ਵਿਦੇਸ਼ ਭੇਜਣ ਦੇ ਨਾਂ ‘ਤੇ ਏਜੰਟ ਨੇ ਮਾਰੀ ਕਰੋੜਾਂ ਰੁਪਏ ਦੀ ਠੱਗੀ

Latest Update

ਖੰਨਾ ਦੇ ਐਜੂਕੇਸ਼ਨ ਹੱਬ ਜੀਟੀਬੀ ਮਾਰਕੀਟ ਵਿੱਚ ਇੱਕ ਇਮੀਗ੍ਰੇਸ਼ਨ ਕੰਪਨੀ ਆਪਣਾ ਦਫ਼ਤਰ ਬੰਦ ਕਰਕੇ ਕਰੋੜਾਂ ਰੁਪਏ ਦੀ ਠੱਗੀ ਮਾਰ ਕੇ ਫਰਾਰ ਹੋ ਗਈ। ਹੁਣ ਇਸ ਕੰਪਨੀ ਦਾ ਸ਼ਿਕਾਰ ਹੋਏ ਵਿਦਿਆਰਥੀ ਅਤੇ ਉਨ੍ਹਾਂ ਦੇ ਪਰਿਵਾਰ ਵਾਲੇ ਰੋਜ਼ਾਨਾ ਕੰਪਨੀ ਦੇ ਦਫ਼ਤਰ ਆਉਂਦੇ-ਜਾਂਦੇ ਰਹਿੰਦੇ ਹਨ। ਪਰ ਉੱਥੇ ਸਿਰਫ਼ ਤਾਲਾ ਲਟਕਿਆ ਹੋਇਆ ਮਿਲਦਾ ਹੈ।ਕੁਝ ਵਿਦਿਆਰਥੀਆਂ ਨੇ ਕੰਪਨੀ ਦੇ ਬੰਦ ਦਫ਼ਤਰ ਦੇ ਬਾਹਰ ਰੋਸ ਜ਼ਾਹਰ ਕੀਤਾ। ਕੰਪਨੀ ਮਾਲਕ ਤੇ ਮੁਲਾਜ਼ਮਾਂ ਨੂੰ

ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਗਈ। ਦੂਜੇ ਪਾਸੇ ਕੰਪਨੀ ਦੀ ਇਸ ਧੋਖਾਧੜੀ ਕਾਰਨ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਦਾਅ ’ਤੇ ਲੱਗਾ ਹੋਇਆ ਹੈ। ਪੁਲਿਸ ਨੇ ਮਾਲਕ ਸਮੇਤ ਇੱਕ ਲੜਕੀ ਖ਼ਿਲਾਫ਼ ਕੇਸ ਦਰਜ ਕਰਕੇ ਉਹਨਾਂ ਦੀ ਭਾਲ ਸ਼ੁਰੂ ਕੀਤੀ।ਕਾਸਟ ਵੇਅ ਇਮੀਗ੍ਰੇਸ਼ਨ ਸੈਂਟਰ ਜੀ.ਟੀ.ਬੀ ਮਾਰਕੀਟ ਖੰਨਾ ਲੱਖਾਂ ਰੁਪਏ ਅਡਵਾਂਸ ਵਸੂਲ ਕਰਦੇ ਸੀ। ਵਰਿੰਦਰ ਸਿੰਘ ਭੰਗੂ ਨੇ ਦੱਸਿਆ ਕਿ ਉਨ੍ਹਾਂ ਨੇ ਜੂਨ 2023 ਵਿੱਚ ਫਾਈਲ ਲਗਾਈ ਸੀ।

ਸਾਢੇ ਤਿੰਨ ਲੱਖ ਰੁਪਏ ਐਡਵਾਂਸ ਲਏ ਗਏ। ਇਸ ਵਿੱਚ ਉਸਨੂੰ ਫੰਡ ਸ਼ੋਅ ਕਰਨ ਅਤੇ ਹੋਰ ਫਾਈਲ ਪ੍ਰਕਿਰਿਆਵਾਂ ਨੂੰ ਪੂਰਾ ਕਰਨ ਲਈ ਕਿਹਾ ਗਿਆ ਸੀ। ਕਈ ਮਹੀਨਿਆਂ ਬਾਅਦ ਉਸਨੂੰ ਇੱਕ ਰਿਫਿਊਜ ਲੈਟਰ ਸੌਂਪਿਆ ਗਿਆ ਜੋ ਜਾਂਚ ਕਰਨ ‘ਤੇ ਜਾਅਲੀ ਪਾਇਆ ਗਿਆ। ਉਸਦੀ ਫਾਈਲ ਵੀ ਨਹੀਂ ਲਗਾਈ ਗਈ ਸੀ। ਇਸੇ ਤਰ੍ਹਾਂ ਕੰਪਨੀ ਵਾਲੇ ਫਰਜ਼ੀ ਆਫਰ ਲੈਟਰ ਦੇ ਕੇ ਗੁੰਮਰਾਹ ਕਰਦੇ ਰਹਿੰਦੇ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *