ਫੌਜੀ ਜਵਾਨ ਹਰਦੀਪ ਸਿੰਘ ਸੜਕ ਹਾਦਸੇ ‘ਚ ਸ਼ਹੀਦ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ

Latest Update

ਗੁਰਦਾਸਪੁਰ ਦੇ ਪਿੰਡ ਬਲੱਗਣ ਦਾ ਰਹਿਣ ਵਾਲੇ ਫੌਜੀ ਜਵਾਨ ਹੌਲਦਾਰ ਹਰਦੀਪ ਸਿੰਘ ਕੁਝ ਦਿਨ ਪਹਿਲਾਂ ਇੱਕ ਸੜਕ ਹਾਦਸੇ (Road Accident) ਵਿੱਚ ਗੰਭੀਰ ਜ਼ਖਮੀ ਹੋ ਗਿਆ ਸੀ।ਉਸ ਦੀ ਬੀਤੇ ਦਿਨ ਇਲਾਜ ਦੌਰਾਨ ਮੌਤ ਹੋ ਗਈ ਸੀ, ਉਥੇ ਹੀ ਸਰਕਾਰੀ ਸਨਮਾਨਾਂ ਨਾਲ ਫੌਜੀ ਜਵਾਨ ਹਰਦੀਪ ਸਿੰਘ ਦਾ ਉਸਦੇ ਜੱਦੀ ਪਿੰਡ ਅੰਤਿਮ ਸਸਕਾਰ ਕੀਤਾ ਗਿਆ।ਮ੍ਰਿਤਕ ਫੌਜੀ ਜਵਾਨ (Army Soldier)  ਦੇ ਦੋ ਛੋਟੇ ਬੱਚੇ ਹਨ।

ਮ੍ਰਿਤਕ ਦੇ ਭਰਾ ਕੁਲਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਛੁੱਟੀਆਂ ਮਨਾ ਕੇ ਘਰ ਆਇਆ ਸੀ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਗਿਆ ਹੋਇਆ ਸੀ ਤਾਂ ਰਾਹ ‘ਚ ਉਸ ਨਾਲ ਹਾਦਸਾ ਵਾਪਰ ਗਿਆ | ਜਿਸ ‘ਚ ਉਹ ਗੰਭੀਰ ਜਖਮੀ ਹੋਇਆ ਅਤੇ ਉਸਦੀ ਇਲਾਜ ਦੌਰਾਨ ਮੌਤ ਹੋਈ ਹੈ | ਉਥੇ ਹੀ ਸੂਬੇਦਾਰ ਅਮਰਜੀਤ ਸਿੰਘ ਨੇ ਦੱਸਿਆ ਕਿ ਹਰਦੀਪ ਸਿੰਘ ਦਾ ਜਿਥੇ ਪਰਿਵਾਰ ਨੂੰ ਘਾਟਾ ਹੈ ਉਥੇ ਹੀ ਉਹਨਾਂ ਦੀ ਯੂਨਿਟ ਨੂੰ ਵੀ ਵੱਡਾ ਘਾਟਾ ਹੋਇਆ ਹੈ |

ਸ਼ਹੀਦ ਹਰਦੀਪ ਸਿੰਘ ਦੇ ਭਰਾ ਕੁਲਦੀਪ ਸਿੰਘ ਨੇ ਦੱਸਿਆ ਕਿ ਉਹ ਵੀ ਆਰਮੀ ਦਾ ਸਿਪਾਹੀ ਹੈ ਅਤੇ ਉਸ ਦਾ ਭਰਾ 9 ਫਰਵਰੀ ਨੂੰ ਛੁੱਟੀ ’ਤੇ ਘਰ ਆਇਆ ਸੀ ਅਤੇ 24 ਫਰਵਰੀ ਨੂੰ ਆਪਣੀ ਮਾਸੀ ਦੇ ਪੁੱਤਰਾਂ ਨਾਲ ਸ੍ਰੀ ਆਨੰਦਪੁਰ ਸਾਹਿਬ ਮੱਥਾ ਟੇਕਣ ਗਿਆ ਸੀ। ਸ੍ਰੀ ਅਨੰਦਪੁਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਉਹ 25 ਫਰਵਰੀ ਦੀ ਸਵੇਰ ਨੂੰ ਸਰਹੰਦ ਵਿਖੇ ਮੱਥਾ ਟੇਕਣ ਜਾ ਰਹੇ ਸਨ ਕਿ ਜਦੋਂ ਉਨ੍ਹਾਂ ਦੀ ਕਾਰ ਫਤਿਹਗੜ੍ਹ ਸਾਹਿਬ ਨੇੜੇ ਪੁੱਜੀ ਤਾਂ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਇਕ ਟਰੱਕ ਨਾਲ ਟਕਰਾ (Road Accident) ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *