ਯੂਨੀਵਰਸਿਟੀ ‘ਚ ਵਿਦੇਸ਼ੀ ਵਿਦਿਆਰਥੀਆਂ ਦੀ ਕੁੱਟਮਾਰ ਹੋਸਟਲ ‘ਚ ਕਰ ਰਹੇ ਸੀ ਆਹ ਕੰਮ, ਜਾਣੋ ਕੀ ਹੈ ਮਾਮਲਾ

Latest Update


ਗੁਜਰਾਤ ਯੂਨੀਵਰਸਿਟੀ ਦੇ ਹੋਸਟਲ ਦੀ ਇਮਾਰਤ ’ਚ ਨਮਾਜ਼ ਅਦਾ ਕਰਨ ’ਤੇ ਵੱਖ-ਵੱਖ ਦੇਸ਼ਾਂ ਦੇ ਵਿਦਿਆਰਥੀਆਂ ’ਤੇ ਕਥਿਤ ਤੌਰ ’ਤੇ ਹਮਲਾ ਕਰਨ ਤੋਂ ਬਾਅਦ ਦੋ ਵਿਦਿਆਰਥੀਆਂ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ।ਪੁਲਿਸ ਨੇ ਐਤਵਾਰ ਨੂੰ ਦਸਿਆ ਕਿ ਸਨਿਚਰਵਾਰ ਰਾਤ ਨੂੰ ਹੋਈ ਇਸ ਘਟਨਾ ਤੋਂ ਬਾਅਦ ਸ਼੍ਰੀਲੰਕਾ ਅਤੇ ਤਾਜਿਕਸਤਾਨ ਦੇ ਇਕ-ਇਕ ਵਿਦਿਆਰਥੀ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਕਮਿਸ਼ਨਰ ਜੀ.ਐਸ. ਮਲਿਕ ਨੇ ਕਿਹਾ ਕਿ 20-25 ਲੋਕਾਂ ਵਿਰੁਧ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ

ਘਟਨਾ ਦੀ ਜਾਂਚ ਲਈ ਸੁਰੱਖਿਆ ਕਰਮਚਾਰੀਆਂ ਦੀਆਂ 9 ਟੀਮਾਂ ਦਾ ਗਠਨ ਕੀਤਾ ਗਿਆ ਹੈ। ਮਲਿਕ ਨੇ ਦਸਿਆ ਕਿ ਇਹ ਘਟਨਾ ਸਨਿਚਰਵਾਰ ਰਾਤ ਕਰੀਬ 10:50 ਵਜੇ ਵਾਪਰੀ ਜਦੋਂ ਕਰੀਬ 20-25 ਲੋਕ ਗੁਜਰਾਤ ਯੂਨੀਵਰਸਿਟੀ ਦੇ ਹੋਸਟਲ ’ਚ ਦਾਖਲ ਹੋਏ ਅਤੇ ਹੋਸਟਲ ’ਚ ਅਫਗਾਨਿਸਤਾਨ, ਉਜ਼ਬੇਕਿਸਤਾਨ ਅਤੇ ਹੋਰ ਦੇਸ਼ਾਂ ਦੇ ਵਿਦਿਆਰਥੀਆਂ ਦੇ ਨਮਾਜ਼ ਅਦਾ ਕਰਨ ’ਤੇ ਇਤਰਾਜ਼ ਪ੍ਰਗਟਾਇਆ।ਉਨ੍ਹਾਂ ਕਿਹਾ ਕਿ ਗੁਜਰਾਤ ਯੂਨੀਵਰਸਿਟੀ ਵਿਚ ਲਗਭਗ 300 ਕੌਮਾਂਤਰੀ ਵਿਦਿਆਰਥੀ ਦਾਖਲ ਹਨ, ਜਿਨ੍ਹਾਂ ਵਿਚ ਅਫਗਾਨਿਸਤਾਨ, ਤਾਜਿਕਸਤਾਨ,

ਸ਼੍ਰੀਲੰਕਾ ਅਤੇ ਅਫਰੀਕੀ ਦੇਸ਼ਾਂ ਦੇ ਵਿਦਿਆਰਥੀ ਸ਼ਾਮਲ ਹਨ। ਲਗਭਗ 75 ਕੌਮਾਂਤਰੀ ਵਿਦਿਆਰਥੀ ਯੂਨੀਵਰਸਿਟੀ ਦੇ ਏ ਬਲਾਕ ਹੋਸਟਲ ’ਚ ਰਹਿੰਦੇ ਹਨ ਜਿੱਥੇ ਇਹ ਘਟਨਾ ਵਾਪਰੀ ਸੀ।ਮਲਿਕ ਨੇ ਕਿਹਾ ਕਿ ਕਰੀਬ 20-25 ਲੋਕ ਹੋਸਟਲ ਦੇ ਕੰਪਲੈਕਸ ’ਚ ਦਾਖਲ ਹੋਏ ਅਤੇ ਕੌਮਾਂਤਰੀ ਵਿਦਿਆਰਥੀਆਂ ਦੇ ਉੱਥੇ ਨਮਾਜ਼ ਅਦਾ ਕਰਨ ’ਤੇ ਇਤਰਾਜ਼ ਜਤਾਇਆ ਅਤੇ ਉਨ੍ਹਾਂ ਨੂੰ ਮਸਜਿਦ ’ਚ ਨਮਾਜ਼ ਅਦਾ ਕਰਨ ਲਈ ਕਿਹਾ। ਇਸ ਮੁੱਦੇ ’ਤੇ ਉਨ੍ਹਾਂ ਦੀ ਬਹਿਸ ਹੋਈ ਅਤੇ ਉਨ੍ਹਾਂ ਨੇ ਉਸ ਨੂੰ ਕੁੱਟਿਆ ਅਤੇ ਪੱਥਰ ਸੁੱਟੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
Leave a Reply

Your email address will not be published. Required fields are marked *