ਖੰਨਾ ‘ਚ ਵਾਪਰਿਆ ਭਿਆ.ਨਕ ਹਾ.ਦਸਾ, ਸੜਕ ‘ਤੇ ਪਲਟੀ ਗੱਡੀ, 3 ਮਿੰਟ ‘ਚ ਪਹੁੰਚੀ SSF ਦੀ ਟੀਮ, ਦੇਖੋ ਤਸਵੀਰਾਂ

Latest Update






ਖੰਨਾ ਨੈਸ਼ਨਲ ਹਾਈਵੇਅ ‘ਤੇ ਤੇਜ਼ ਰਫਤਾਰ ਗੱਡੀ ਡਿਵਾਈਡਰ ਨਾਲ ਟਕਰਾ ਕੇ ਪਲਟਣ ਕਾਰਨ ਸੜਕ ਹਾਦਸਾ ਵਾਪਰ ਗਿਆ। ਹਾਦਸੇ ‘ਚ ਗੱਡੀ ਚਾਲਕ ਤੇ ਉਸ ਦਾ ਦੋਸਤ ਵਾਲ-ਵਾਲ ਬਚ ਗਏ। ਜਾਣਕਾਰੀ ਅਨੁਸਾਰ ਗੱਡੀ ਨੰਬਰ ਐੱਚਡੀ 14-ਡੀ 6135 ਦਾ ਸਮਾਰਲਾ ਤੋਂ ਸੋਲਨ ਹਿਮਾਚਲ ਪ੍ਰਦੇਸ਼ ਜਾਂਦਿਆਂ ਖੰਨਾ ਦੇ ਨੈਸ਼ਨਲ ਹਾਈਵੇਅ ‘ਤੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਨੈਸ਼ਨਲ ਹਾਈਵੇਅ ‘ਤੇ ਬਣੇ ਡਿਵਾਈਡਰ ਨਾਲ ਟਕਰਾ ਗਈ

ਤੇ ਗੱਡੀ ਦਾ ਟਾਇਰ ਫੱਟ ਗਿਆ। ਗੱਡੀ ਕਈ ਪਲਟੀਆਂ ਖਾ ਗਈ। ਲੋਕਾਂ ਦੀ ਮਦਦ ਨਾਲ ਗੱਡੀ ਚਾਲਕ ਤੇ ਉਸ ਦੇ ਦੋਸਤ ਨੂੰ ਬਾਹਰ ਕੱਢਿਆ ਗਿਆ ਜਿਨ੍ਹਾਂ ਨੂੰ ਐਸਐਸਐਫ ਪੁਲਿਸ ਵੱਲੋਂ ਮੁੱਢਲੀ ਸਹਾਇਤਾ ਦੇ ਖੰਨਾ ਦੇ ਸਿਵਲ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ।ਗੱਡੀ ਚਾਲਕ ਰਵੀ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਦੋਸਤ ਨੂੰ ਛੱਡਣ ਲਈ ਸਮਰਾਲਾ ਤੋਂ ਸੋਲਨ (ਹਿਮਾਚਲ ਪ੍ਰਦੇਸ਼) ਜਾ ਰਿਹਾ ਸੀ। ਅਚਾਨਕ ਗੱਡੀ ਨੂੰ

ਖੰਨਾ ਤੋਂ ਡੇਢ ਕਿਲੋਮੀਟਰ ਪਿੱਛੇ ਕੋਈ ਅਣਪਛਾਤਾ ਵਾਹਨ ਸਾਈਡ ਤੋਂ ਖਹਿ ਕੇ ਲੰਘ ਗਿਆ ਜਿਸ ਨਾਲ ਗੱਡੀ ਨੂੰ ਝਰੀਟਾਂ ਤੇ ਚਿੱਬ ਪੈ ਗਏ। ਇਸ ਦੀ ਇੰਸ਼ੋਰੈਂਸ ਕੰਪਨੀ ਨੂੰ ਫੋਨ ‘ਤੇ ਦੱਸ ਰਹੇ ਸਨ ਤੇ ਜਰਗ ਚੌਕ ਨੇੜੇ ਨੈਸ਼ਨਲ ਹਾਈਵੇਅ ਤੋਂ ਲੰਘ ਰਹੇ ਸਨ। ਅਚਾਨਕ ਉਨ੍ਹਾਂ ਦੀ ਗੱਡੀ ਹਾਈਵੇਅ ‘ਤੇ ਬਣੇ ਡਿਵਾਈਡਰ ਨਾਲ ਟਕਰਾਉਣ ਕਾਰਨ ਟਾਇਰ ਫੱਟ ਗਿਆ ਜਿਸ ਕਾਰਨ ਗੱਡੀ ਪਲਟ ਗਈ। ਉਨ੍ਹਾਂ ਨੂੰ ਲੋਕਾਂ ਦੀ ਮਦਦ ਨਾਲ ਬਾਹਰ ਕੱਢਿਆ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *