ਆਬਕਾਰੀ ਵਿਭਾਗ ਨੇ ਪੁਲਿਸ ਪ੍ਰਸ਼ਾਸਨ ਸਮੇਤ ਚਲਾਏ ਸਾਂਝੇ ਤਲਾਸ਼ੀ ਅਭਿਆਨ ਦੌਰਾਨ ਬਿਆਸ ਦਰਿਆ ਨਾਲ ਲੱਗਦੇ ਮੰਡ ਖੇਤਰ ‘ਚੋਂ ਲਾਹਣ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਜਿਸ ਨੂੰ ਵਿਭਾਗ ਦੀਆਂ ਟੀਮਾਂ ਨੇ ਮੌਕੇ ‘ਤੇ ਹੀ ਨਸ਼ਟ ਕਰ ਦਿੱਤਾ ਹਾਲਾਂਕਿ ਉਕਤ ਬਰਾਮਦਗੀ ਸਬੰਧੀ ਕੋਈ ਗ੍ਰਿਫ਼ਤਾਰੀ ਨਹੀਂ ਹੋਈ। ਪੁਲਿਸ ਨੇ ਅਣਪਛਾਤੇ ਲੋਕਾਂ ਵਿਰੁੱਧ ਥਾਣਾ ਹਰੀਕੇ ‘ਚ ਆਬਕਾਰੀ ਐਕਟ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਚੋਣ ਜ਼ਾਬਤੇ ਦੇ ਲਾਗੂ ਹੋਣ ਦੇ ਨਾਲ ਹੀ ਆਬਕਾਰੀ ਵਿਭਾਗ ਵੱਲੋਂ ਲਿਆ ਗਿਆ ਇਹ
ਵੱਡਾ ਐਕਸ਼ਨ ਹੈ, ਜਿਸ ਦੌਰਾਨ ਵੱਡੀ ਮਾਤਰਾ ‘ਚ ਲਾਹਣ ਅਤੇ ਸ਼ਰਾਬ ਬਰਾਮਦ ਹੋਈ।ਆਬਕਾਰੀ ਵਿਭਾਗ ਦੇ ਡੀਈਟੀਸੀ ਪਰਮਜੀਤ ਸਿੰਘ ਨੇ ਦੱਸਿਆ ਕਿ ਅੱਜ ਏਈਸੀ ਸੁਖਵਿੰਦਰ ਸਿੰਘ ਅੰਮ੍ਰਿਤਸਰ ਰੇਂਜ, ਐੱਸਐੱਸਪੀ ਤਰਨਤਾਰਨ ਅਸ਼ਵਨੀ ਕਪੂਰ ਦੀ ਦੇਖ ਰੇਖ ਹੇਠ ਆਬਕਾਰੀ ਵਿਭਾਗ ਦੇ ਈਓ ਇੰਦਰਜੀਤ ਸਿੰਘ ਸਹਿਜਰਾ ਤਰਨਤਾਰਨ, ਗੁਰਮੀਤ ਕੌਰ ਐਕਸਾਈਜ਼ ਇੰਸਪੈਕਟਰ ਪੱਟੀ ਸਰਕਲ, ਮੋਹਿਤ ਕੁਮਾਰ ਫਤਿਆਬਾਦ ਸਰਕਲ, ਐਕਸਾਈਜ਼ ਇੰਸਪੈਕਟਰ ਜਤਿੰਦਰਰ ਸਿੰਘ, ਦੀਪਕ ਕੁਮਾਰ ਭਿੱਖੀਵਿੰਡ ਸਰਕਲ, ਰਾਜਵਿੰਦਰ ਕੌਰ ਤਰਨਤਾਰਨ
ਸਰਕਲ ਅਤੇ ਆਬਕਾਰੀ ਵਿਭਾਗ ਫਿਰੋਜ਼ਪੁਰ ਦੀ ਪੁਲਿਸ ਟੀਮ ਨੇ ਸਥਾਨਕ ਪੁਲਿਸ ਪ੍ਰਸ਼ਾਸਨ ਸਮੇਤ ਸਾਂਝੇ ਤੌਰ ‘ਤੇ ਛਾਪੇਮਾਰੀ ਕੀਤੀ। ਜਿਸ ਦੌਰਾਨ ਸਰਕਲ ਜ਼ੀਰਾ ਦੇ ਰਾਜਬੀਰ ਸਿੰਘ ਕਰਨਦੀਪ ਸਿੰਘ ਫਿਰੋਜ਼ਪੁਰ ਸਿਟੀ ਸਰਕਲ ਨੇ ਮਰੜ ਅਤੇ ਕਿੜੀਆਂ ਇਲਾਕੇ ਵਿਚ ਤਲਾਸ਼ੀ ਅਭਿਆਨ ਚਲਾਇਆ ਗਿਆ ਤਾਂ ਉਥੋਂ 6 ਲੋਹੇ ਦੇ ਡਰੰਮ ਬਰਾਮਦ ਹੋਏ, ਜਿਨ੍ਹਾਂ ਵਿੱਚੋਂ 1200 ਕਿੱਲੋ ਲਾਹਣ ਮਿਲੀ। ਇਸ ਬਰਾਮਦਗੀ ਸਬੰਧੀ ਥਾਣਾ ਹਰੀਕੇ ਪੱਤਣ ‘ਚ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕਰਵਾਇਆ ਗਿਆ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ