ਵਿਦੇਸ਼ ‘ਚ 26 ਸਾਲਾਂ ਟਰੱਕ ਡਰਾਈਵਰ ਦੀ ਮੌ/ਤਹਾਈ ਵੋਲਟੇਜ ਤਾਰਾਂ ਦੀ ਲਪੇਟ ‘ਚ ਆਇਆ ਮੁੰਡਾ

Latest Update


ਇਟਲੀ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਦੱਖਣੀ ਇਟਲੀ ਦੇ ਸ਼ਹਿਰ ਬੱਤੀਪਾਲੀਆ ਵਿਚ ਵਾਪਰੇ ਹਾਦਸੇ ਦੌਰਾਨ 26 ਸਾਲਾਂ ਦੇ ਭਾਰਤੀ ਮੂਲ ਦੇ ਟਰੱਕ ਡਰਾਈਵਰ ਪਰਮਪ੍ਰਤਪਾਲ ਸਿੰਘ ਦੀ ਮੌਤ ਹੋ ਗਈ ਹੈ। ਮੌਤ ਦੀ ਇਸ ਖ਼ਬਰ ਨੇ ਇਟਲੀ ਵੱਸਦੇ ਸਮੁੱਚੇ ਭਾਰਤੀ ਭਾਈਚਾਰੇ ਨੂੰ ਝੰਜੋੜ ਕੇ ਰੱਖ ਦਿੱਤਾ ਹੈਪ੍ਰਾਪਤ ਜਾਣਕਾਰੀ ਮੁਤਾਬਕ ਭਾਰਤੀ ਮੂਲ ਦਾ ਟਰੱਕ ਡਰਾਈਵਰ ਡੇਅਰੀ ਫਾਰਮ ਨੂੰ ਚਾਰਾ ਸਪਲਾਈ ਕਰਨ ਵਾਲੇ ਟਰੱਕ ਦੇ ਪਿੱਛੇ ਪਾਈ ਹੋਈ ਵੱਡੀ ਟਰਾਲੀ ਵਿਚੋਂ ਚਾਰੇ ਨੂੰ ਟਰੱਕ ਦੇ ਅਗਲੇ ਹਿੱਸੇ ਵਿਚ ਭਰ ਰਿਹਾ ਸੀ।

ਇਸ ਦੌਰਾਨ ਅਚਾਨਕ ਲੋਹੇ ਦਾ ਇੱਕ ਹਿੱਸਾ ਉੱਪਰ ਤੋਂ ਲੰਘ ਰਹੀਆਂ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਨਾਲ ਲੱਗ ਗਿਆ, ਜਿਸ ਦੌਰਾਨ ਕਰੰਟ ਲੱਗਣ ਕਾਰਨ ਪਰਮਪ੍ਰਤਪਾਲ ਸਿੰਘ ਦੀ ਮੌਤ ਹੋ ਗਈ।ਦੱਸਣਯੋਗ ਹੈ ਕਿ ਇਸ ਮੰਦਭਾਗੀ ਘਟਨਾ ਦਾ ਸ਼ਿਕਾਰ ਹੋਇਆ ਨੌਜਵਾਨ ਛੋਟੀ ਉਮਰ ਤੋਂ ਹੀ ਮਾਪਿਆਂ ਨਾਲ ਇਟਲੀ ਆ ਵੱਸਿਆ ਸੀ ਜੋ ਬੜਾ ਹੀ ਮਿਹਨਤੀ ਅਤੇ ਮਿਲਣਸਾਰ ਸੀ। ਇਸ ਅਨਹੋਣੀ ਖ਼ਬਰ ਤੋ ਬਾਅਦ

ਇਟਲੀ ਵੱਸਦੇ ਸਮੁੱਚੇ ਭਾਰਤੀ ਭਾਈਚਾਰੇ ਵਿਚ ਸੋਗ ਦੀ ਲਹਿਰ ਵੇਖੀ ਜਾ ਸਕਦੀ ਹੈ। ਵਿਦੇਸ਼ਾਂ ਵਿਚ ਵਾਪਰ ਰਹੀਆਂ ਅਨਹੋਣੀਆਂ ਦੁਰਘਟਨਾਵਾਂ ਕਾਰਨ ਕਈ ਘਰਾਂ ਦੇ ਚਿਰਾਗ ਬੁੱਝੇ ਹਨ। ਇੱਥੇ ਇਹ ਵੀ ਦੱਸਣਯੋਗ ਹੈ ਕਿ ਇਸ ਮ੍ਰਿਤਕ ਟਰੱਕ ਡਰਾਈਵਰ ਦਾ ਪਿਤਾ ਪਿਛਲੇ ਕਈ ਸਾਲਾਂ ਤੋਂ ਇਟਲੀ ਦੇ ਸ਼ਹਿਰ ਬੱਤੀਪਾਲੀਆ ਵਿਖੇ ਰਹਿ ਰਹੇ ਹਨ ਤੇ ਪੰਜਾਬ ਤੋਂ ਗਏ ਹਜ਼ਾਰਾਂ ਪੰਜਾਬੀਆਂ ਦੀ ਮਦਦ ਵੀ ਕਰਦੇ ਰਹਿੰਦੇ ਸਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
Leave a Reply

Your email address will not be published. Required fields are marked *