ਬੈਂਕ ’ਚ ਵੀ ਸੇਫ ਨਹੀਂ ਰਹੇ ਤੁਹਾਡੇ ਪੈਸੇ, ਕਰੋੜਾਂ ਦੀ ਠੱਗੀ ਕਰਨ ਵਾਲਾ ਬੈਂਕ ਮੈਨੇਜਰ ਕਾਬੂ

Latest Update

ਮੁਹਾਲੀ ਪੁਲੀਸ ਨੇ ਕੁੱਝ ਦਿਨ ਪਹਿਲਾਂ ਐਕਸਿਸ ਬੈਂਕ ਦੀ ਪਿੰਡ ਬਾਂਸੇਪੁਰ (ਮੁੱਲਾਂਪੁਰ ਗਰੀਬਦਾਸ) ਬਰਾਂਚ ਦੇ ਖਾਤਾਧਾਰਕਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿੱਚ ਬੈਂਕ ਮੈਨੇਜਰ ਗੌਰਵ ਸ਼ਰਮਾ ਵਾਸੀ ਪਿੰਡ ਭੋਆ (ਪਠਾਨਕੋਟ) ਨੂੰ ਨੇਪਾਲ ਬਾਰਡਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਉਹ ਇਸ ਸਮੇਂ ਨਿਊ ਚੰਡੀਗੜ੍ਹ ਵਿੱਚ ਰਹਿੰਦਾ ਸੀ। ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਮੁਹਾਲੀ ਦੇ ਐੱਸਪੀ (ਐੱਚ) ਤੁਸ਼ਾਰ ਗੁਪਤਾ ਨੇ ਦੱਸਿਆ ਕਿ ਇਹ ਮੈਨੇਜਰ ਬੈਂਕ ਵਿੱਚ ਜਮ੍ਹਾਂ ਲੋਕਾਂ ਦਾ ਪੈਸਾ ਆਪਣੇ ਖਾਤਿਆਂ ਵਿੱਚ ਟਰਾਂਸਫ਼ਰ ਕਰ ਕੇ ਠੱਗੀ ਮਾਰਦਾ ਸੀ। ਇਸ ਗੱਲ

ਦਾ ਭੇਤ ਖੁੱਲ੍ਹਣ ਤੋਂ ਬਾਅਦ ਉਹ ਨੇਪਾਲ ਭੱਜਣ ਦੀ ਤਾਕ ਵਿੱਚ ਸੀ ਪਰ ਪੁਲੀਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਸ੍ਰੀ ਗੁਪਤਾ ਨੇ ਦੱਸਿਆ ਕਿ ਮੁੱਲਾਂਪੁਰ ਗਰੀਬਦਾਸ ਦੇ ਐੱਸਐੱਚਓ ਸਵਰਨਜੀਤ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਬੈਂਕ ਮੈਨੇਜਰ ਗੌਰਵ ਸ਼ਰਮਾ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਹੁਣ ਤੱਕ 67 ਖਾਤਾਧਾਰਕਾਂ ਦੀਆਂ ਸ਼ਿਕਾਇਤਾਂ ਪੁਲੀਸ ਨੂੰ ਪ੍ਰਾਪਤ ਹੋਈਆਂ ਹਨ। ਹੁਣ

ਤੱਕ 10 ਤੋਂ 15 ਕਰੋੜ ਰੁਪਏ ਦੇ ਗਬਨ ਦਾ ਪਤਾ ਲੱਗਾ ਹੈ ਪਰ ਇਹ ਮਾਮਲਾ ਲਗਪਗ 50 ਕਰੋੜ ਰੁਪਏ ਦੀ ਠੱਗੀ ਦਾ ਹੋ ਸਕਦਾ ਹੈ। ਗੌਰਵ ਸ਼ਰਮਾ ਵੱਲੋਂ ਛੇ ਕੁ ਮਹੀਨੇ ਪਹਿਲਾਂ ਬੈਂਕ ਦੇ ਖਾਤੇਦਾਰਾਂ ਦੇ ਨੋਟੀਫ਼ਿਕੇਸ਼ਨ ਵਾਲੇ ਨੰਬਰ ਬਦਲ ਕੇ ਉਨ੍ਹਾਂ ਦੇ ਖਾਤਿਆਂ ’ਚੋਂ ਪੰਜ ਬੈਂਕ ਖਾਤਿਆਂ ਵਿੱਚ ਪੈਸੇ ਟਰਾਂਸਫ਼ਰ ਕਰਨ ਦੀ ਗੱਲ ਸਾਹਮਣੇ ਆਈ ਹੈ। ਇਨ੍ਹਾਂ ’ਚੋਂ ਦੋ ਖਾਤੇ ਉਸ ਦੇ ਆਪਣੇ ਹਨ, ਜਦੋਂਕਿ ਦੋ ਖਾਤੇ ਉਸ ਦੇ ਮਾਪਿਆਂ ਤੇ ਇੱਕ ਬੈਂਕ ਖਾਤਾ ਨੌਕਰ ਦੇ ਨਾਂ ’ਤੇ ਹੈ ਜੋ ਕਿ ਨੇਪਾਲ ਭੱਜ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *