Scotland ‘ਚ ਨੌਜਵਾਨ ਮਨਦੀਪ ਸਿੰਘ ਨੇ ਵਧਾਈ ਪੰਜਾਬੀਆਂ ਦੀ ਸ਼ਾਨ – Latest Update

Latest Update


ਸਕਾਟਲੈਂਡ ਦੇ ਪੰਜਾਬੀ ਭਾਈਚਾਰੇ ਲਈ ਬੇਹੱਦ ਮਾਣ ਸਨਮਾਨ ਵਾਲੀ ਖ਼ਬਰ ਹੈ ਕਿ ਮਨਦੀਪ ਸਿੰਘ (ਸਨੀ) ਨਾਮ ਦੇ ਨੌਜਵਾਨ ਨੇ ਸਪੋਰਟਿੰਗ ਨੈੱਟ ਜ਼ੀਰੋ ਅਪ੍ਰੈਂਟਿਸ ਆਫ ਦਿ ਈਅਰ ਸ਼੍ਰੇਣੀ ਵਿੱਚ ਇਸ ਸਾਲ ਦੇ ਸਕਾਟਿਸ਼ ਅਪ੍ਰੈਂਟਿਸਸ਼ਿਪ ਅਵਾਰਡਾਂ ਵਿੱਚ ਆਖਰੀ ਤਿੰਨ ਮੁਕਾਬਲੇਬਾਜ਼ਾਂ ਵਿੱਚ ਥਾਂ ਬਣਾਈ ਹੈ। ਹਰਪਾਲ ਸਿੰਘ ਇੱਬਣ ਦੇ ਬੇਟੇ ਮਨਦੀਪ ਸਿੰਘ ਸਨੀ ਪੇਜ਼ਲੀ ਕੈਂਪਸ ਵਿੱਚ ਆਪਣੀ ਪੜ੍ਹਾਈ ਕਰ ਰਿਹਾ ਹੈ। ਐਡਿਨਬਰਾ ਵਿਖੇ ਹੋਣ ਜਾ ਰਹੇ

ਫਾਈਨਲ ਮੁਕਾਬਲੇ ਵਿੱਚ 8 ਮਾਰਚ ਨੂੰ ਮਨਦੀਪ ਸਿੰਘ ਆਖਰੀ ਤਿੰਨ ਉਮੀਦਵਾਰਾਂ ਵਿੱਚ ਸ਼ਿਰਕਤ ਕਰੇਗਾ।ਇਕ ਪ੍ਰਤੀਨਿਧ ਨਾਲ ਗੱਲਬਾਤ ਦੌਰਾਨ ਮਨਦੀਪ ਸਿੰਘ ਨੇ ਦੱਸਿਆ ਕਿ ਉਹ ਸਕਾਟਲੈਂਡ ਵਸਦੇ ਪੰਜਾਬੀ ਭਾਈਚਾਰੇ ਵਿੱਚੋਂ ਇਕਲੌਤਾ ਉਮੀਦਵਾਰ ਹੀ ਹੈ। ਆਪਣੀ ਜਿੱਤ ਲਈ ਆਸਵੰਦ ਮਨਦੀਪ ਸਿੰਘ ਨੂੰ ਦੋਸਤਾਂ ਮਿੱਤਰਾਂ, ਸਨੇਹੀਆਂ ਵੱਲੋਂ ਅਗੇਤੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਤੇ ਜਿੱਤ ਲਈ ਅਰਜੋਈਆਂ ਕੀਤੀਆਂ ਜਾ ਰਹੀਆਂ ਹਨ।

ਜ਼ਿਕਰਯੋਗ ਹੈ ਕਿ ਮਨਦੀਪ ਸਿੰਘ ਨਵਿਆਉਣ ਊਰਜਾ ਨਾਲ ਸੰਬੰਧਤ ਖੇਤਰ ਵਿੱਚ ਸੋਲਰ ਪੈਨਲ ਆਧਾਰਿਤ ਆਪਣੇ ਕੰਮ ਵਿੱਚ ਮਿਹਨਤ ਤੇ ਲਗਨ ਸਦਕਾ ਇਸ ਮੁਕਾਮ ਤੱਕ ਪਹੁੰਚਣ ਵਿੱਚ ਕਾਮਯਾਬ ਹੋਇਆ ਹੈ। 2045 ਤੱਕ ਨੈੱਟ ਜ਼ੀਰੋ ਐਮੀਸ਼ਨ ਦੇ ਟੀਚੇ ਵੱਲ ਅੱਗੇ ਵਧਣ ਲਈ ਮਨਦੀਪ ਸਿੰਘ ਵਰਗੇ ਪ੍ਰਤਿਭਾਵਾਨ ਨੌਜਵਾਨਾਂ ਨੂੰ ਹੌਂਸਲਾ ਦੇਣ ਲਈ ਹੀ ਅਜਿਹੇ ਸਨਮਾਨਾਂ ਦਾ ਆਯੋਜਨ ਕੀਤਾ ਜਾਂਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
Leave a Reply

Your email address will not be published. Required fields are marked *