AMRITSAR ਥਾਣੇ ਦੇ ਬਾਹਰ ਅਣਪਛਾਤੇ ਵਿਅਕਤੀਆਂ ਨੇ ਸ਼ਰੇਆਮ ਗੋ*ਲੀਆਂ ਮਾ*ਰ ਕੇ ਨੌਜਵਾਨ ਦਾ ਕੀਤਾ ਕਤ*ਲ |

Latest Update

ਅੰਮ੍ਰਿਤਸਰ ਵਿੱਚ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਸ਼ਹਿਰ ਦੇ ਥਾਣਾ ਗੇਟ ਹਕੀਮਾਂ ਦੇ ਗੇਟ ਅੱਗੇ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਅਹਿਮ ਗੱਲ ਹੈ ਕਿ ਪੁਲਿਸ ਥਾਣੇ ਦੇ ਬਾਹਰ ਹੀ ਨੌਜਵਾਨ ਉਪਰ ਫਾਇਰਿੰਗ ਕਰ ਦਿੱਤੀ ਗਈ। ਇਸ ਬਾਰੇ ਸਵਾਲ ਪੁੱਛੇ ਜਾਣ ‘ਤੇ ਪੁਲਿਸ ਨੇ ਚੁੱਪੀ ਧਾਰੀ ਹੋਈ ਹੈ। ਪੁਲਿਸ ਦਾ ਕਹਿਣਾ ਹੈ ਫਿਲਹਾਲ ਪਰਿਵਾਰ ਦੇ ਬਿਆਨ ਲੈ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਧਰ, ਮ੍ਰਿਤਕ ਨੌਜਵਾਨ ਦੀ ਮਾਤਾ ਦਾ ਕਹਿਣਾ ਹੈ ਕਿ ਕੁਝ ਮਹੀਨੇ ਪਹਿਲਾਂ ਮ੍ਰਿਤਕ

ਨੌਜਵਾਨ ਨੂੰ ਕਿਡਨੈਪ ਕਰਕੇ ਮੰਗੀ ਪਰਿਵਾਰ ਤੋਂ ਫਿਰੌਤੀ ਮੰਗੀ ਗਈ ਸੀ। ਦਰਅਸਲ ਇੱਕ ਪਾਸੇ ਲੋਕ ਸਭਾ ਚੋਣਾਂ 2024 ਨੂੰ ਲੈ ਕੇ ਪੁਲਿਸ ਵੱਲੋਂ ਅੰਮ੍ਰਿਤਸਰ ਸ਼ਹਿਰ ਵਿੱਚ ਸੁਰੱਖਿਆ ਵਧਾ ਕੇ ਫਲੈਗ ਮਾਰਚ ਕਰਕੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਏ ਰੱਖਣ ਦਾ ਦਾਅਵਾ ਕੀਤਾ ਜਾ ਰਿਹਾ। ਦੂਜੇ ਪਾਸੇ ਪੁਲਿਸ ਦੇ ਦਾਅਵਿਆਂ ਦੀ ਉਸ ਸਮੇਂ ਫੂਕ ਨਿਕਲ ਗਈ ਜਦੋਂ ਥਾਣਾ ਗੇਟ ਹਕੀਮਾਂ ਪੁਲਿਸ ਸਟੇਸ਼ਨ ਦੇ ਗੇਟ ਦੇ ਉੱਪਰ ਹੀ ਅਣਪਛਾਤੇ ਵਿਅਕਤੀ ਇੱਕ ਨੌਜਵਾਨ ਨੂੰ ਸ਼ਰੇਆਮ ਗੋਲੀਆਂ ਮਾਰ ਕੇ ਉਥੋਂ ਫਰਾਰ ਹੋ ਗਏ। ਪੁਲਿਸ ਕੁਝ ਵੀ ਨਾ ਕਰ ਸਕੀ ਤੇ ਥਾਣੇ ਦੇ ਬਾਹਰ ਹੀ

ਨੌਜਵਾਨ ਦੀ ਮੌਤ ਹੋ ਗਈ। ਇਸ ਸਬੰਧ ਵਿੱਚ ਮ੍ਰਿਤਕ ਨੌਜਵਾਨ ਰਾਜਵੀਰ ਸਿੰਘ ਦੀ ਮਾਤਾ ਨੇ ਦੱਸਿਆ ਕਿ ਉਨ੍ਹਾਂ ਨੇ ਇੱਕ ਨਵਾਂ ਪਲਾਟ ਖਰੀਦਿਆ ਸੀ। ਉਸ ਦੀ ਰਜਿਸਟਰੀ ਕਰਾ ਕੇ ਉਹ ਆਪਣੇ ਘਰ ਪਹੁੰਚੇ ਤਾਂ ਉਨ੍ਹਾਂ ਦਾ ਬੇਟਾ ਆਪਣੇ ਕਿਸੇ ਕੰਮ ਲਈ ਬਾਹਰ ਚਲਾ ਗਿਆ। ਉਸ ਨੂੰ ਕਿਸੇ ਅਣਪਛਾਤੇ ਵਿਅਕਤੀਆਂ ਵੱਲੋਂ ਥਾਣੇ ਦੇ ਬਾਹਰ ਹੀ ਗੋਲੀਆਂ ਮਾਰ ਦਿੱਤੀਆਂ ਗਈਆਂ। ਮ੍ਰਿਤਕ ਨੌਜਵਾਨ ਦੀ ਮਾਤਾ ਨੇ ਦੱਸਿਆ ਕਿ ਕੁਝ ਮਹੀਨੇ ਪਹਿਲਾਂ

ਉਸ ਦੇ ਬੇਟੇ ਨੂੰ ਕਿਡਨੈਪ ਵੀ ਕੀਤਾ ਗਿਆ ਸੀ ਤਾਂ ਉਸ ਦੌਰਾਨ ਕਿਡਨੈਪਰਾ ਵੱਲੋਂ ਉਸ ਕੋਲੋਂ ਤਿੰਨ ਲੱਖ ਰੁਪਏ ਦੀ ਫਰੌਤੀ ਵੀ ਮੰਗੀ ਗਈ ਸੀ। ਉਨ੍ਹਾਂ 3 ਲੱਖ ਰੁਪਏ ਦੇ ਕੇ ਆਪਣੇ ਬੇਟੇ ਦੀ ਜਾਨ ਬਚਾਈ ਸੀ ਪਰ ਅੱਜ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਥਾਣੇ ਦੇ ਬਾਹਰ ਉਸ ਦੇ ਬੇਟੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਉੱਥੇ ਹੀ ਮ੍ਰਿਤਕ ਨੌਜਵਾਨ ਦੀ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਤੇ ਉਹ ਇਨਸਾਫ ਦੀ ਗੁਹਾਰ ਲਾ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *