ਅਕਸਰ ਹੀ ਪੰਜਾਬ ਪੁਲਿਸ ਆਪਣੇ ਠਾਠ-ਬਾਠ ਤੋਂ ਜਾਣੀ ਜਾਂਦੀ ਹੈ ਅਤੇ ਕਈ ਲੋਕ ਆਪਣੇ ਰਿਸ਼ਤੇਦਾਰਾਂ ਦਾ ਪੰਜਾਬ ਪੁਲਿਸ ‘ਚ ਹੋਣ ਦੇ ਨਾਤੇ ਨਾਜਾਇਜ਼ ਫਾਇਦਾ ਵੀ ਚੁੱਕਦੇ ਹਨ। ਲੇਕਿਨ ਅੰਮ੍ਰਿਤਸਰ ਵਿੱਚ ਇੱਕ ਵੱਖਰਾ ਹੀ ਮਾਮਲਾ ਦੇਖਣ ਨੂੰ ਮਿਲਿਆ ਜਿੱਥੇ ਕਿ ਨਕਲੀ ਮਹਿਲਾ ਇੰਸਪੈਕਟਰ ਨੂੰ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਏਡੀਸੀਪੀ ਪ੍ਰਭਜੋਤ ਸਿੰਘ ਵਿਰਕ ਨੇ ਪ੍ਰੈਸ ਕਾਨਫਰਸ ਕਰਕੇ ਦੱਸਿਆ ਕਿ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਨਜ਼ਦੀਕ ਰਣਜੀਤ ਕੌਰ ਨਾਮਕ ਔਰਤ ਦੀ ਕਾਰ ਦਾ ਐਕਸੀਡੈਂਟ ਹੋਇਆ ਤਾਂ ਇਸ ਦੌਰਾਨ ਰਣਜੀਤ ਕੌਰ ਨਾਮਕ
ਔਰਤ ਵੱਲੋਂ ਪੁਲਿਸ ਨੂੰ ਫੋਨ ਕਰਕੇ ਇਹ ਗੱਲ ਕਹੀ ਗਈ ਕਿ ਉਹ ਅੰਮ੍ਰਿਤਸਰ ਦਿਹਾਤੀ ਇਲਾਕੇ ਵਿੱਚ ਮਹਿਲਾ ਇੰਸਪੈਕਟਰ ਤਾਇਨਾਤ ਹੈ ਅਤੇ ਉਸਦੀ ਕਾਰ ਦਾ ਐਕਸੀਡੈਂਟ ਹੋਇਆ ਹੈ। ਜਦੋਂ ਪੁਲਿਸ ਮੌਕੇ ‘ਤੇ ਪਹੁੰਚੀ ਤਾਂ ਉਕਤ ਮਹਿਲਾ ਪੁਲਿਸ ਨੂੰ ਵੀ ਦਬਕੇ ਮਾਰਨ ਲੱਗੀ। ਜਿਸ ਤੋਂ ਬਾਅਦ ਪੁਲਿਸ ਨੇ ਇਸ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਇਹ ਮਹਿਲਾ ਕਿਸੇ ਵੀ ਥਾਣੇ ਵਿੱਚ ਇੰਸਪੈਕਟਰ ਨਹੀਂ ਹੈ ਅਤੇ ਇਹ ਪੁਲਿਸ ਨੂੰ ਗੁਮਰਾਹ ਕਰ ਰਹੀ ਹੈ, ਜਿਸ ਤੋਂ ਬਾਅਦ ਪੁਲਿਸ ਵੱਲੋਂ ਇਸ ਮਹਿਲਾ ਦੀ ਕਾਰ ਬੀਐਮਡਬਲਯੂ ਆਪਣੇ ਕਬਜ਼ੇ ਵਿੱਚ ਲੈ ਕੇ ਅਤੇ ਇਸ ਮਹਿਲਾ ‘ਤੇ
ਮਾਮਲਾ ਦਰਜ ਕਰਕੇ ਜਾਂਚ ਕੀਤੀ, ਤਾਂ ਪਤਾ ਚੱਲਿਆ ਕਿ ਇਸ ਮਹਿਲਾ ਦੇ ਉੱਪਰ ਪਹਿਲਾਂ ਵੀ ਵੱਖ-ਵੱਖ ਥਾਣਿਆਂ ਦੇ ਵਿੱਚ ਦੋ ਮਾਮਲੇ ਦਰਜ ਹਨ। ਜਦੋਂ ਪੁਲਿਸ ਨੇ ਸਖਤੀ ਨਾਲ ਪੁੱਛਗਿਛ ਕੀਤੀ ਤੇ ਪਤਾ ਚੱਲਿਆ ਕਿ ਮਹਿਲਾ ਇੰਸਪੈਕਟਰ ਹੋਣ ਦਾ ਝੂਠ ਬੋਲ ਕੇ ਆਪਣੀ ਟੌਹਰ ਬਣਾਉਂਦੀ ਸੀ। ਫਿਲਹਾਲ ਪੁਲਿਸ ਵੱਲੋਂ ਇਸਨੂੰ ਗਿਰਫਤਾਰ ਕਰ ਲਿੱਤਾ ਗਿਆ ਹੈ। ਉੱਥੇ ਹੀ ਜਦੋਂ ਇਸ ਔਰਤ ਦਾ ਗੱਲਬਾਤ ਕੀਤੀ ਗਈ ਤਾਂ ਇਹ ਔਰਤ ਦਾ ਕਹਿਣਾ ਹੈ ਕਿ ਉਹ ਡਿਪਰੈਸ਼ਨ ਦੀ ਦਵਾਈ ਖਾ ਰਹੀ ਹੈ ਇਸ ਕਰਕੇ ਉਸ ਕੋਲੋਂ ਗਲਤੀ ਹੋਈ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ