ਸਕੂਲ ਦੇ ਬਾਹਰੋਂ ਵਿਦਿਆਰਥੀ ਨੂੰ ਕੀਤਾ ਕਿਡਨੈਪ, ਮਾਮਲਾ ਫੇਕ ID ਬਣਾ ਕੇ ਕੁੜੀਆਂ ਨੂੰ ਮੈਸੇਜ ਭੇਜਣ ਦਾ

Latest Update

ਪੰਜਾਬ ਦੇ ਲੁਧਿਆਣਾ ਤੋਂ ਬੇੱਹਦ ਹੀ ਹੈਰਾਨ ਕਰ ਦੇ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਬੀਤੇ ਸ਼ੁੱਕਰਵਾਰ ਸ਼ਾਮ ਨੂੰ ਕੁਝ ਬਦਮਾਸ਼ਾਂ ਨੇ 10ਵੀਂ ਜਮਾਤ ਦੇ ਵਿਦਿਆਰਥੀ ਨੂੰ ਸਵਿਫਟ ਕਾਰ ‘ਚ ਅਗਵਾ ਕਰ ਲਿਆ। ਇਸ ਤੋਂ ਬਾਅਦ ਉਸਨੂੰ ਕਾਰ ਵਿੱਚ ਬਿਠਾ ਕੇ ਲੈ ਗਏ। ਕਿਹਾ ਜਾ ਰਿਹਾ ਹੈ ਕਿ ਉਸ ਸਮੇਂ ਵਿਦਿਆਰਥੀ ਨੂੰ ਸਕੂਲ ਤੋਂ ਛੁੱਟੀ ਹੋਈ ਸੀ। ਬਦਮਾਸ਼ ਉਸ ਨੂੰ ਸਕੂਲ ਤੋਂ ਕੁਝ ਦੂਰੀ ‘ਤੇ ਲੈ ਗਏ ਅਤੇ ਕੁੱਟਮਾਰ ਕੀਤੀ। ਉਸ ਨੂੰ ਧਮਕਾਇਆ ਅਤੇ ਕਿਹਾ ਕਿ ਤੂੰ ਫਰਜ਼ੀ ਆਈਡੀ ਬਣਾ ਕੇ ਲੜਕੀਆਂ ਨੂੰ ਮੈਸੇਜ ਭੇਜਦਾ ਹੈਂ। ਇਸ ਤੋਂ ਬਾਅਦ ਵਿਦਿਆਰਥੀ ਵੱਲੋਂ

ਰੋਲਾ ਪਾਉਣ ਤੇ ਉਸਨੂੰ ਗਿਆਸਪੁਰਾ ਇਲਾਕੇ ‘ਚ ਸੁੱਟ ਕੇ ਬਦਮਾਸ਼ ਫਰਾਰ ਹੋ ਗਏ।ਜਾਣਕਾਰੀ ਦਿੰਦਿਆਂ ਢੰਡਾਰੀ ਕਲਾਂ ਇਲਾਕੇ ਦੇ (Ludhiana student kidnap News) ਵਸਨੀਕ ਵਿੱਕੀ ਨੇ ਦੱਸਿਆ ਕਿ ਉਹ ਮੱਕੜ ਕਲੋਨੀ ਦੇ ਇੱਕ ਨਿੱਜੀ ਸਕੂਲ ਵਿੱਚ 10ਵੀਂ ਜਮਾਤ ਦਾ ਵਿਦਿਆਰਥੀ ਹੈ। ਉਹ ਸਕੂਲ ਤੋਂ ਬਾਅਦ ਘਰ ਪਰਤ ਰਿਹਾ ਸੀ ਕਿ ਸਕੂਲ ਦੇ ਬਾਹਰ ਕਾਰ ਵਿੱਚ ਸਵਾਰ ਚਾਰ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ। ਉਹ ਉਸ ਨੂੰ ਗੱਲਾਂ ਵਿਚ ਉਲਝਾ ਕੇ ਕਾਰ ਦੇ ਕੋਲ ਲੈ ਗਏ। ਫਿਰ ਕਿਸੇ ਬਦਮਾਸ਼ ਨੇ ਉਸ ਨੂੰ ਕਾਰ ਦੇ ਅੰਦਰ ਧੱਕਾ ਦੇ

ਦਿੱਤਾ।ਰਸਤੇ ਵਿੱਚ ਬਦਮਾਸ਼ਾਂ ਵੱਲੋਂ ਉਸ ਦੀ ਕੁੱਟਮਾਰ  (Ludhiana student kidnap News) ਵੀ ਕੀਤੀ ਗਈ। ਜਦੋਂ ਉਸ ਨੇ ਰੌਲਾ ਪਾਇਆ ਤਾਂ ਬਦਮਾਸ਼ਾਂ ਨੇ ਉਸ ਨੂੰ ਗਿਆਸਪੁਰਾ ਨੇੜੇ ਸੜਕ ’ਤੇ ਸੁੱਟ ਦਿੱਤਾ ਅਤੇ ਭੱਜ ਗਏ। ਰਾਤ ਕਰੀਬ 9.30 ਵਜੇ ਉਸ ਦੇ ਰਿਸ਼ਤੇਦਾਰਾਂ ਨੇ ਉਸ ਨੂੰ ਬੇਹੋਸ਼ੀ ਦੀ ਹਾਲਤ ਵਿਚ ਚੁੱਕ ਕੇ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ। ਉਸ ਦਾ ਮੈਡੀਕਲ ਕਰਵਾ ਕੇ ਕੰਗਣਵਾਲ ਚੌਕੀ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *