ਸ਼ਿਵਰਾਤਰੀ ਤੋਂ ਅਗਲੇ ਹੀ ਦਿਨ ਸਾਰਾ ਚੜ੍ਹਾਵਾ ਲੈ ਗਏ ਚੋਰ

Latest Update

ਪੰਜਾਬ ਵਿੱਚ ਲਗਾਤਾਰ ਚੋਰੀ ਦੇ ਮਾਮਲੇ ਵੱਧ ਰਹੇ ਹਨ। ਅੱਜ ਤਾਜਾ ਮਾਮਲਾ  ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਇਆ ਹੈ ਜਿੱਥੇ  ਮੰਦਰ ਦੀ ਗੋਲਕ ਨੂੰ ਇਕ ਚੋਰ ਵੱਲੋਂ ਨਿਸ਼ਾਨਾ ਬਣਾਇਆ ਗਿਆ ਹੈ। ਇਹ ਘਟਨਾ ਸ੍ਰੀ ਮੁਕਤਸਰ ਸਾਹਿਬ ਦੀ ਹੈ ਜਿੱਥੇ ਬਾਬਾ ਖੇਤਰਪਾਲ ਮੰਦਰ ”ਚ ਰਾਤ ਸਮੇਂ ਇਕ ਵਿਅਕਤੀ ਵੱਲੋਂ ਗੋਲਕ ਤੋੜ ਕੇ ਮਾਇਆ ਚੋਰੀ ਕੀਤੀ ਗਈ। ਸਾਰੀ ਘਟਨਾ ਸੀ ਸੀ ਟੀ ਵੀ ਕੈਮਰੇ ‘ਚ ਕੈਦ ਹੋ ਗਈ।ਸ੍ਰੀ ਮੁਕਤਸਰ ਸਾਹਿਬ ਦੇ ਅਬੋਹਰ ਰੋਡ ਸਥਿਤ ਬਾਬਾ ਖੇਤਰਪਾਲ ਮੰਦਰ ਨੂੰ ਇਕ ਚੋਰ ਵੱਲੋਂ ਨਿਸ਼ਾਨਾ ਬਣਾਇਆ ਗਿਆ ਹੈ। ਚੋਰ ਇਸ ਮੰਦਰ

ਦੀ ਗੋਲਕ ਨੂੰ ਤੋੜ ਸਾਰੀ ਮਾਇਆ ਕੱਢ ਕੇ ਲੈ ਗਿਆ। ਮੰਦਰ ਦੇ ਪ੍ਰਬੰਧਕਾਂ ਇਸ ਸਬੰਧੀ ਪੁਲਿਸ ਨੂੰ ਸਿਕਾਇਤ ਦਿੱਤੀ ਹੈ। ਪ੍ਰਬੰਧਕਾਂ ਅਨੁਸਾਰ ਬੀਤੀ ਰਾਤ ਜਦ ਪੰਡਿਤ ਜੀ ਮੰਦਰ ਨੂੰ ਤਾਲਾ ਲਾ ਕੇ ਚਲੇ ਗਏ ਤਾਂ ਰਾਤ ਕਰੀਬ 2 ਵਜੇ ਇਕ ਵਿਅਕਤੀ ਮੰਦਰ ਦੇ ਗੇਟ ਦੀ ਗਰਿੱਲ ਤੋੜ ਅੰਦਰ ਆਇਆ ਅਤੇ ਉਸਨੇ ਮੰਦਰ ਦੀ ਮੁੱਖ ਗੋਲਕ ਦੇ ਤਾਲੇ ਨੂੰ ਸਬਲ ਨਾਲ ਤੋੜਿਆ ਅਤੇ ਗੋਲਕ ”ਚੋਂ ਮਾਇਆ ਕੱਢ ਲੈ ਗਿਆ।

ਮੰਦਰ ਦੇ ਸੀਸੀਟੀਵੀ ਕੈਮਰੇ ਵਿਚ ਸਾਰੀ ਘਟਨਾ ਕੈਦ ਹੋ ਗਈ ਜਿਸ ਵਿੱਚ ਇੱਕ ਵਿਅਕਤੀ ਮੰਦਰ ਦੀ ਗੋਲਕ ਤੋੜ ਕੇ ਮਾਇਆ ਕੱਢ ਰਿਹਾ ਨਜ਼ਰ ਆ ਰਿਹਾ ਹੈ। ਮੰਦਰ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਕਰੀਬ ਦੋ ਮਹੀਨੇ ਪਹਿਲਾ ਵੀ ਮੰਦਰ ਵਿਚ ਚੋਰੀ ਦੀ ਘਟਨਾ ਹੋਈ, ਇਸ ਦੀ ਸਿਕਾਇਤ ਵੀ ਪੁਲਸ ਨੂੰ ਦਿੱਤੀ ਗਈ ਸੀ ਉਹ ਚੋਰ ਵੀ ਫੜੇ ਨਹੀਂ ਗਏ ਅਤੇ ਹੁਣ ਮੰਦਰ ਵਿਚ ਇਕ ਵਾਰ ਫਿਰ ਤੋੰ ਚੋਰੀ ਹੋਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *