ਪੰਜਾਬ ਸਮੇਤ ਕਈ ਸੂਬੇ ਅਲਰਟ “ਤੇ ਪਵੇਗਾ ਭਾਰੀ ਮੀਂਹ ਨਾਲ ਹੋਏਗੀ ਗੜ੍ਹੇਮਾਰੀ!

Latest Update


ਕੁਝ ਦਿਨਾਂ ਤੋਂ ਸਰਗਰਮ ਗੜਬੜ ਵਾਲੀਆਂ ਪੱਛਮੀ ਪੌਣਾਂ ਦਾ ਅਸਰ ਪੰਜਾਬ ’ਚ ਸਮਾਪਤ ਹੋ ਗਿਆ ਹੈ। ਸੋਮਵਾਰ ਤੋਂ ਅਗਲੇ ਛੇ ਦਿਨ ਤੱਕ ਸੂਬੇ ’ਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਤਾਪਮਾਨ ’ਚ ਵਾਧਾ ਹੋਵੇਗਾ ਤੇ ਗਰਮੀ ਵਧੇਗੀ। ਮੌਸਮ ਵਿਭਾਗ ਅਨੁਸਾਰ ਨੌਂ ਮਾਰਚ ਤੱਕ ਮੌਸਮ ਖ਼ੁਸ਼ਕ ਰਹੇਗਾ ਹਾਲਾਂਕਿ ਐਤਵਾਰ ਨੂੰ ਪੰਜਾਬ ਦੇ ਕਈ ਹਿੱਸਿਆਂ ’ਚ ਰਾਤਾਂ ਠੰਢੀਆਂ ਰਹੀਆਂ। ਬਠਿੰਡਾ ਸਭ ਤੋਂ ਠੰਢਾ ਰਿਹਾ ਜਿੱਥੇ ਰਾਤ ਦਾ ਤਾਪਮਾਨ 4.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਦੌਰਾਨ ਪਤਾ ਲੱਗਾ ਕਿ ਬੀਤੀ ਰਾਤ ਹੋਈ ਤੇਜ਼ ਬਾਰਿਸ਼ ਤੇ ਗੜੇਮਾਰੀ

ਕਾਰਨ ਫ਼ਸਲਾਂ ਦਾ ਸਭ ਤੋਂ ਵੱਧ ਨੁਕਸਾਨ ਬਠਿੰਡਾ ਜ਼ਿਲ੍ਹੇ ’ਚ ਹੋਇਆ।ਆਈ. ਐੱਮ. ਡੀ. ਨੇ ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਲਈ ਬਰਫ਼ਬਾਰੀ ਦੀ ਚਿਤਾਵਨੀ ਵੀ ਜਾਰੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਭਾਰਤ ਦੇ ਪੂਰਬ ਤੇ ਉੱਤਰ-ਪੂਰਬ ’ਚ ਮੀਂਹ ਸੰਭਵ ਹੈ। ਹਿਮਾਚਲ, ਉਤਰਾਖੰਡ ’ਚ ਬਰਫ਼ਬਾਰੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ, ਜਦਕਿ ਹਰਿਆਣਾ, ਚੰਡੀਗੜ੍ਹ ਤੇ ਪੰਜਾਬ ’ਚ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।ਅਗਲੇ 2-3 ਦਿਨਾਂ ’ਚ ਉੱਤਰ ਪ੍ਰਦੇਸ਼, ਬਿਹਾਰ, ਹਿਮਾਚਲ ਪ੍ਰਦੇਸ਼ ਤੇ ਉਤਰਾਖੰਡ ’ਚ ਮੀਂਹ ਪੈਣ ਦੀ ਸੰਭਾਵਨਾ ਹੈ। ਦਿੱਲੀ, ਨੋਇਡਾ ਤੇ ਐੱਨ. ਸੀ.

ਆਰ. ਖ਼ੇਤਰਾਂ ’ਚ ਅੱਜ ਬੱਦਲ ਛਾਏ ਰਹਿਣਗੇ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਝਾਰਖੰਡ, ਸਿੱਕਮ ਤੇ ਉੱਤਰ-ਪੂਰਬ ਦੇ ਕਈ ਹਿੱਸਿਆਂ ’ਚ ਗੜ੍ਹੇਮਾਰੀ ਤੇ ਤੂਫ਼ਾਨ ਦੀ ਸੰਭਾਵਨਾ ਹੈ। ਦਿੱਲੀ (NCR) ’ਚ ਅੰਸ਼ਕ ਤੌਰ ’ਤੇ ਬੱਦਲ ਛਾਏ ਰਹਿਣਗੇ। ਪਿਛਲੇ 3 ਦਿਨਾਂ ਤੋਂ ਦਿੱਲੀ ਦੇ ਕੁਝ ਇਲਾਕਿਆਂ ’ਚ ਹਲਕਾ ਮੀਂਹ ਪੈ ਰਿਹਾ ਹੈ। ਮੌਸਮ ਦੀ ਜਾਣਕਾਰੀ ਦੇਣ ਵਾਲੀ ਵੈੱਬਸਾਈਟ ਸਕਾਈਮੇਟ ਵੈਦਰ ਮੁਤਾਬਕ ਅੱਜ ਤੜਕੇ ਨੂੰ ਪੱਛਮੀ ਹਿਮਾਲੀਅਨ ਖ਼ੇਤਰ ’ਤੇ ਤਾਜ਼ਾ ਪੱਛਮੀ ਗੜਬੜੀ ਦੇ ਪ੍ਰਭਾਵ ਪੈਣ ਦੀ ਸੰਭਾਵਨਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 
Leave a Reply

Your email address will not be published. Required fields are marked *