ਇਥੇ ਸੀਆਈਏ ਸਟਾਫ਼ ਪੁਲੀਸ ਨੇ ਸਾਢੇ ਪੰਜ ਕਿਲੋ ਹੈਰੋਇਨ ਸਮੇਤ ਦੋ ਸਕੇ ਭਰਾਵਾਂ ਸਣੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਇੱਕ ਮੁਲਜ਼ਮ 15 ਦਿਨ ਪਹਿਲਾਂ ਹੀ ਨਸ਼ਾ ਤਸਕਰੀ ਮਾਮਲੇ ’ਚੋਂ ਜ਼ਮਾਨਤ ਉੱਤੇ ਆਇਆ ਸੀ। ਇਥੇ ਪ੍ਰੈਸ ਕਾਨਫਰੰਸ ਵਿੱਚ ਐੱਸਐੱਸਪੀ ਵਿਵੇਕਸ਼ੀਲ ਸੋਨੀ, ਐੱਸਪੀਡੀ ਬਾਲ ਕ੍ਰਿਸ਼ਨ ਸਿੰਗਲਾ, ਡੀਐੱਸਪੀ ਸਿਟੀ ਰਵਿੰਦਰ ਸਿੰਘ ਨੇ ਦੱਸਿਆ ਕਿ ਸੀਆਈਏ ਇੰਚਾਰਜ ਇੰਸਪੈਕਟਰ ਦਲਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਏਐੱਸਆਈ ਸੁਖਵਿੰਦਰ ਸਿੰਘ ਨੇ ਮੁਖ਼ਬਰ ਦੀ ਸੂਚਨਾ ਉੱਤੇ ਕਾਰ ਸਵਾਰ ਸੰਦੀਪ ਸਿੰਘ ਉਰਫ਼ ਭੱਟੀ
ਵਾਸੀ ਜ਼ੀਰਾ (ਜੋ ਬੀਤੀ 27 ਫ਼ਰਵਰੀ ਨੂੰ ਨਸ਼ਾ ਤਸਕਰੀ ਮਾਮਲੇ ’ਚੋਂ ਜ਼ਮਾਨਤ ਉੱਤੇ ਆਇਆ ਸੀ) ਅਤੇ ਦੋ ਸਕੇ ਭਰਾਵਾਂ ਸੁਖਚੈਨ ਸਿੰਘ ਉਰਫ਼ ਚੈਨਾ ਅਤੇ ਧਰਮਪ੍ਰੀਤ ਸਿੰਘ ਉਰਫ਼ ਧੰਮੀ ਨੂੰ ਕਾਬੂ ਕਰਕੇ ਸਾਢੇ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮਾਂ ਦੇ ਚੌਥੇ ਸਾਥੀ ਜਸਪ੍ਰੀਤ ਸਿੰਘ ਉਰਫ਼ ਜੱਸਾ ਪਿੰਡ ਚੜਿਕ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲੀਸ ਅਧਿਕਾਰੀ ਨੇ ਕਿਹਾ ਕਿ ਮੁਲਜ਼ਮਾਂ ਤੋਂ ਪੁਲੀਸ ਰਿਮਾਂਡ ਦੌਰਾਨ ਡੂੰਘਾਈ ਨਾਲ ਪੁੱਛ-ਪੜਤਾਲਕਰਕੇ ਸਪਲਾਈ ਚੇਨ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਥਾਣਾ
ਸਿਟੀ ਵਿਖੇ ਨਸਾ ਤਸਕਰੀ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇੱਕ ਹੋਰ ਮੁਲਜ਼ਮ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਮਹੁੱਲਾ ਲਹੌਰੀਆਂ ਵਾਲਾ, ਮੋਗਾ ਨੂੰ ਗ੍ਰਿਫ਼ਤਾਰ ਕਰਕੇ ਦੋ ਦੇਸੀ ਪਿਸਤੌਲ 32 ਬੋਰ ਅਤੇ ਇੱਕ ਦੇਸੀ ਕੱਟਾ 315 ਬੋਰ ਤੇ ਕਾਰਤੂਸ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੈਨੇਡਾ ਰਹਿੰਦੇ ਦਵਿੰਦਰਪਾਲ ਸਿੰਘ ਉਰਫ਼ ਗੋਪੀ ਨੇ ਇਹ ਹਥਿਆਰ ਵਾਰਦਾਤਾਂ ਲਈ ਮੁਹੱਈਆ ਕਰਵਾਏ ਸਨ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ