ਵਿਦੇਸ਼ੀ ਮਹਿਲਾ ਨੂੰ ਟੈਂਟ ਵਿੱਚੋ ਚੁੱਕ ਕੇ ਲੈ ਗਏ ਫ਼ੇਰ ਕੀਤੀ ਦਰਿੰ/ਦਗੀ

Latest Update

ਪਿਛਲੇ ਦਿਨੀਂ ਝਾਰਖੰਡ ਵਿਚ ਇਕ ਵਿਦੇਸ਼ੀ ਮਹਿਲਾ ਸੈਲਾਨੀ ਤੇ ਬਾਈਕ ਰਾਈਡਰ ਨਾਲ ਹੋਏ ਸਮੂਹਿਕ ਬਲਾਤਕਾਰ ਖ਼ਿਲਾਫ਼ ਪੰਜਾਬੀ ਐਡਵੈਂਚਰਰਜ਼ ਕਲੱਬ ਵੱਲੋਂ ਇਕ ਮੋਟਰਸਾਈਕਲ ਰੈਲੀ ਕੱਢੀ ਗਈ। ਇਸ ਵਿਚ ਮਹਿਲਾ ਬਾਈਕ ਰਾਈਡਰਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਪ੍ਰਦਰਸ਼ਨਕਾਰੀਆਂ ਦੀ ਮੰਗ ਸੀ ਕਿ ਕਥਿਤ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਕਾਬੂ ਕਰ ਕੇ ਸਖਤ ਤੋਂ ਸਖਤ ਸਜ਼ਾ ਦੇਣੀ ਚਾਹੀਦੀ ਹੈ। ਦੂਜੇ ਪਾਸੇ ਝਾਰਖੰਡ ਪੁਲਿਸ ਦਾ ਦਾਅਵਾ ਹੈ ਕਿ ਪੀੜਤ ਅੌਰਤ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਕੁਝ ਦੋਸ਼ੀਆਂ ਨੂੰ ਗਿ੍ਫਤਾਰ ਕੀਤਾ ਗਿਆ ਹੈ ਪਰ ਬਾਕੀਆਂ ਦੀ

ਗਿ੍ਫਤਾਰੀ ਹੋਣੀ ਅਜੇ ਬਾਕੀ ਹੈ।ਜ਼ਿਕਰਯੋਗ ਹੈ ਕਿ ਇਸ ਘਟਨਾ ਕਾਰਨ ਪੂਰੀ ਦੁਨੀਆਂ ‘ਚ ਭਾਰਤ ਦਾ ਸਿਰ ਸ਼ਰਮ ਨਾਲ ਨੀਵਾਂ ਹੋ ਗਿਆ ਹੈ। ਦੂਜੇ ਪਾਸੇ ਲੋਕਾਂ ‘ਚ ਇਸ ਘਨੋਣੀ ਹਰਕਤ ਕਰਨ ਵਾਲਿਆਂ ਖ਼ਿਲਾਫ਼ ਸਖਤ ਗੁੱਸਾ ਪਾਇਆ ਜਾ ਰਿਹਾ ਹੈ। ਇਸ ਦੇ ਚਲਦਿਆਂ ਬਠਿੰਡਾ ਵਿਚ ਵੀ ਇਸ ਘਟਨਾ ਖਿਲਾਫ ਪੰਜਾਬੀ ਐਡਵਾਂਚਰ ਕਲੱਬ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿਚ ਮਹਿਲਾ ਮੋਟਰਸਾਈਕਲ ਚਾਲਕਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਿਘਨੋਣੀ ਹਰਕਤ ਨੂੰ ਅੰਜਾਮ ਦੇਣ ਵਾਲੇ ਸਾਰੇ ਦੋਸ਼ੀਆਂ ਨੂੰ ਜਲਦੀ

ਗਿ੍ਫਤਾਰ ਕੀਤਾ ਜਾਵੇ। ਇਸ ਮੌਕੇ ਕਲੱਬ ਮੈਂਬਰ ਅਤੇ ਬਾਈਕ ਰਾਈਡਰ ਰਜਨੀ ਸ਼ਰਮਾ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ। ਇਸ ਨਾਲ ਪੂਰੇ ਭਾਰਤ ਨੂੰ ਸ਼ਰਮਸਾਰ ਹੋਣਾ ਪਿਆ ਹੈ। ਇਸੇ ਤਰ੍ਹਾਂ ਮਹਿਲਾ ਰਾਈਡਰ ਸ਼ਵੀਨਾ ਬਰਾੜ ਨੇ ਕਿਹਾ ਕਿ ਝਾਰਖੰਡ ਦੀ ਘਟਨਾ ਨੇ ਪੂਰੇ ਭਾਰਤ ‘ਤੇ ਕਲੰਕ ਲਗਾ ਦਿੱਤਾ ਹੈ। ਹੁਣ ਬਾਈਕ ਰਾਈਡਿੰਗ ਦਾ ਸ਼ੌਂਕ ਰੱਖਣ ਵਾਲੀਆਂ ਅੌਰਤਾਂ ਬਾਹਰ ਨਿਕਲਣ ਤੋਂ ਪਹਿਲਾਂ 100 ਵਾਰ ਸੋਚਣ ਲਈ

ਮਜਬੂਰ ਹੋਣਗੀਆਂ। ਉਨ੍ਹਾਂ ਕਿਹਾ ਕਿ ਇਕ ਪਾਸੇ ਭਾਰਤ ਵਿਚ ਵੱਡੇ ਮਹਿਮਾਨਾਂ ਦੀ ਮੇਜ਼ਬਾਨੀ ਕਰਨ ਦਾ ਰੁਝਾਨ ਹੈ, ਦੂਜੇ ਪਾਸੇ ਜਦੋਂ ਅਜਿਹੀ ਘਟਨਾ ਵਾਪਰਦੀ ਹੈ ਤਾਂ ਬਹੁਤ ਦੁੱਖ ਹੁੰਦਾ ਹੈ। ਮਹਿਲਾ ਰਾਈਡਰ ਐਡਵੋਕੇਟ ਅਮਨਪ੍ਰਰੀਤ ਕੌਰ ਨੇ ਕਿਹਾ ਕਿ ਝਾਰਖੰਡ ਪੁਲਿਸ ਨੂੰ ਸਾਰੇ ਦੋਸ਼ੀਆਂ ਨੂੰ ਤੁਰੰਤ ਗਿ੍ਫਤਾਰ ਕਰਨਾ ਚਾਹੀਦਾ ਹੈ ਅਤੇ ਇਸ ਤੋਂ ਬਾਅਦ ਝਾਰਖੰਡ ਦੀ ਅਦਾਲਤ ਨੂੰ ਫਾਸਟ ਟਰੈਕ ਅਦਾਲਤ ਰਾਹੀਂ ਮਾਮਲੇ ਦੀ ਸੁਣਵਾਈ ਕਰਨੀ ਚਾਹੀਦੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *