ਮਾਸੂਮ ਬੱਚਿਆਂ ਨੂੰ ਮਾਰਨ ਵਾਲੇ ਪਿਓ ਦੀ ਮਿਲੀ ਲਾਸ਼

Latest Update

ਕਸਬਾ ਕਲਾਨੌਰ ਵਿਖੇ 4 ਤਰੀਕ ਨੂੰ ਇੱਕ ਪਿਓ ਵੱਲੋਂ ਆਪਣੇ ਦੋ ਮਾਸੂਮ ਬੱਚਿਆਂ ਦਾ ਕਤਲ ਕਰ ਦਿੱਤਾ ਗਿਆ ਸੀ। ਇਹਨਾਂ ਬੱਚਿਆਂ ਵਿੱਚ ਸਾਢੇ ਛੇ ਸਾਲ ਦੀ ਦੀ ਧੀ ਜਸਪ੍ਰੀਤ ਕੌਰ ਅਤੇ ਸਾਢੇ ਚਾਰ ਸਾਲ ਦਾ ਪੁੱਤ ਹਰਪ੍ਰੀਤ ਸਿੰਘ ਸ਼ਾਮਿਲ ਸੀ ਜਿਨਾਂ ਨੂੰ ਜ਼ਹਿਰੀਲੀ ਦਵਾਈ ਦੇ ਕੇ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਉਹਨਾਂ ਦਾ ਪਿਓ ਫਰਾਰ ਹੋ ਗਿਆ ਸੀ। ਅਂਜ ਇਨਾ ਮਾਸੂਮ ਮ੍ਰਿਤਕ ਬੱਚਿਆਂ ਦੇ ਪਿਤਾ ਨੇ ਵੀ ਖੁਦਕੁਸ਼ੀ ਕਰ ਲਈ ਹੈ ਜਿਸ ਦੀ ਲਾਸ਼ ਕਿਲਾ ਨਹਿਰ ਦੇ ਪਾਸੋਂ ਬਰਾਮਦ ਹੋਈ ਹੈ। ਇਸ ਮੌਕੇ ਕਲਾਨੌਰ ਦੇ ਐਸ.ਐਚ.ਓ  ਦਿਲਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ

ਦੱਸਿਆ ਕਿ ਲਾਸ਼ ਬਰਾਮਦ ਕਰਕੇ ਪੋਸਟਮਾਰਟਮ ਕਰਨ ਲਈ ਭੇਜ ਦਿੱਤੀ ਗਈ ਹੈ।ਜਾਣਕਾਰੀ ਦਿੰਦਿਆਂ ਐਸਐਚਓ ਕਲਾਨੋਰ ਆਈਪੀਐਸ ਅਧਿਕਾਰੀ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਚਾਰ ਮਾਰਚ ਨੂੰ ਕਲਾਨੌਰ ਦੇ ਇੱਕ ਬੰਦ ਪਏ ਘਰ ਵਿੱਚੋਂ ਦੋ ਮਾਸੂਮ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਸਨ ਅਤੇ ਖਦਸ਼ਾ ਜਾਹਰ ਕੀਤਾ ਗਿਆ ਸੀ ਕਿ ਮਾਸੂਮ ਬੱਚਿਆਂ ਦੇ ਪਿਓ ਹਰਪਾਲ ਸਿੰਘ ਵੱਲੋਂ ਹੀ ਆਪਣੇ ਬੱਚਿਆਂ ਦਾ ਜਹਰੀਲੀ ਚੀਜ਼ ਦੇ ਕੇ ਕਤਲ ਕੀਤਾ ਗਿਆ ਹੈ। ਕਿਉਂਕਿ ਕੁਝ ਦਿਨ ਪਹਿਲਾਂ ਹੀ ਉਸ ਦੀ ਪਤਨੀ ਘਰੋਂ ਉਸ ਨੂੰ ਅਤੇ ਬੱਚਿਆਂ ਨੂੰ ਛੱਡ ਕੇ ਚਲੀ ਗਈ ਸੀ ਜਿਸ

ਕਾਰਨ ਉਹ ਮਾਨਸਿਕ ਤੌਰ ਤੇ ਪਰੇਸ਼ਾਨ ਸੀ। ਦੋ ਦਿਨ ਬਾਅਦ ਹਰਪਾਲ ਸਿੰਘ ਦੀਆਂ ਜੁੱਤੀਆਂ ਅਤੇ ਕੁਝ ਹੋਰ ਸਮਾਨ ਕਿਲਾ ਲਾਲ ਸਿੰਘ ਨਹਿਰ ਦੇ ਕਿਨਾਰਿਓਂ ਬਰਾਮਦ ਹੋਇਆ ਸੀ ਜਿਸ ਤੇ ਸ਼ੱਕ ਜਤਾਇਆ ਜਾ ਰਿਹਾ ਸੀ ਕਿ ਉਸਨੇ ਮਾਸੂਮ ਬੱਚਿਆਂ ਨੂੰ ਮਾਰ ਕੇ ਖੁਦਕੁਸ਼ੀ ਕਰ ਲਈ ਹੋਵੇਗੀ। ਬੀਤੀ ਦੇਰ ਸ਼ਾਮ ਉਸ ਦੀ ਲਾਸ਼ ਕਿਲਾ ਲਾਲ ਸਿੰਘ ਨਹਿਰ ਵਿੱਚੋਂ ਬਰਾਮਦ ਹੋਈ ਹੈ ਜਿਸ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਫਿਲਹਾਲ ਇਹੋ

ਕਿਹਾ ਜਾ ਸਕਦਾ ਹੈ ਕਿ ਬੱਚਿਆਂ ਨੂੰ ਉਸਨੇ ਜਹਿਰ ਦੇ ਕੇ ਮਾਰਿਆ ਸੀ ਕਿਉਂਕਿ ਉਸ ਦੇ ਘਰ ਵਿੱਚੋਂ ਕੁਝ ਜਹਰੀਲੇ ਪਦਾਰਥ ਬਰਾਮਦ ਹੋਏ ਸਨ ਫਿਰ ਵੀ ਇਸ ਬਾਰੇ ਪੱਕੇ ਤੌਰ ਤੇ ਬੱਚਿਆਂ ਦੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਕਿਹਾ ਜਾ ਸਕਦਾ ਹੈ ਕਿ ਉਸ ਵੱਲੋਂ ਬੱਚਿਆਂ ਨੂੰ ਕਿਵੇਂ ਮਾਰਿਆ ਗਿਆ। ਉਹਨਾਂ ਦੱਸਿਆ ਕਿ ਹਰਪਾਲ ਸਿੰਘ ਦੀ ਪਤਨੀ ਦੀ ਵੀ ਭਾਲ ਕੀਤੀ ਜਾ ਰਹੀ ਹੈ ਅਤੇ ਉਸਨੂੰ ਵੀ ਲੱਭ ਕੇ ਸ਼ਾਮਿਲ ਤਫਤੀਸ਼ ਕੀਤਾ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *