ਚੋਰਾਂ ਨੇ ਮੈਟਲ ਇੰਡਸਟਰੀ ਨੂੰ ਬਣਾਇਆ ਨਿਸ਼ਾਨਾ, ਨਕਦੀ ਤੇ ਪਿੱਤਲ ਦਾ ਸਾਮਾਨ ਲੈ ਹੋਏ ਫ਼ਰਾਰ

Latest Update

ਜਲੰਧਰ ਦੀ ਦਾਦਾ ਕਾਲੋਨੀ ਸਥਿਤ MS/MA ਮੈਟਲ ਇੰਡਸਟਰੀ ‘ਚੋਂ ਨਕਦੀ ਸਮੇਤ ਲੱਖਾਂ ਰੁਪਏ ਦਾ ਸਾਮਾਨ ਚੋਰੀ ਹੋ ਗਿਆ। ਚੋਰਾਂ ਨੇ ਫੈਕਟਰੀ ਦੇ ਤਾਲੇ ਤੋੜ ਕੇ ਅੰਦਰੋਂ ਪਿੱਤਲ ਦਾ ਸਮਾਨ ਅਤੇ ਦਫ਼ਤਰ ਦੇ ਤਾਲੇ ਤੋੜ ਕੇ ਦਰਾਜ਼ ਵਿੱਚੋਂ 20 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ ਅਤੇ ਫਰਾਰ ਹੋ ਗਏ। ਇਸ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਚੋਰੀ ਦੀ ਸ਼ਿਕਾਇਤ ਥਾਣਾ 8 ਦੀ ਪੁਲਿਸ ਨੂੰ ਦੇ ਦਿੱਤੀ ਗਈ ਹੈ।

ਸੀਸੀਟੀਵੀ ਫੁਟੇਜ ‘ਚ ਦੇਖਿਆ ਜਾ ਸਕਦਾ ਹੈ ਕਿ 2 ਚੋਰ ਐਕਟਿਵਾ ‘ਤੇ ਆਉਂਦੇ ਹਨ। ਐਕਟਿਵਾ ਤੋਂ ਹੇਠਾਂ ਉਤਰ ਕੇ ਦੋਵੇਂ ਫੈਕਟਰੀ ‘ਚ ਜਾ ਕੇ ਤਾਲਾ ਤੋੜ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ। ਕੁਝ ਹੀ ਮਿੰਟਾਂ ਵਿੱਚ ਚੋਰ ਡੇਢ ਲੱਖ ਰੁਪਏ ਦਾ ਸਾਮਾਨ ਅਤੇ 20 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਗਏ।ਮੈਟਲ ਇੰਡਸਟਰੀ ਦੇ ਮਾਲਕ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਜਦੋਂ ਉਹ ਫੈਕਟਰੀ ਆਏ ਤਾਂ ਦੇਖਿਆ

ਕਿ ਬਾਹਰੋਂ ਗੇਟ ਦੇ ਤਾਲੇ ਟੁੱਟੇ ਹੋਏ ਸਨ। ਜਦੋਂ ਦਫ਼ਤਰ ਵਿੱਚ ਜਾ ਕੇ ਦੇਖਿਆ ਤਾਂ ਉੱਥੇ ਵੀ ਤਾਲਾ ਟੁੱਟਿਆ ਹੋਇਆ ਸੀ ਅਤੇ ਦਰਾਜ਼ ਵਿੱਚ ਪਈ 20 ਹਜ਼ਾਰ ਰੁਪਏ ਦੀ ਨਕਦੀ ਗਾਇਬ ਸੀ।ਉਨ੍ਹਾਂ ਨੇ ਅੱਗੇ ਦੱਸਿਆ ਕਿ ਜਦੋਂ ਉਹ ਦਫ਼ਤਰ ਦੇ ਅੰਦਰ ਗਏ ਤਾਂ ਦੇਖਿਆ ਕਿ ਮੁਲਜ਼ਮ ਕਰੀਬ ਡੇਢ ਲੱਖ ਰੁਪਏ ਦਾ ਪਿੱਤਲ ਚੋਰੀ ਕਰ ਕੇ ਲੈ ਗਏ ਸਨ। ਚੋਰੀ ਦਾ ਸਾਰਾ ਸਾਮਾਨ ਤਿਆਰ ਪਿਆ ਸੀ। ਇਸ ਸਾਰੀ ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *