ਪੁੱਤ ਨੂੰ ਮੇਲੇ ‘ਤੇ ਨਹੀਂ ਭੇਜਿਆਂ ਤਾਂ ਪੁੱਤ ਦੇ ਦੋਸਤਾਂ ਨੇ ਕਰ ‘ਤਾ ਕਾਰਾ

Latest Update

ਪਿੰਡ ਵਿੱਚ ਇੱਕ ਸਖ਼ਸ਼ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਇਸ ਕਤਲ ਦੀ ਵਜ੍ਹਾ ਜਾਣ ਕੇ ਹਰ ਕੋਈ ਹੈਰਾਨ ਹੈ। ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਤਲਵੰਡੀ ਭੰਗਵਾਂ ਵਿੱਚ ਦੋਸਤ ਨੂੰ ਮੇਲੇ ਭੇਜਣ ਤੋਂ ਰੋਕਣ ਉਤੇ ਇੱਕ ਦੋਸਤ ਵੱਲੋਂ ਆਪਣੇ ਦੋਸਤ ਦੇ ਪਿਤਾ ਦਾ ਕਿਰਚ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।ਜਾਣਕਾਰੀ ਮੁਤਾਬਕ ਵਿਸ਼ਾਲਦੀਪ ਸਿੰਘ ਤੇ ਹਰਪ੍ਰੀਤ ਸਿੰਘ ਦੋਸਤ ਹਨ ਅਤੇ ਇੱਕੋ ਹੀ ਸਕੂਲ ਵਿੱਚ ਪੜ੍ਹਦੇ ਹਨ। ਵਿਸ਼ਾਲ ਦੀਪ ਸਿੰਘ ਨੇ ਹਰਪ੍ਰੀਤ ਸਿੰਘ ਨੂੰ ਮੇਲੇ ਜਾਣ ਲਈ ਕਿਹਾ ਤਾਂ ਹਰਪ੍ਰੀਤ ਸਿੰਘ ਨੇ ਜਦੋਂ ਆਪਣੇ ਪਿਤਾ ਜੋਗਿੰਦਰ ਸਿੰਘ

ਨੂੰ ਮੇਲੇ ਜਾਣ ਲਈ ਇਜ਼ਾਜਤ ਮੰਗੀ ਤਾਂ ਉਨ੍ਹਾਂ ਨੇ ਆਪਣੇ ਪੁੱਤਰ ਹਰਪ੍ਰੀਤ ਸਿੰਘ ਨੂੰ ਮੇਲੇ ਜਾਣ ਤੋਂ ਮਨ੍ਹਾਂ ਕਰ ਦਿੱਤਾ ਜਿਸ ਨੂੰ ਲੈ ਕੇ ਹਰਪ੍ਰੀਤ ਸਿੰਘ ਦਾ ਦੋਸਤ ਵਿਸ਼ਾਲਦੀਪ ਸਿੰਘ ਗੁੱਸੇ ਵਿੱਚ ਆ ਗਿਆ।ਉਸ ਨੇ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਹਰਪ੍ਰੀਤ ਸਿੰਘ ਦੇ ਘਰ ਜਾ ਕੇ ਉਸ ਦੇ ਪਿਤਾ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਜਿਸ ਨਾਲ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਜੋਗਿੰਦਰ ਸਿੰਘ ਦੀ ਮੌਤ ਹੋ ਗਈ।ਦੇਹ ਨੂੰ ਅਜਨਾਲਾ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਰੱਖਿਆ ਗਿਆ ਹੈ ਜਿੱਥੇ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਮਾਮਲਾ ਦਰਜ ਕਰਕੇ

ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਕਾਬਿਲੇਗੌਰ ਹੈ ਕਿ ਪਿਛਲੇ ਮਹੀਨੇ ਮਜੀਠਾ ਰੋਡ ਥਾਣੇ ਅਧੀਨ ਪੈਂਦੇ ਇਲਾਕੇ ਗੋਪਾਲ ਨਗਰ ਦੀ ਗਲੀ ਨੰਬਰ ਤਿੰਨ ਵਿੱਚ ਇੱਕ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ।  ਦੇਰ ਰਾਤ ਮੁਲਜ਼ਮਾਂ ਨੇ ਘਰ ਦਾ ਦਰਵਾਜ਼ਾ ਤੋੜ ਕੇ ਅੰਦਰ ਦਾਖ਼ਲ ਹੋ ਕੇ ਉਸ ਦੇ ਹੱਥ-ਪੈਰ ਬੰਨ੍ਹ ਕੇ ਹਮਲਾ ਕਰ ਦਿੱਤਾ। ਉਸ ਦਾ ਕਤਲ ਕਰ ਦਿੱਤਾ। ਬਜ਼ੁਰਗ ਘਰ ਵਿੱਚ ਇਕੱਲਾ ਰਹਿੰਦਾ ਸੀ, ਉਸ ਦੇ ਦੋ ਲੜਕੇ ਅਤੇ ਦੋ ਧੀਆਂ ਹਨ, ਜੋ ਬਾਹਰ ਰਹਿੰਦੇ ਹਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਸੀਪੀ ਸਿਟੀ ਡਾ. ਪ੍ਰਗਿਆ ਜੈਨ, ਏਸੀਪੀ ਉੱਤਰੀ ਵਰਿੰਦਰ ਖੋਸਾ, ਥਾਣਾ ਮਜੀਠਾ ਰੋਡ ਦੇ ਇੰਚਾਰਜ ਇੰਸਪੈਕਟਰ ਸਤਪਾਲ ਸਿੰਘ ਮੌਕੇ ’ਤੇ ਪੁੱਜੇ ਅਤੇ ਘਟਨਾ ਦਾ ਜਾਇਜ਼ਾ ਲਿਆ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *