ਖੰਨਾ ਨੈਸ਼ਨਲ ਹਾਈਵੇ ‘ਤੇ ਵਾਪਰਿਆ ਦਰਦਨਾਕ ਹਾਦਸਾ

Latest Update

 ਸ਼ਨਿੱਚਰਵਾਰ ਸਵੇਰੇ ਨੈਸ਼ਨਲ ਹਾਈਵੇਅ ਖੰਨਾ ਵਿਖੇ ਇਕ ਦਰਦਨਾਕ ਹਾਦਸਾ ਵਾਪਰਿਆ, ਜਿਸ ‘ਚ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਹੋ ਗਈ। ਇਹ ਹਾਦਸਾ ਹਾਈਵੇ ‘ਤੇ ਖੰਨਾ ਹਸਪਤਾਲ ਦੇ ਸਾਹਮਣੇ ਇਨੋਵਾ ਕਾਰ ਨੂੰ ਕਿਸੇ ਅਣਪਛਾਤੇ ਟਰੱਕ ਵੱਲੋਂ ਟੱਕਰ ਮਾਰ ਦੇਣ ਨਾਲ ਵਾਪਰਿਆ। ਮਿ੍ਤਕ ਕਾਰ ਚਾਲਕ ਦੇ ਪਰਿਵਾਰ ‘ਚ ਪਤਨੀ, ਇੱਕ ਛੋਟਾ ਬੱਚਾ ਤੇ ਬਜ਼ੁਰਗ ਮਾਪੇ ਹਨ।ਮਿ੍ਤਕ ਦੇ ਜੀਜੇ ਸਤਨਾਮ ਸਿੰਘ ਨੇ ਦੱਸਿਆ ਕਿ ਉਸ ਦਾ ਜੀਜਾ

ਰਣਜੀਤ ਸਿੰਘ ਧੀਮਾ ਗੁਰਾਇਆ ਵਿਖੇ ਰਹਿੰਦਾ ਸੀ। ਉਹ ਆਪਣੀ ਗੱਡੀ ਨੂੰ ਕਿਰਾਏ ‘ਤੇ ਦਿੰਦਾ ਸੀ। ਅੱਜ ਸਵੇਰੇ ਉਹ ਦਿੱਲੀ ਤੋਂ ਸਵਾਰੀ ਛੱਡ ਕੇ ਘਰ ਪਰਤ ਰਿਹਾ ਸੀ। ਉਸ ਦੀ ਗੱਡੀ ਜਦੋਂ ਖੰਨਾ ਪੁੱਜੀ ਤਾਂ ਕਿਸੇ ਟਰੱਕ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਨੂੰ ਜ਼ਖ਼ਮੀ ਹਾਲਤ ‘ਚ ਲੋਕਾਂ ਨੇ ਗੱਡੀ ਤੋਂ ਬਾਹਰ ਕੱਿਢਆ ਤੇ ਖੰਨਾ ਹਸਪਤਾਲ ਵਿਖੇ ਲਿਆਂਦਾ, ਜਿਥੇ ਡਾਕਟਰਾਂ ਨੇ ਮਿ੍ਤਕ ਐਲਾਨ ਦਿੱਤਾ। ਸਤਨਾਮ ਸਿੰਘ ਨੇ ਦੱਸਿਆ

ਹਾਦਸੇ ਤੋਂ ਕੁਝ ਸਮਾਂ ਪਹਿਲਾਂ ਉਸ ਨੇ ਆਪਣੀ ਪਤਨੀ ਨੂੰ ਫੋਨ ਕਰਕੇ ਜਲਦੀ ਘਰ ਪੁੱਜਣ ਦੀ ਗੱਲ ਕਹੀ ਸੀ ਪਰ ਕੁਝ ਸਮੇਂ ਬਾਅਦ ਹੀ ਹਾਦਸਾ ਵਾਪਰ ਗਿਆ। ਸੜਕ ਤੋਂ ਲੰਘ ਰਹੇ ਇੱਕ ਰਾਹਗੀਰ ਨੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਪਰ ਕਾਰ ਚਾਲਕ ਦੀ ਜਾਨ ਨਹੀਂ ਬਚਾਈ ਜਾ ਸਕੀ। ਪੁਲਿਸ ਵੱਲੋਂ ਅਣਪਛਾਤੇ ਵਾਹਨ ਦੇ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *