ਟਰੈਕਟਰ ਤੇ ਸਟੰਟ ਕਰ ਰਿਹਾ ਸੀ ਮੁੰਡਾ ਪੁਲਿਸ ਨੇ ਲੱਭ ਕੇ ਘਰ ਜਾ ਕੱਟਿਆ ਚਲਾਨ

Latest Update






ਹੁਸ਼ਿਆਰਪੁਰ ਵਿੱਚ ਟਰੈਕਟਰ ਉਤੇ ਸਟੰਟ ਕਰ ਰਹੇ ਇੱਕ ਨੌਜਾਨ ਨੂੰ ਪੁਲਿਸ ਚੰਗੀ ਤਰ੍ਹਾਂ ਸਬਕ ਸਿਖਾਇਆ। ਨੌਜਵਾਨ ਫੂਡ ਸਟਰੀਟ ਉਤੇ ਟਰੈਕਟਰ ਦੇ ਨਾਲ ਸਟੰਟਬਾਜ਼ੀ ਕਰ ਰਿਹਾ ਸੀ। ਉਸ ਦੀ ਇਸ ਹਰਕਤ ਕਾਰਨ ਉਸ ਦੀ ਅਤੇ ਹੋਰ ਲੋਕਾਂ ਦੀ ਜਾਨ ਵੀ ਖ਼ਤਰੇ ਵਿੱਚ ਪੈ ਸਕਦੀਆਂ ਸਨ। ਸੂਚਨਾ ਮਿਲਣ ਉਤੇ ਪੁਲਿਸ ਨੇ ਵੱਡਾ ਐਕਸ਼ਨ ਲਿਆ। ਪੁਲਿਸ ਨੇ ਨੌਜਵਾਨ ਦਾ ਚਲਾਨ ਕਰਕੇ ਅੱਗੇ ਤੋਂ ਅਜਿਹਾ ਨਾ ਕਰਨ ਦੀ ਚਿਤਾਵਨੀ ਦਿੱਤੀ। ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਅੱਗੇ ਤੋਂ ਅਜਿਹੀ ਹਰਕਤ ਕਰਦਾ ਫੜਿਆ ਗਿਆ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ

ਜਾਵੇਗੀ।ਦਰਅਸਲ ਫੂਡ ਸਟਰੀਟ ‘ਤੇ ਟਰੈਕਟਰ ਸਟੰਟ ਦੀ ਵੀਡੀਓ ਸਾਹਮਣੇ ਆਈ ਸੀ। ਇਸ ‘ਚ ਨੌਜਵਾਨ ਆਪਣੇ ਟਰੈਕਟਰ ਨਾਲ ਖਤਰਨਾਕ ਸਟੰਟ ਕਰਦਾ ਨਜ਼ਰ ਆ ਰਿਹਾ ਹੈ।ਫੂਡ ਸਟਰੀਟ ‘ਤੇ ਖਾਣ ਪੀਣ ਦੇ ਸ਼ੌਕੀਨਾਂ ਦੀ ਭੀੜ ਲੱਗੀ ਹੋਈ ਹੈ। ਇਸ ਸਟੰਟ ਵਿੱਚ ਵੱਡਾ ਹਾਦਸਾ ਹੋਣੋਂ ਟਲ ਗਿਆ। ਵੀਡੀਓ ‘ਚ ਨੌਜਵਾਨ ਅਗਲੇ ਦੋ ਟਾਇਰ ਉਪਰ ਚੁੱਕ ਕੇ ਟਰੈਕਟਰ ਉਪਰ ਸਟੰਟ ਕਰਦਾ ਨਜ਼ਰ ਆ ਰਿਹਾ ਹੈ। ਇਸ ਵੀਡੀਓ ‘ਚ ਟਰੈਕਟਰ ਦੇ ਆਲੇ-ਦੁਆਲੇ ਲੋਕ ਵੀ ਨਜ਼ਰ ਆ ਰਹੇ ਹਨ। ਇਸ ਕਾਰਨ ਉਥੇ ਵੱਡਾ ਹਾਦਸਾ ਹੋਣੋ ਟਲ ਗਿਆ। ਵੀਡੀਓ ਵਾਇਰਲ ਹੋਣ

ਤੋਂ ਬਾਅਦ ਪੁਲਿਸ ਨੇ ਵੀ ਕਾਰਵਾਈ ਕੀਤੀ। ਪੁਲਿਸ ਨੇ ਟਰੈਕਟਰ ਨੂੰ ਕਬਜ਼ੇ ਵਿੱਚ ਲੈ ਕੇ ਡਰਾਈਵਰ ਦਾ ਵੀ ਚਲਾਨ ਕੱਟ ਦਿੱਤਾ ਹੈ। ਹੁਸ਼ਿਆਰਪੁਰ ਦੇ ਪੀਸੀਆਰ ਐਸਐਚਓ ਸੁਭਾਸ਼ ਭਗਤ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮ ਨੂੰ ਟਰੇਸ ਕਰਕੇ ਉਸ ਨੂੰ ਲੱਭ ਲਿਆ ਹੈ। ਪੁਲਿਸ ਨੇ ਡਰਾਈਵਰ ਦੇ ਪਿਤਾ ਨੂੰ ਬੁਲਾ ਕੇ ਚਲਾਨ ਪੇਸ਼ ਕਰ ਦਿੱਤਾ ਹੈ ਅਤੇ ਸਖ਼ਤ ਹਦਾਇਤ ਕੀਤੀ ਹੈ ਕਿ ਉਹ ਭਵਿੱਖ ਵਿੱਚ ਅਜਿਹਾ ਨਾ ਕਰੇ। ਉਹ ਆਪਣੀ ਜਾਨ ਵੀ ਖਤਰੇ ਵਿੱਚ ਪਾਵੇਗਾ ਅਤੇ ਕਿਸੇ ਹੋਰ ਦੀ ਜਾਨ ਵੀ ਖਤਰੇ ਵਿੱਚ ਪਾਵੇਗਾ। ਉਕਤ ਨੌਜਵਾਨ ਥਾਣਾ ਬੁਲੋਵਾਲ ਅਧੀਨ ਪੈਂਦੇ ਪਿੰਡ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *