ਮੌਸਮ ਵਿਭਾਗ ਦੀ ਭਵਿੱਖਬਾਣੀ ਹੋਈ ਸੱਚ! ਪੰਜਾਬ ‘ਚ ਕਈ ਥਾਵਾਂ ‘ਤੇ ਪੈ ਰਿਹਾ ਮੀਂਹ, ਤੁਹਾਡੇ ਇਲਾਕੇ ਦਾ ਕੀ ਹੈ ਹਾਲ

Latest Update

ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ 29 ਫਰਵਰੀ ਦੀ ਰਾਤ ਤੋਂ ਪੱਛਮੀ ਹਿਮਾਲੀਅਨ ਖੇਤਰ ਵਿੱਚ ਭਾਰੀ ਮੀਂਹ ਅਤੇ ਬਰਫਬਾਰੀ ਸ਼ੁਰੂ ਹੋਣ ਜਾ ਰਹੀ ਹੈ।ਇਸ ਦੇ ਨਾਲ ਹੀ 1 ਤੋਂ 3 ਮਾਰਚ ਤੱਕ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਬਾਰਸ਼ ਹੋਵੇਗੀ। ਪੰਜਾਬ, ਹਰਿਆਣਾ, ਯੂਪੀ ਸਮੇਤ ਉੱਤਰੀ ਭਾਰਤ ਵਿੱਚ ਗੜੇਮਾਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪੱਛਮੀ ਗੜਬੜੀ ਸ਼ੁੱਕਰਵਾਰ ਤੋਂ ਸਰਗਰਮ ਹੋ ਜਾਵੇਗੀ। ਇਸ ਦੌਰਾਨ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ ਤੇ ਪਠਾਨਕੋਟ ਵਿਚ ਮੀਂਹ, ਤੇਜ਼

ਹਵਾਵਾਂ ਤੇ ਗੜੇ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੂਰੇ ਪੰਜਾਬ ਵਿਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਆਈਐਮਡੀ ਮੁਤਾਬਕ ਸ਼ਨਿਚਵਾਰ ਨੂੰ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਮੋਗਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਸੰਗਰੂਰ ਵਿਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਫਾਜ਼ਿਲਕਾ, ਫ਼ਿਰੋਜ਼ਪੁਰ, ਮੁਕਤਸਰ, ਫ਼ਰੀਦਕੋਟ, ਬਠਿੰਡਾ ਤੇ ਮਾਨਸਾ ਵਿਚ ਯੈਲੋ ਅਲਰਟ ਦਿੱਤਾ ਗਿਆ ਹੈ।

IMD ਦੇ ਅਨੁਸਾਰ 1 ਤੋਂ 3 ਮਾਰਚ ਦਰਮਿਆਨ ਨਵੀਂ ਦਿੱਲੀ, ਹਰਿਆਣਾ, ਪੰਜਾਬ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 1 ਅਤੇ 2 ਮਾਰਚ ਨੂੰ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ, 1 ਮਾਰਚ ਨੂੰ ਰਾਜਸਥਾਨ ਅਤੇ 2 ਮਾਰਚ ਨੂੰ ਹਰਿਆਣਾ-ਚੰਡੀਗੜ੍ਹ, ਪੰਜਾਬ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਥਾਵਾਂ ‘ਤੇ ਗੜੇ ਪੈਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੌਰਾਨ ਕਿਸਾਨਾਂ ਨੂੰ ਕਣਕ ਅਤੇ ਹੋਰ ਹਾੜ੍ਹੀ ਦੀਆਂ ਫਸਲਾਂ ਨੂੰ ਪਾਣੀ ਦਿੰਦੇ ਸਮੇਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *