ਪੰਜਾਬ ‘ਚ ਗਰਜ ਚਮਕ ਨਾਲ ਪੇਵਗਾ ਮੀਂਹ – Latest Update

Latest Update






ਪੰਜਾਬ ਵਿੱਚ ਮੌਸਮ ਮੁੜ ਕਰਵਟ ਲੈਣ ਜਾ ਰਿਹਾ ਹੈ। ਪਹਿਲੀ ਮਾਰਚ ਤੋਂ ਮੌਸਮ ਵਿੱਚ ਤਬਦੀਲੀ ਆਏਗੀ। ਇਸ ਦੌਰਾਨ ਬਾਰਸ਼ ਤੇ ਠੰਢੀਆਂ ਹਵਾਵਾਂ ਕਾਰਨ ਪਾਰਾ ਡਿੱਗੇਗਾ। ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕਰਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਹੈ।ਮੌਸਮ ਵਿਭਾਗ ਮੁਤਾਬਕ ਅੱਜ ਤੇ ਕੱਲ੍ਹ ਮੌਸਮ ਸਾਫ਼ ਰਹੇਗਾ। ਇਸ ਦੇ ਨਾਲ ਹੀ ਪਹਿਲੀ ਮਾਰਚ ਤੋਂ ਮੌਸਮ ਪੂਰੀ ਤਰ੍ਹਾਂ ਬਦਲ ਜਾਵੇਗਾ। ਪੱਛਮੀ ਹਿਮਾਲਿਆ ਖੇਤਰ ਵਿੱਚ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋਣ ਲੱਗੀ ਹੈ। ਇਸ ਕਾਰਨ ਠੰਢ ਵੀ ਵਧੇਗੀ। ਅਜਿਹੇ ਵਿੱਚ ਮੌਸਮ ਵਿਭਾਗ ਵੱਲੋਂ ਯੈਲੋ

ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਮੁਤਾਬਕ 1 ਮਾਰਚ ਤੋਂ 3 ਮਾਰਚ ਤੱਕ ਸੂਬੇ ‘ਚ ਕਈ ਥਾਵਾਂ ‘ਤੇ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ। ਕੁਝ ਥਾਵਾਂ ‘ਤੇ ਮੀਂਹ, ਤੂਫ਼ਾਨ ਤੇ ਗੜੇ ਪੈਣ ਦੀ ਸੰਭਾਵਨਾ ਹੈ। ਅਜਿਹੇ ‘ਚ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ।ਮੌਸਮ ਵਿੱਚ ਆਏ ਬਦਲਾਅ ਕਾਰਨ ਘੱਟੋ-ਘੱਟ ਤੇ ਵੱਧ ਤੋਂ ਵੱਧ ਤਾਪਮਾਨ ਵਿੱਚ ਉਤਰਾਅ-ਚੜ੍ਹਾਅ ਜਾਰੀ ਹੈ। ਕਈ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤੇ ਵੱਧ ਤੋਂ ਵੱਧ ਤਾਪਮਾਨ ਵਿੱਚ ਅੰਤਰ ਤਿੰਨ ਡਿਗਰੀ ਹੋ ਗਿਆ ਹੈ। ਇਸ ਦੇ ਨਾਲ ਹੀ ਸੂਬੇ ਵਿੱਚ

ਤਾਪਮਾਨ ਆਮ ਨਾਲੋਂ 1.8 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਸਭ ਤੋਂ ਵੱਧ ਤਾਪਮਾਨ ਲੁਧਿਆਣਾ ਵਿੱਚ ਦਰਜ ਕੀਤਾ ਗਿਆ।ਇਸ ਦੇ ਨਾਲ ਹੀ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 23.4 ਡਿਗਰੀ ਰਿਹਾ। ਗੁਰਦਾਸਪੁਰ ਦਾ ਸਭ ਤੋਂ ਘੱਟ ਤਾਪਮਾਨ 20.0 ਡਿਗਰੀ ਰਿਹਾ। ਸੂਬੇ ਅੰਦਰ ਉਂਝ ਦਿਨ ਵੇਲੇ ਧੁੱਪ ਨਿਕਲਣ ਕਾਰਨ ਗਰਮੀਆਂ ਵਰਗਾ ਮੌਸਮ ਬਣਿਆ ਹੋਇਆ ਹੈ, ਪਰ ਜਿਵੇਂ-ਜਿਵੇਂ ਸ਼ਾਮ ਨੇੜੇ ਆਉਂਦੀ ਹੈ, ਠੰਢ ਵਧਦੀ ਜਾਂਦੀ ਹੈ। ਅਜਿਹਾ ਅਗਲੇ ਕੁਝ ਦਿਨ ਜਾਰੀ ਰਹੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ  ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *