ਵਾਪਸ ਆ ਗਿਆ Sidhu MooseWala! ਹਵੇਲੀ ’ਚ ਜਸ਼ਨ ਦਾ ਮਾਹੌਲ, ਪਿਤਾ ਬਲਕੌਰ ਸਿੰਘ ਨੇ ਦਿੱਤੀ ਨਵ ਜੰਮੇ ਪੁੱਤ ਨੂੰ ਗੁੜ੍ਹਤੀ

Latest Update


ਮਰਹੂਮ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਪੁੱਤਰ ਨੂੰ ਜਨਮ ਦੇ ਦਿੱਤਾ ਹੈ। ਸਿੱਧੂ ਪਰਿਵਾਰ ‘ਚ ਗੂੰਜੀਆਂ ਕਿਲਕਾਰੀਆਂ ਦੇ ਬਾਅਦ ਸਿੱਧੂ ਮੂਸੇਵਾਲਾ ਦੇ ਫ਼ੈਨਾਂ ’ਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ ਅਤੇ ਇਸ ਦੇ ਚੱਲਦਿਆਂ ਉਹ ਵੱਡੀ ਗਿਣਤੀ ‘ਚ ਘਰ ਪਹੁੰਚਣੇ ਸ਼ੁਰੂ ਹੋ ਗਏ ਹਨ।ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਬੱਚੇ ਦੇ ਜਨਮ ਹੋਣ ਦਾ ਖੁਲਾਸਾ ਇੱਕ ਪੋਸਟ ਸਾਂਝੀ ਕਰ ਦਿਆਂ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਪਤਨੀ ਚਰਨ ਕੌਰ ਨੂੰ ਮੂਸੇਵਾਲਾ ਦੇ ਛੋਟੇ ਭਰਾ ਦੀ ਦਾਤ ਬਖਸ਼ਿਸ਼ ਹੋਈ ਹੈ। ਮੂਸੇਵਾਲਾ ਦੇ ਬਲਕੌਰ ਨੇ ਕੈਪਸ਼ਨ

ਵਿੱਚ ਲਿਖਿਆ, ਸ਼ੁਭਦੀਪ ਨੂੰ ਪਿਆਰ ਕਰਨ ਵਾਲੀਆਂ ਲੱਖਾਂ ਰੂਹਾਂ ਦੀਆਂ ਅਸੀਸਾਂ ਨਾਲ, ਅਕਾਲ ਪੁਰਖ ਨੇ ਸਾਨੂੰ ਸ਼ੁਭ ਦੇ ਛੋਟੇ ਹੀਰੋ ਨੂੰ ਆਪਣੀ ਗੋਦ ਵਿੱਚ ਦਿੱਤਾ ਹੈ। ਪ੍ਰਮਾਤਮਾ ਦੀ ਮਿਹਰ ਸਦਕਾ ਪਰਿਵਾਰ ਤੰਦਰੁਸਤ ਹੈ।ਸੁਖਪਾਲ ਪਾਲੀ ਪਿੰਡ ਮੂਸਾ ਨੇ ਦੱਸਿਆ ਕਿ ਜਦ ਹੀ ਇਹੀ ਖੁਸ਼ਖਬਰੀ ਸਾਨੂੰ ਮਿਲੀ ਉਸਦੇ ਬਾਅਦ ਲਗਾਤਾਰ ਸਿੱਧੂ ਦੇ ਫੈਨਜ ਦੀਆਂ ਵਧਾਈਆਂ ਆਉਂਦੀਆਂ ਸ਼ੁਰੂ ਹੋ ਗਈਆਂ ਅਤੇ ਫੈਨ ਵੀ ਵੱਡੀ ਗਿਣਤੀ ਵਿੱਚ ਪਹੁੰਚਣ ਲੱਗੇ ਹਨ।

ਇੱਥੇ ਜ਼ਿਕਰਯੋਗ ਹੈ ਕਿ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਨੂੰ ਪਿੰਡ ਜਵਾਹਰਕੇ ਵਿਖੇ 29 ਮਈ 2022 ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਦੇ ਬਾਅਦ ਸਿੱਧੂ ਦੇ ਮਾਪੇ ਲਗਾਤਾਰ ਮਾਯੂਸ ਹਨ। ਹੁਣ ਸਿੱਧੂ ਪਰਿਵਾਰ ‘ਚ ਬੱਚੇ ਦੇ ਆਉਣ ‘ਤੇ ਕਿਲਕਾਰੀਆਂ ਗੂੰਜੀਆਂ ਹਨ, ਜਿਸ ਦੇ ਬਾਅਦ ਘਰ ਵਿੱਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ। ਵੱਡੀ ਗਿਣਤੀ ’ਚ ਪਰਿਵਾਰ ਫ਼ੈਨਜ਼ ਦੀਆਂ ਵਧਾਈਆਂ ਆ ਰਹੀਆਂ ਹਨ। ਸਿੱਧੂ ਮੂਸੇਵਾਲੇ ਦੇ ਖੜੇ ਹੋਏ ਵਾਹਨਾਂ ਕੋਲ ਆ ਕੇ ਸਿੱਧੂ ਦੇ ਫੈਨ ਤਸਵੀਰਾਂ ਕਰਵਾ ਰਹੇ ਹਨ ਅਤੇ ਸਿੱਧੂ ਮੂਸੇ ਵਾਲਾ ਦੀ ਗੀਤ ਉੱਚੀ ਆਵਾਜ਼ ਵਿੱਚ ਚਲਾਈ ਜਾ ਰਹੇ ਹਨ। ਸਿੱਧੂ ਮੂਸੇ ਵਾਲੇ ਦੀ ਹਵੇਲੀ ਵਿੱਚ ਮਾਹੌਲ ਖੁਸ਼ਨੁਮਾ ਦਿਖਾਈ ਦੇ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

 

 

 

 

 

 

 
Leave a Reply

Your email address will not be published. Required fields are marked *