ਅੰਮ੍ਰਿਤਸਰ ਪੁਲਿਸ ਨੇ ਵਰਦੀ ਪਾ ਕੇ ਘੁੰਮ ਰਹੇ ਫਰਜ਼ੀ ਆਰਮੀ ਅਫ਼ਸਰ ਨੂੰ ਕੀਤਾ ਕਾਬੂ, ਦੇਖੋ ਤਸਵੀਰਾਂ

Latest Update

ਜ਼ਿਲ੍ਹਾ ਅੰਮ੍ਰਿਤਸਰ ਦੀ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਹਾਸਿਲ ਹੋਈ। ਦਰਅਸਲ ਪੁਲਿਸ ਨੇ ਆਰਮੀ ਦੀ ਵਰਦੀ ਪਾ ਕੇ ਘੁੰਮ ਰਹੇ ਇੱਕ ਸ਼ੱਕੀ ਨੂੰ ਕਾਬੂ ਕੀਤਾ ਹੈ। ਇਸ ਮੌਕੇ ਪੁਲਿਸ ਅਧਿਕਾਰੀ ਡੀਸੀਪੀ ਵੀ ਪ੍ਰਗਿਆ ਜੈਨ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕੀ ਉਨ੍ਹਾਂ ਨੂੰ ਸੂਚਨਾ ਮਿਲੇ ਕਿ ਇੱਕ ਵਿਅਕਤੀ ਆਰਮੀ ਦੀ ਵਰਦੀ ਪਾ ਕੇ ਹਾਲ ਬਜ਼ਾਰ ਵਿੱਚ ਘੁੰਮ ਰਿਹਾ ਹੈ। ਸੂਚਨਾ ਮਿਲਣ ਤੋਂ ਬਾਅਦ ਥਾਣਾ ਡੀ ਡਿਵੀਜ਼ਨ ਦੀ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਕਾਰਵਾਈ ਕਰਦੇ ਹੋਏ ਆਰਮੀ ਦੇ ਨਾਲ ਸੰਪਰਕ ਕਰਕੇ ਇੱਕ ਜੁਆਇੰਟ ਅਪ੍ਰੇਸ਼ਨ ਕੀਤਾ, ਜਿਸ ਦੇ

ਤਹਿਤ ਇਸ ਵਿਅਕਤੀ ਨੂੰ ਕਾਬੂ ਕੀਤਾ ਗਿਆ। ਉਹਨਾਂ ਕਿਹਾ ਕਿ ਜਦੋਂ ਇਸ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਗਿਆ ਤਾਂ ਇਸ ਕੋਲੋਂ ਇੱਕ ਬੈਕ ਵੀ ਬਰਾਮਦ ਹੋਇਆ, ਜਿਸ ਵਿੱਚ ਹੋਰ ਵੀ ਆਰਮੀ ਦੀਆਂ ਵਰਦੀਆਂ ਸਨ ਅਤੇ ਮੇਜਰ ਰੈਂਕ ਤੱਕ ਦੇ ਅਧਿਕਾਰੀ ਦੀਆਂ ਵਰਦੀਆਂ ਪਾ ਕੇ ਇਹ ਸ਼ਖ਼ਸ ਬਾਜ਼ਾਰ ਵਿੱਚ ਘੁੰਮ ਰਿਹਾ ਸੀ।ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਦਾ ਵਰਦੀ ਪਾ ਕੇ ਘੁੰਮਣ ਦਾ ਮਕਸਦ ਕੀ ਸੀ ਇਹ ਜਾਂਚ ਦਾ ਵਿਸ਼ਾ ਹੈ, ਜਿਸ ਦੀ ਪੁਲਿਸ ਵੱਲੋਂ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਮੁਲਜ਼ਮ ਦੇ ਨੈਸ਼ਨਲ ਜਾਂ ਇੰਟਰਨੈਸ਼ਨਲ ਕਿਸੇ ਦੇਸ਼ ਵਿਰੋਧੀ ਤੱਤ ਨਾਲ ਸੰਬੰਧ ਹੈ ਜਾਂ ਨਹੀਂ ਇਸ ਦੇ ਬਾਰੇ ਵੀ ਪਤਾ ਲਗਾਇਆ ਜਾ ਰਿਹਾ ਹੈ। ਪੁਲਿਸ ਮੁਤਾਬਿਕ ਮੁੱਢਲੀ ਜਾਂਚ ਦੌਰਾਨ ਅਧਾਰ ਕਾਰਡ ਬਰਾਮਦ ਹੋਇਆ, ਜਿਸ ਤੋਂ ਮੁਲਜ਼ਮ ਦੀ ਪਹਿਚਾਣ ਹੋਈ ਹੈ ਅਤੇ ਇਹ ਮੁਲਜ਼ਮ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਚੀਕਣਾ ਦਾ ਰਹਿਣ ਵਾਲਾ ਹੈ ਜੋ ਜੰਮੂ ਕਸ਼ਮੀਰ ਦੇ ਵਿੱਚ ਕੰਮ ਕਰਦਾ ਸੀ। ਇਸ ਦੀ ਉਮਰ 30 ਸਾਲ ਦੇ ਕਰੀਬ ਹੈ

ਪਰ ਦੂਜੇ ਪਾਸੇ ਪਿੰਡ ਚੀਕਣਾ ਤੋਂ ਅੰਮ੍ਰਿਤਸਰ ਪਹੁੰਚੇ ਪਰਿਵਾਰ ਅਤੇ ਸਰਪੰਚ ਨੇ ਦੱਸਿਆ ਕਿ ਜੋ ਮੁਲਜ਼ਮ ਫੜ੍ਹਿਆ ਗਿਆ ਹੈ ਉਹ ਉਨ੍ਹਾਂ ਦੇ ਪਿੰਡ ਦਾ ਵਸਨੀਕ ਨਹੀਂ ਹੈ। ਦਰਅਸਲ ਕਾਬੂ ਕੀਤਾ ਗਿਆ ਮੁਲਜ਼ਮ ਨੇਪਾਲੀ ਹੈ ਅਤੇ ਉਸ ਨੇ ਪਿੰਡ ਚੀਕਣਾ ਦੇ ਨੌਜਵਾਨ ਨਾਲ ਜੇਸੀਬੀ ਮਸ਼ੀਨ ਉੱਤੇ ਕੰਮ ਕਰਦਿਆਂ ਅਧਾਰ ਕਾਰਡ ਚੋਰੀ ਕੀਤਾ ਸੀ ਅਤੇ ਹੁਣ ਜਦੋਂ ਮੁਲਜ਼ਮ ਫੜ੍ਹਿਆ ਗਿਆ ਤਾਂ ਸਾਰੀ ਗੱਲ ਸਪੱਸ਼ਟ ਹੋ ਸਕੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *