ਪਿਓ ਤੋਂ ਬਾਅਦ ਪੁਲਿਸ ਮੁਲਾਜ਼ਮ ਬਣੇ ਪੁੱਤ ਨਾਲ ਵੀ ਵਾ.ਪਰਿਆ ਇਹ ਭਾਣਾ, ਹਾਦਸੇ ‘ਚ ਗੁਆਈ ਜਾਨ

Latest Update

ਪੁਲਸ ਚੌਕੀ ਵਡਾਲਾ (ਨੇੜੇ ਸਾਇੰਸ ਸਿਟੀ) ਜ਼ਿਲ੍ਹਾ ਕਪੂਰਥਲਾ ਵਿਖੇ ਆਪਣੀ ਡਿਊਟੀ ਕਰ ਕੇ ਘਰ ਪਰਤ ਰਹੇ ਨੌਜਵਾਨ ਪੁਲਸ ਮੁਲਾਜ਼ਮ ਨਾਲ ਭਿਆਨਕ ਹਾਦਸਾ ਵਾਪਰ ਗਿਆ। ਉਸ ਦੀ ਕਾਰ ਦਾ ਪਿੰਡ ਅਠੌਲਾ ਦੇ ਨੇੜੇ ਟਾਇਰ ਫਟ ਗਿਆ, ਜਿਸ ਕਾਰਨ ਬੇਕਾਬੂ ਹੋਈ ਕਾਰ ਹਾਦਸਾਗ੍ਰਸਤ ਹੋ ਗਈ ਤੇ ਪੁਲਸ ਮੁਲਾਜ਼ਮ ਦੀ ਮੌਕੇ ’ਤੇ ਹੀ ਮੌਤ ਹੋ ਗਈ।ਜਾਣਕਾਰੀ ਮੁਤਾਬਿਕ ਪਿੰਡ ਅਠੌਲਾ ਦੇ ਵਸਨੀਕ ਮਨਦੀਪ ਸਿੰਘ ਉਰਫ਼ ਮਨੂੰ (24) ਦੇ ਪਿਤਾ ਗੁਰਦੀਪ ਸਿੰਘ ਬਿੱਟੂ ਵੀ ਇਕ ਪੁਲਸ ਮੁਲਾਜ਼ਮ ਸਨ ਤੇ ਇਕ ਸੜਕ ਹਾਦਸੇ ‘ਚ ਉਨ੍ਹਾਂ ਦੀ ਮੌਤ ਹੋ ਗਈ ਸੀ। ਪਿਤਾ ਦੀ ਮੌਤ ਦੇ

ਤਰਸ ਦੇ ਆਧਾਰ ‘ਤੇ ਮਨਦੀਪ ਨੂੰ ਪੁਲਸ ਵਿਭਾਗ ‘ਚ ਨੌਕਰੀ ਮਿਲੀ ਸੀ।ਮਨਦੀਪ ਸਿੰਘ ਜਲੰਧਰ-ਕਪੂਰਥਲਾ ਰੋਡ ’ਤੇ ਸਥਿਤ ਪੁਲਸ ਚੌਂਕੀ ਵਡਾਲਾ ਵਿਖੇ ਡਿਊਟੀ ਕਰ ਰਿਹਾ ਸੀ। ਬੀਤੀ ਰਾਤ ਜਦੋਂ ਉਹ ਆਪਣੀ ਡਿਊਟੀ ਖ਼ਤਮ ਕਰਕੇ ਦੇਰ ਰਾਤ ਕਰੀਬ 10:30 ਵਜੇ ਆਪਣੇ ਪਿੰਡ ਅਠੌਲਾ ਨੂੰ ਪਰਤ ਰਿਹਾ ਸੀ ਕਿ ਤਾਂ ਰਸਤੇ ’ਚ ਟਾਇਰ ਫਟਣ ਕਾਰਨ ਉਸ ਦੀ ਕਾਰ ਬੇਕਾਬੂ ਹੋ ਕੇ ਕੰਧ ਨਾਲ ਜਾ ਟਕਰਾਈ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਘਟਨਾ ਦਾ ਦੁਖਦਾਈ ਪਹਿਲੂ ਇਹ ਹੈ ਕਿ ਮ੍ਰਿਤਕ ਮਨਦੀਪ ਸਿੰਘ ਮੰਨੂ ਦਾ ਪਿਤਾ ਗੁਰਦੀਪ ਸਿੰਘ ਬਿੱਟੂ ਵੀ ਇਸੇ

ਤਰ੍ਹਾਂ ਹੀ ਕਥਿਤ ਟਰੇਨ ਹਾਦਸੇ ਵਿਚ ਅਕਾਲ ਚਲਾਣਾ ਕਰ ਗਿਆ ਸੀ ਤੇ ਉਹ ਵੀ ਪੁਲਸ ਮੁਲਾਜ਼ਮ ਸੀ। ਮ੍ਰਿਤਕ ਦੇਹ ਦਾ ਪਿੰਡ ਅਠੌਲਾ ਵਿਖੇ ਸਰਕਾਰੀ ਸਨਮਾਨਾਂ ਦੇ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।ਮਨਦੀਪ ਸਿੰਘ ਮਨੂੰ, ਜੋ ਕਿ ਵਿਆਹਿਆ ਹੋਇਆ ਸੀ ਤੇ ਉਹ ਆਪਣੇ ਪਿੱਛੇ ਮਾਤਾ, ਪਤਨੀ ਤੇ ਦੋ ਛੋਟੀਆਂ ਬੱਚੀਆਂ ਨੂੰ ਛੱਡ ਗਿਆ ਹੈ। ਮਨਦੀਪ ਸਿੰਘ ਮੰਨੂ ਜਗਤਾਰ ਪਰਵਾਨਾ ਯਾਦਗਾਰੀ ਸੱਭਿਆਚਾਰਕ ਮੰਚ ਪਿੰਡ ਅਠੌਲਾ ਦਾ ਕਮੇਟੀ ਮੈਂਬਰ ਵੀ ਸੀ। ਇਸੇ ਦੌਰਾਨ ਜਗਤਾਰ ਪਰਵਾਨਾ ਯਾਦਗਾਰੀ ਸੱਭਿਆਚਾਰਕ ਮੰਚ ‘ਤੇ ਪ੍ਰਧਾਨ ਤੇ ਉੱਘੇ ਸਮਾਜ ਸੇਵਕ ਫਤਿਹ ਸਿੰਘ ਸੋਹਲ ਤੇ ਸਮੁੱਚੀ ਟੀਮ ਤੇ ਨਗਰ ਨਿਵਾਸੀਆਂ ਵੱਲੋਂ ਮਨਦੀਪ ਸਿੰਘ ਦੀ ਬੇਵਕਤੀ ਮੌਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *