[ad_1]
ਪਿੰਡ ਬਲੱਗਣ ਦੇ ਰਹਿਣ ਵਾਲੇ ਫੌਜੀ ਜਵਾਨ ਹੌਲਦਾਰ ਹਰਦੀਪ ਸਿੰਘ ਦੀ ਮੌਤ ਹੋ ਗਈ। ਜੋ ਕਿ 2009 ‘ਚ ਫੌਜ ‘ਚ ਭਰਤੀ ਹੋਇਆ ਸੀ ਅਤੇ 9 ਫਰਵਰੀ ਨੂੰ ਛੁੱਟੀ ‘ਤੇ ਆਪਣੇ ਪਿੰਡ ਬਲੱਗਣ ਆਇਆ ਸੀ। 25 ਫਰਵਰੀ ਦੀ ਸਵੇਰ ਨੂੰ ਫਤਿਹਗੜ੍ਹ ਸਾਹਿਬ ਵਿਖੇ ਵਾਪਰੇ ਸੜਕ ਹਾਦਸੇ ਵਿਚ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਸੀ।ਜਿਸ ਨੂੰ ਇਲਾਜ ਲਈ ਆਰਮੀ ਹਸਪਤਾਲ ਚੰਡੀਗੜ੍ਹ ਪੰਚਕੂਲਾ ਵਿਖੇ ਦਾਖਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਅਤੇ ਕੱਲ੍ਹ ਸ਼ਾਮ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ
ਗਿਆ। ਇਸ ਮੌਕੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਨੌਜਵਾਨ ਆਪਣੇ ਪਿੱਛੇ ਪਤਨੀ ਅਤੇ ਦੋ ਧੀਆਂ ਛੱਡ ਗਿਆ ਹੈ।ਹੌਲਦਾਰ ਹਰਦੀਪ ਸਿੰਘ ਦੇ ਭਰਾ ਕੁਲਦੀਪ ਸਿੰਘ ਨੇ ਦੱਸਿਆ ਕਿ ਉਹ ਵੀ ਆਰਮੀ ਦਾ ਸਿਪਾਹੀ ਹੈ ਅਤੇ ਉਸ ਦਾ ਭਰਾ 9 ਫਰਵਰੀ ਨੂੰ ਛੁੱਟੀ ’ਤੇ ਘਰ ਆਇਆ ਸੀ ਅਤੇ 24 ਫਰਵਰੀ ਨੂੰ ਆਪਣੀ ਮਾਸੀ ਦੇ ਪੁੱਤਰਾਂ ਨਾਲ ਸ੍ਰੀ ਆਨੰਦਪੁਰ ਸਾਹਿਬ ਮੱਥਾ ਟੇਕਣ ਗਿਆ ਸੀ। ਸ੍ਰੀ ਆਨੰਦਪੁਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਉਹ 25 ਫਰਵਰੀ ਦੀ ਸਵੇਰ ਨੂੰ ਸਰਹੰਦ ਵਿਖੇ ਮੱਥਾ ਟੇਕਣ ਜਾ ਰਹੇ ਸਨ ਕਿ ਜਦੋਂ ਉਨ੍ਹਾਂ ਦੀ ਕਾਰ ਫਤਿਹਗੜ੍ਹ ਸਾਹਿਬ ਨੇੜੇ ਪੁੱਜੀ ਤਾਂ ਉਨ੍ਹਾਂ
ਦੀ ਕਾਰ ਬੇਕਾਬੂ ਹੋ ਕੇ ਇੱਕ ਟਰੱਕ ਨਾਲ ਟਕਰਾ ਗਈ। ਜਿਸ ਵਿੱਚ ਉਸਦਾ ਭਰਾ ਅਤੇ ਉਸਦੇ ਦੋ ਸਾਥੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਉਸ ਨੇ ਦੱਸਿਆ ਕਿ ਉਸ ਦੇ ਭਰਾ ਹੌਲਦਾਰ ਹਰਦੀਪ ਸਿੰਘ ਨੂੰ ਇਲਾਜ ਲਈ ਆਰਮੀ ਹਸਪਤਾਲ ਚੰਡੀਗੜ੍ਹ ਪੰਚਕੂਲਾ ਵਿਖੇ ਦਾਖਲ ਕਰਵਾਇਆ ਗਿਆ ਹੈ।ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ ਪਰ 16 ਮਾਰਚ ਦੀ ਸ਼ਾਮ ਨੂੰ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਅਤੇ 17 ਮਾਰਚ ਦੀ ਸ਼ਾਮ ਨੂੰ ਉਨ੍ਹਾਂ ਦੇ ਜੱਦੀ ਪਿੰਡ ‘ਚ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
[ad_2]