ਸੂਏ ‘ਚ ਡਿੱਗੀ ਸਕਾਰਪਿਓ, ਪਿਓ ਦੀ ਦਰਦਨਾਕ ਮੌਤ – eOnlineToday

Latest Update






ਪੰਜਾਬ ਦੇ ਜ਼ਿਲ੍ਹਾ ਫਰੀਦਕੋਟ ਅਧੀਨ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਇਹ ਹਾਦਸਾ ਇੱਕ ਗਾਂ ਨੂੰ ਬਚਾਉਣ ਦੌਰਾਨ ਹੋਇਆ। ਇਹ ਹਾਦਸਾ ਸਾਦਿਕ ਤੋਂ ਕੁੱਝ ਦੂਰੀ ਉਤੇ ਪੈਂਦੇ ਐਸ.ਬੀ.ਆਰ.ਐਸ ਕਾਲਜ ਘੁੱਦੂਵਾਲਾ ਨੇੜੇ ਵਾਪਰਿਆ। ਮ੍ਰਿਤਕ ਦੀ ਪਛਾਣ ਹਰਜੀਤ ਸਿੰਘ ਮਾਨ ਪੁੱਤਰ ਸਵ. ਹਰਨੇਕ ਸਿੰਘ ਫੌਜੀ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਹਰਜੀਤ ਸਿੰਘ ਅਪਣੇ ਪੁੱਤਰ ਰਮਨਦੀਪ ਸਿੰਘ ਅਤੇ ਇਕ ਹੋਰ ਨੌਜਵਾਨ ਨਾਲ ਚੰਡੀਗੜ੍ਹ ਤੋਂ ਵਾਪਸ ਆ ਰਹੇ ਸਨ। ਪਿੰਡ ਤੋਂ ਸਿਰਫ਼ ਦੋ ਕਿਲੋਮੀਟਰ ਦੀ ਦੂਰੀ ‘ਤੇ ਅਵਾਰਾ ਗਾਂ ਸੜਕ ‘ਤੇ ਆ ਗਈ, ਜਿਸ ਨੂੰ ਬਚਾਉਣ ਦੇ ਚੱਕਰ ਵਿਚ ਸਕਾਰਪੀਓ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਬਣੇ ਸੇਮ ਨਾਲੇ ਵਿਚ ਜਾ ਡਿੱਗੀ। ਇਸ ਹਾਦਸੇ ਵਿਚ ਹਰਜੀਤ ਸਿੰਘ ਦਾ ਪੁੱਤਰ ਅਤੇ ਤੀਜਾ ਨੌਜਵਾਨ ਵਾਲ-ਵਾਲ ਬਚ ਗਏ। ਪਰ ਹਰਜੀਤ ਸਿੰਘ ਅਪਣੇ ਆਪ ਬਾਹਰ ਨਹੀਂ ਨਿਕਲ ਸਕਿਆ।

ਹਾਦਸੇ ਬਾਰੇ ਜਦੋਂ ਨਜ਼ਦੀਕੀ ਕਾਲਜ ਦੇ ਮੁਲਾਜ਼ਮਾਂ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਨੇ ਬੜੀ ਮੁਸ਼ਕਲ ਨਾਲ ਕਾਰ ਦੇ ਸ਼ੀਸੇ ਤੋੜ ਕੇ ਹਰਜੀਤ ਨੂੰ ਬਾਹਰ ਕੱਢਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਸਾਦਿਕ ਦੇ ਸੰਧੂ ਹਸਪਤਾਲ ਵਿਚ ਲਿਜਾਇਆ ਗਿਆ, ਜਿਥੇ ਉਨ੍ਹਾਂ ਦੀ ਹਾਲਤ ਨੁੰ ਦੇਖਦਿਆਂ ਫਰੀਦਕੋਟ ਹਸਪਤਾਲ ਰੈਫਰ ਕਰ ਲਈ ਕਿਹਾ, ਪਰ ਹਸਪਤਾਲ ਲਿਜਾਉਣ ਸਮੇਂ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *