ਫਰੀਦਕੋਟ ਚ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਹੋਇਆ ਮੁਕਾਬਲਾ ੩ ਗੈਂਗਸਟਰ ਜਖਮੀ 1 ਭਜਨ ਚ ਹੋਇਆ ਕਾਮਯਾਬ ਵੇਖੋ ਪੂਰੀ ਵੀਡੀਓ

Latest Update






ਪੰਜਾਬ ‘ਚ ਆਏ ਦਿਨ ਪੁਲਿਸ ਦੀ ਗੈਂਗਸਟਰਾਂ ਨਾਲ ਮੁੱਠਭੇੜ ਦੀਆਂ ਸਾਹਮਣੇ ਆਉਂਦੀਆਂ ਹਨ।ਅਜਿਹੀ ਖ਼ਬਰ ਅੱਜ ਫਰੀਦਕੋਟ ਤੋਂ ਸਾਹਮਣੇ ਆਈ ਜਦੋਂ ਦੁਪਿਹਰ ਸਮੇਂ ਫਰੀਦਕੋਟ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ । ਇਸ ਮੁਕਾਬਲੇ ਵਿੱਚ 3 ਗੈਂਗਸਟਰ ਜਖਮੀਂ ਹੋਏ ਹਨ। ਜਦਕਿ ਇਹਨਾਂ ਦਾ ਇੱਕ ਸਾਥੀ ਭੱਜਣ ਵਿੱਚ ਕਾਮਯਾਬ ਹੋਇਆ। ਜ਼ਖ਼ਮੀ ਗੈਂਸਗਟਰਾਂ ਨੂੰ ਇਲਾਜ ਲਈ ਫਰੀਦਕੋਟ ਦੇ ਜੀਜੀਐਸ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ।

 ਸੂਤਰਾਂ ਦੀ ਮੰਨੀਏ ਤਾਂ ਇਹ ਤਿੰਨੇ ਗੈਂਗਸਟਰ ਗੋਲਡੀ ਬਰਾੜ ਦੇ ਗੁਰਗੇ ਦੱਸੇ ਜਾ ਰਹੇ ਹਨ, ਜੋ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਸਨ। ਫੜ੍ਹੇ ਗਏ ਗੈਂਗਸਟਰਾਂ ਤੋਂ ਅਸਲਾ ਵੀ ਬ੍ਰਾਮਦ ਹੋਇਆ ਹੈ।ਇਸ ਬਾਰੇ ਗੱਲਬਾਤ ਕਰਦਿਆਂ ਫਰੀਦਕੋਟ ਦੇ ਐਸਪੀਡੀ ਜਸਮੀਤ ਸਿੰਘ ਨੇ ਦੱਸਿਆ ਕਿ ਫਰੀਦਕੋਟ ਦੀ ਪੁਲਿਸ ਪਾਰਟੀ ਇੱਕ ਸੂਹ ਦੇ ਅਧਾਰ ‘ਤੇ ਮਾੜੇ ਅਨਸਰਾਂ ਦਾ ਪਿੱਛਾ ਕਰ ਰਹੀ ਸੀ ਤਾਂ ਚਾਰ ਮੋਟਰਸਾਇਕਲ ਸਵਾਰ ਨੌਜਵਾਨਾਂ ਨੇ ਪੁਲਿਸ ਪਾਰਟੀ ‘ਤੇ ਸਿੱਧੀ ਫਾਇਰਿੰਗ ਕਰ ਦਿੱਤੀ। ਜਿਸ ਵਿੱਚ ਪੁਲਿਸ ਮੁਲਾਜਮਾਂ ਦੀ ਜਵਾਬੀ ਕਾਰਵਾਈ ਦੌਰਾਨ 3

ਨੌਜਵਾਨ ਜਖਮੀਂ ਹੋ ਗਏ ਅਤੇ ਇਹਨਾਂ ਦਾ ਇਕ ਸਾਥੀ ਮੋਟਰਸਾਇਕਲ ‘ਤੇ ਸਵਾਰ ਹੋ ਕੇ ਭੱਜਣ ਵਿਚ ਕਾਮਯਾਬ ਰਿਹਾ।ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਇਹਨਾਂ ਨੇ ਪੁਲਿਸ ਪਾਰਟੀ ‘ਤੇ ਫਾਇਰਿੰਗ ਕਿਉਂ ਕੀਤੀ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾ ਅਸੀਂ ਇਹਨਾਂ ਜਖਮੀਂ ਹੋਏ ਨੌਜਵਾਨਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਤਾਂ ਜੋ ਇਹਨਾਂ ਨੂੰ ਡਾਕਟਰੀ ਸਹਾਇਤਾ ਮਿਲ ਸਕੇ ਅਤੇ ਇਸ ਤੋਂ ਬਾਅਦ ਇਹਨਾਂ ਤੋਂ ਪੁਛਗਿੱਛ ਕੀਤੀ ਜਾਵੇ । ਇਕ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਹਾਲੇ ਇਹਨਾਂ ਤੋਂ ਪੁਛਗਿੱਛ ਨਹੀਂ ਕੀਤੀ ਗਈ। ਇਸ ਲਈ ਹਾਲੇ ਇਹਨਾਂ ਨਹੀਂ ਕਿਹਾ ਜਾ ਸਕਦਾ ਕਿ ਇਹ ਗੈਂਗਸਟਰ ਹਨ ਜਾਂ ਕਿਹੜੇ ਗਰੁੱਪ ਨਾਲ ਸੰਬੰਧਿਤ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *