ਅੰਮ੍ਰਿਤਸਰ ਜੇਲ੍ਹ, ਵੀਡੀਓ ਕੌਲ…ਤੇ ਫਿਰ ਚੱਲੇ ਦਾਤਰ

Latest Update

ਅੰਮ੍ਰਿਤਸਰ ਕੇਂਦਰੀ ਜੇਲ੍ਹ ‘ਚ ਬੰਦ ਇੱਕ ਨੌਜਵਾਨ ’ਤੇ ਕੁਝ ਹੋਰ ਵਿਅਕਤੀਆਂ ਵੱਲੋਂ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਕੁਝ ਨੌਜਵਾਨਾਂ ਨੇ ਉਸ ਨੂੰ ਜ਼ਖ਼ਮੀ ਕਰ ਦਿੱਤਾ, ਜਿਸ ਦਾ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਪੀੜਤ ਨਵਕਿਰਨ ਸਿੰਘ ਉਰਫ਼ ਨਵ ਪੰਡੋਰੀ ਨੇ ਦੱਸਿਆ ਕਿ ਉਸ ‘ਤੇ ਹਮਲਾ ਲਾਡੀ ਮੋਰਿੰਡਾ ਦੇ ਗੁੰਡਿਆਂ ਨੇ ਕੀਤਾ ਹੈ।

ਬਠਿੰਡਾ ਜੇਲ੍ਹ ‘ਚ ਬੰਦ ਲਾਡੀ ਮੋਰਿੰਡਾ ਨੇ ਵੀਡੀਓ ਕਾਲ ਕਰਕੇ ਆਪਣੇ ਸਾਥੀਆਂ ਨਾਲ ਮਿਲ ਕੇ ਉਸ ‘ਤੇ ਹਮਲਾ ਕੀਤਾ। ਇਨ੍ਹਾਂ ‘ਚੋਂ 10 ਦੇ ਕਰੀਬ ਵਿਅਕਤੀਆਂ ਕੋਲ ਲੋਹੇ ਦੀਆਂ ਰਾਡਾਂ ਸਨ। ਇਨ੍ਹਾਂ ਲੋਕਾਂ ‘ਚ ਕਾਲਾ, ਚੰਚਲ ਅਤੇ ਧੰਨਾ ਸਮੇਤ ਕਈ ਵਿਅਕਤੀ ਸ਼ਾਮਲ ਸਨ ਅਤੇ ਦੱਸਿਆ ਜਾਂਦਾ ਹੈ ਕਿ ਕਾਲਾ ਅਤੇ ਚੰਚਲ ਕੋਲ ਪਿਸਤੌਲ ਸਨ।ਹੁਣ ਪੁਲਿਸ ਪ੍ਰਸ਼ਾਸਨ ਤੋਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੀੜਤ ਨਵਕਿਰਨ ਦੇ ਭਰਾ ਨੇ ਦੱਸਿਆ ਕਿ ਇਹ ਲੋਕ ਉਸਦੇ ਭਰਾ ਨੂੰ ਨਸ਼ਾ ਵੇਚਣ ਲਈ ਕਹਿ ਰਹੇ

ਹਨ ਅਤੇ ਨਵਕਿਰਨ ਦੇ ਇਨਕਾਰ ਕਰਨ ‘ਤੇ ਹੀ ਉਸ ‘ਤੇ ਹਮਲਾ ਕੀਤਾ ਗਿਆ ਅਤੇ ਹੁਣ ਅਸੀਂ ਪੁਲਿਸ ਤੋਂ ਇਨਸਾਫ਼ ਦੀ ਮੰਗ ਕਰਦੇ ਹਾਂ। ਜਦੋਂ ਇਸ ਸਬੰਧੀ ਪੁਲਿਸ ਅਧਿਕਾਰੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਨਵਕਿਰਨ ਨੂੰ ਬੀਤੀ ਰਾਤ ਇੱਥੇ ਦਾਖ਼ਲ ਕਰਵਾਇਆ ਗਿਆ ਹੈ। ਜੇਲ੍ਹ ਵਿੱਚ ਕੁੱਝ ਨੌਜਵਾਨਾਂ ਨੇ ਇਸ ‘ਤੇ ਹਮਲਾ ਕਰ ਦਿੱਤਾ ਸੀ ਜਿਸ ਦੇ ਚਲਦਿਆਂ ਇਹ ਗੰਭੀਰ ਰੂਪ ਜ਼ਖ਼ਮੀ ਹੋ ਗਿਆ ਤੇ ਉਸ ਨੂੰ ਇਲਾਜ ਦੇ ਲਈ ਗੁਰੂ ਨਾਨਕ ਦੇਵ ਹਸਪਤਾਲ਼ ਲਿਆਂਦਾ ਗਿਆ ਹੈ। ਡਾਕਟਰਾਂ ਦੀ ਰਿਪੋਰਟ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *