ਵਿਆਹੁਤਾ ਨੇ ਖਾਧਾ ਜ਼/ਹਿ/ਰ, ਹਸਪਤਾਲ ਹੋਇਆ ਵੱਡਾ ਹੰ/ਗਾ/ਮਾ – eOnlineToday

Latest Update


ਬੀਤੀ ਦੇਰ ਰਾਤ ਵਿਆਹੁਤਾ ਵਲੋਂ ਜ਼ਹਿਰ ਖਾਣ ਤੋਂ ਬਾਅਦ ਮਾਛੀਵਾੜਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਚ ਪੇਕੇ ਪਰਿਵਾਰ ਨੇ ਸਹੁਰਾ ਪਰਿਵਾਰ ’ਤੇ ਹਮਲਾ ਕਰ ਦਿੱਤਾ ਅਤੇ ਇਸ ਖੂਨੀ ਲੜਾਈ ਵਿਚ ਵਿਆਹੁਤਾ ਦਾ ਦਿਓਰ ਸੁਖਚੈਨ ਸਿੰਘ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ ਜਦਕਿ ਸਹੁਰਾ ਗੁਲਸ਼ਨ ਸਿੰਘ ਤੇ ਇੱਕ ਹੋਰ ਰਿਸ਼ਤੇਦਾਰ ਜਖ਼ਮੀ ਹੋ ਗਿਆ।ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸਿਕੰਦਰਪੁਰ ਵਿਖੇ ਵਿਆਹੀ ਜਸਵੀਰ ਕੌਰ ਨੇ ਘਰੇਲੂ ਕਾਰਨਾਂ ਕਰਕੇ ਜ਼ਹਿਰ ਖਾ ਲਿਆ ਜਿਸ ਕਾਰਨ ਉਸ ਦਾ ਸਹੁਰਾ ਪਰਿਵਾਰ ਉਸ ਨੂੰ ਇਲਾਜ ਲਈ ਪ੍ਰਾਈਵੇਟ ਹਸਪਤਾਲ ਵਿਖੇ ਲੈ ਕੇ

ਆਇਆ। ਵਿਆਹੁਤਾ ਵਲੋਂ ਜ਼ਹਿਰ ਖਾਣ ਦੀ ਖ਼ਬਰ ਜਿਉਂ ਹੀ ਪੇਕੇ ਪਰਿਵਾਰ ਪਿੰਡ ਬੌਂਕੜਾ ਵਿਖੇ ਪੁੱਜੀ ਤਾਂ ਉਹ ਵੀ ਹਸਪਤਾਲ ਵਿਖੇ ਪਹੁੰਚ ਗਏ ਜਿੱਥੇ ਦੋਵਾਂ ਧਿਰਾਂ ਵਿਚਕਾਰ ਤਕਰਾਰਬਾਜ਼ੀ ਇੰਨੀ ਵਧ ਗਈ ਕਿ ਇਸ ਲੜਾਈ ਨੇ ਖੂਨੀ ਰੂਪ ਧਾਰਨ ਕਰ ਲਿਆ। ਸਪਤਾਲ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵਿਚ ਵਿਆਹੁਤਾ ਦੇ ਪੇਕੇ ਪਰਿਵਾਰ ਤੋਂ ਆਏ ਰਿਸ਼ਤੇਦਾਰਾਂ ਨੇ ਤੇਜ਼ਧਾਰ ਹਥਿਆਰ ਨਾਲ ਦਿਓਰ ਸੁਖਚੈਨ ਸਿੰਘ ਦੇ ਢਿੱਡ ਵਿਚ ਕੁਝ ਮਾਰ ਦਿੱਤਾ, ਜਿਸ ਕਾਰਨ ਉਹ ਲਹੂ-ਲੁਹਾਨ ਹੋ ਗਿਆ। ਇਸ ਲੜਾਈ ਵਿਚ ਗੁਲਸ਼ਨ ਸਿੰਘ ਤੇ ਹੋਰ ਰਿਸ਼ਤੇਦਾਰ ਹਰਦੀਪ

ਸਿੰਘ ਦੇ ਵੀ ਸੱਟਾਂ ਲੱਗੀਆਂ। ਹਸਪਤਾਲ ਵਿਚ ਹੋਈ ਖੂਨੀ ਲੜਾਈ ਕਾਰਨ ਸਾਰਾ ਸਟਾਫ਼ ਸਹਿਮ ਗਿਆ ਅਤੇ ਜਦੋਂ ਝਗੜਾ ਬੇਕਾਬੂ ਹੋ ਗਿਆ ਤਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਗਿਆ ਜਿਸ ਤੋਂ ਬਾਅਦ ਥਾਣਾ ਮੁਖੀ ਭਿੰਦਰ ਸਿੰਘ ਖੰਗੂੜਾ ਪੁਲਸ ਪਾਰਟੀ ਸਮੇਤ ਪਹੁੰਚੇ, ਜਿਨ੍ਹਾਂ ਨੇ ਬੜੀ ਮੁਸ਼ਕਿਲ ਨਾਲ ਖੂਨੀ ਲੜਾਈ ’ਤੇ ਕਾਬੂ ਪਾਇਆ ਅਤੇ ਵਿਆਹੁਤਾ ਦੇ ਪੇਕੇ ਪਰਿਵਾਰ ’ਚੋਂ ਹਮਲਾ ਕਰਨ ਵਾਲੇ ਰਿਸ਼ਤੇਦਾਰਾਂ ਨੂੰ ਵੀ ਕਾਬੂ ਕਰ ਲਿਆ।

ਇਸ ਖੂਨੀ ਜੰਗ ਵਿਚ ਹਸਪਤਾਲ ਵਿਚ ਸਾਰੇ ਫਰਸ਼ ’ਤੇ ਖ਼ੂਨ ਖਿੱਲਰਿਆ ਦਿਖਾਈ ਦਿੱਤਾ ਅਤੇ ਗੰਭੀਰ ਰੂਪ ਵਿਚ ਜਖ਼ਮੀ ਹੋਏ ਸੁਖਚੈਨ ਸਿੰਘ ਨੂੰ ਰੈਫ਼ਰ ਕਰ ਦਿੱਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਖ਼ਮੀ ਹੋਏ ਗੁਲਸ਼ਨ ਸਿੰਘ ਨੇ ਦੱਸਿਆ ਕਿ ਕੁਝ ਘਰੇਲੂ ਝਗੜੇ ਕਾਰਨ ਉਨ੍ਹਾਂ ਦੀ ਨੂੰਹ ਨੇ ਕੋਈ ਜ਼ਹਿਰੀਲੀ ਵਸਤੂ ਖਾ ਲਈ ਜਿਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਜੋ ਖ਼ਤਰੇ ਤੋਂ ਬਿਲਕੁਲ ਬਾਹਰ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
Leave a Reply

Your email address will not be published. Required fields are marked *