ਇੰਪਰੂਵਮੈਂਟ ਟਰੱਸਟ ਦਾ ਜੇਈ ਤੇ ਕਲਰਕ 50,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Latest Update






ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਵਿਖੇ ਤਾਇਨਾਤ ਜਗਜੀਤ ਸਿੰਘ, ਜੂਨੀਅਰ ਇੰਜੀਨੀਅਰ ਅਤੇ ਸੰਜੀਵ ਕੁਮਾਰ, ਵਿੱਕਰੀ ਕਲਰਕ, ਦੋਵਾਂ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਹ ਪ੍ਰਗਟਾਵਾ ਕਰਦਿਆਂ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਰਮਚਾਰੀਆਂ ਨੂੰ ਇੰਦਰਜੀਤ ਸਿੰਘ, ਨਵਾਂ ਕੋਟ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਰਮਚਾਰੀ ਰੇਲਵੇ ਲਿੰਕ ਰੋਡ, ਅੰਮ੍ਰਿਤਸਰ ਵਿਖੇ ਇੱਕ ਪਲਾਟ ਦੀ ਮਾਲਕੀ ਸਬੰਧੀ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਦੇ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ

ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਜੇਈ ਜਗਜੀਤ ਸਿੰਘ ਅਤੇ ਕਲਰਕ ਸੰਜੀਵ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *