭਾਜਪਾ ਉਮੀਦਵਾਰ ਦੀ ਜਿੱਤ ਰੱਦ ਕਰ ਦਿੱਤੀ। ਚੋਣ ਅਧਿਕਾਰੀ ਰਿਟਰਨਿੰਗ ਅਫਸਰ ਨੂੰ ਨੋਟਿਸ ਦਿੱਤਾ ਗਿਆ ਹੈ।

ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਅਧਿਕਾਰੀ ਨੇ ਝੂਠ ਬੋਲਿਆ। ਸੁਪਰੀਮ ਕੋਰਟ ਨੇ ਕਿਹਾ ਕਿ ਚੰਡੀਗੜ੍ਹ ਮੇਅਰ ਚੋਣ ਵਿੱਚ ਪਈਆਂ ਵੋਟਾਂ ਦੀ ਮੁੜ ਗਿਣਤੀ ਕੀਤੀ ਜਾਵੇ। ਸਾਰੇ 8 ਚਿੰਨ੍ਹਿਤ ਬੈਲਟ ਵੈਧ ਮੰਨੇ ਜਾਣੇ ਚਾਹੀਦੇ ਹਨ ਅਤੇ ਉਨ੍ਹਾਂ ਦੇ ਆਧਾਰ ‘ਤੇ ਵੋਟਾਂ ਦੀ ਗਿਣਤੀ ਹੋਵੇ।ਪੰਜਾਬ ਦੇ ਰਾਜਸਭਾ ਮੈਂਬਰ ਰਾਘਵ ਚੱਢਾ ਨੇ ਐਕਸ ‘ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਹੈ ਕਿ ਅੱਜ ਮਾਣਯੋਗ ਸੁਪਰੀਮ ਕੋਰਟ ਦੇ ਇਤਿਹਾਸਕ

ਫੈਸਲੇ ਨੇ ਭਾਰਤ ਵਿੱਚ ਲੋਕਤੰਤਰ ਦੇ ਥੰਮ੍ਹ – ਆਜ਼ਾਦ ਅਤੇ ਨਿਰਪੱਖ ਚੋਣਾਂ ਦੀ ਰੱਖਿਆ ਕੀਤੀ ਹੈ। ਮਾਣਯੋਗ ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਚੋਣਾਂ ਵਿੱਚ 8 ‘ਅਵੈਧ’ ਬੈਲਟ ਪੇਪਰਾਂ ਨੂੰ ਜਾਇਜ਼ ਮੰਨਦਿਆਂ 8 ‘ਅਵੈਧ’ ਬੈਲਟ ਪੇਪਰਾਂ ਦੀ ਮੁੜ ਗਿਣਤੀ ਕਰਨ ਦੇ ਨਿਰਦੇਸ਼ ਦੇਣ ਤੋਂ ਬਾਅਦ ‘ਆਪ’ ਮੇਅਰ ਉਮੀਦਵਾਰ ਨੂੰ ਜੇਤੂ ਕਰਾਰ ਦਿੱਤਾ ਹੈ। ਇਹ ਫੈਸਲਾ ਭਾਰਤ ਦੇ ਲੋਕਤੰਤਰ ਦੀ ਜਿੱਤ ਹੈ, ਲੋਕਾਂ ਦੇ ਵੋਟ ਦੀ ਤਾਕਤ ਦੀ ਜਿੱਤ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *