ਮਿੰਟਾਂ ‘ਚ ਢਹਿ-ਢੇਰੀ ਹੋਇਆ 100 ਸਾਲ ਪੁਰਾਣ ਪੁਲ, ਓਵਰਲੋਡ ਟਰੱਕ ਦੇ ਚੜ੍ਹਨ ਨਾਲ ਡਿੱਗਿਆ ਪੁਲ

Latest Update


ਹੁਸ਼ਿਆਰਪੁਰ ਅੱਜ ਸਵੇਰੇ ਉਸ ਸਮੇਂ ਮਾਹੌਲ ਹਫ਼ੜਾ ਦਫ਼ੜੀ ਮੱਚ ਗਈ ਜਦੋਂ ਇਕ ਬਜਰੀ ਨਾਲ ਭਰਿਆ ਓਵਰਲੋਡ ਟਿੱਪਰ ਮੋੜ ਕੱਟਣ ਲਈ ਪੁੱਲ ਦੇ ਉੱਪਰੋਂ ਲੰਘਣ ਲੱਗਾ ਤਾਂ ਟਰੱਕ ਦਾ ਭਾਰ ਜ਼ਿਆਦਾ ਹੋਣ ਕਰਕੇ ਪੁੱਲ ਹੇਠਾਂ ਡਿੱਗ ਪਿਆ। ਉਕਤ ਪੁੱਲ ਡੇਰਾ ਬਿਆਸ ਸਤਿਸੰਗ ਭਵਨ ਨੂੰ ਜਾਣ ਵਾਲੇ ਰਸਤੇ ਨੂੰ ਜੋੜਦਾ ਸੀ। ਪੁੱਲ ਡਿੱਗਣ ਨਾਲ ਟਰੱਕ ਯੂਨੀਅਨ ਅਤੇ ਸਤਿਸੰਗ ਬਿਆਸ ਡੇਰੇ ਵੱਲੋਂ ਰੋਸ ਜਤਾਇਆ ਜਾ ਰਿਹਾ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ 11 ਵਜੇ ਦੇ ਕਰੀਬ ਇਕ ਓਵਰਲੋਡ ਟਿੱਪਰ ਗੜ੍ਹਸ਼ੰਕਰ ਤੋਂ ਮਾਹਿਲਪੁਰ ਵੱਲ ਨੂੰ ਆ ਰਿਹਾ ਸੀ ਜਦੋਂ ਉਹ

ਮਾਹਿਲਪੁਰ ਦੇ ਮੁੱਖ ਚੌਂਕ ਵਿਚ ਪਹੁੰਚਿਆ ਤਾਂ ਟਰੱਕ ਦੀ ਲੰਬਾਈ ਜ਼ਿਆਦਾ ਹੋਣ ਕਰਕੇ ਉਸ ਨੂੰ ਮੁੜਨ ਦੀ ਤੰਗੀ ਆ ਰਹੀ ਸੀ ਅਤੇ ਉਸ ਨੂੰ ਮੌਕੇ ‘ਤੇ ਮੌਜੂਦ ਪੁਲਸ ਮੁਲਾਜ਼ਮਾਂ ਵੱਲੋਂ ਸ਼ਹਿਰ ਦੇ ਬਾਹਰ ਮੋੜ ਕੱਟਣ ਲਈ ਭੇਜ ਦਿੱਤਾ ਗਿਆ ਜਦੋਂ ਟਿੱਪਰ ਮੋੜ ਕੱਟਣ ਲਈ ਟਰੱਕ ਯੂਨੀਅਨ ਤੇ ਸਤਿਸੰਗ ਬਿਆਸ ਡੇਰੇ ਵੱਲ ਜਾਣ ਵਾਲਾ ਪੁੱਲ੍ਹ ‘ਤੇ ਪਹੁੰਚਿਆ ਤਾਂ 100 ਸਾਲ ਪੁਰਾਣਾ ਪੁਲ ਟਰੱਕ ਦਾ ਭਾਰ ਜ਼ਿਆਦਾ ਹੋਣ ਕਰਕੇ ਡਿੱਗ ਪਿਆ ਅਤੇ ਪੁੱਲ

ਡਿੱਗਣ ਨਾਲ ਟਰੱਕ ਯੂਨੀਅਨ ਅਤੇ ਸਤਿਸੰਗ ਬਿਆਸ ਡੇਰੇ ਦੇ ਸੰਗਤਾਂ ਵਿਚ ਰੋਸ ਪਾਇਆ ਜਾ ਰਿਹਾ ਹੈ।ਉਨ੍ਹਾਂ ਨੇ ਦੱਸਿਆ ਕਿ ਥਾਣਾ ਮਾਹਿਲਪੁਰ ਦੀ ਪੁਲਸ ਨੇ ਬਿਨਾਂ ਉਨ੍ਹਾਂ ਦੇ ਪ੍ਰਧਾਨ ਅਤੇ ਹੋਰ ਮੈਂਬਰਾਂ ਨੂੰ ਪੁੱਛੇ ਟਿੱਪਰ ਨੂੰ ਖਾਲੀ ਕਰਨ ਲੱਗ ਪਏ। ਉਨ੍ਹਾਂ ਨੇ ਦੱਸਿਆ ਕਿ ਜੇਕਰ ਟਰੱਕ ਮੌਕੇ ਤੋਂ ਚਲਾ ਗਿਆ ਤਾਂ ਉਨ੍ਹਾਂ ਦੀ ਕੋਈ ਵੀ ਸੁਣਵਾਈ ਨਹੀਂ ਹੋਵੇਗੀ। ਉਨ੍ਹਾਂ ਨੇ ਸਥਾਨਕ ਪ੍ਰਸ਼ਾਸਨ ਨੂੰ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਪੁੱਲ ਨੂੰ ਬਣਾਇਆ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
Leave a Reply

Your email address will not be published. Required fields are marked *