ਨ+ਸ਼ੇ ਦਾ ਵਿਰੋਧ ਪਾਠੀ ਸਿੰਘ ਨੂੰ ਪਿਆ ਮਹਿੰਗਾ ਤਸਕਰਾਂ ਨੇ ਬੇਰਹਿਮੀ ਨਾਲ ਕੀਤੀ ਕੁੱ+ਟਮਾਰ

Latest Update

ਅੰਮ੍ਰਿਤਸਰ ਦੇ ਪਿੰਡ ਚਾਟੀਵਿੰਡ ਵਿੱਚ ਪਾਠੀ ਸਿੰਘ ਨੂੰ ਨਸ਼ਾ ਵੇਚਣ ਵਾਲਿਆਂ ਦਾ ਵਿਰੋਧ ਕਰਨਾ ਮਹਿੰਗਾ ਪੈ ਗਿਆ। ਦੱਸ ਦਈਏ ਕਿ ਜਦੋਂ ਪਾਠੀ ਸਿੰਘ ਨੇ ਨਸ਼ਾ ਵੇਚਣ ਵਾਲਿਆਂ ਨੂੰ ਨਸ਼ਾ ਵੇਚਣ ਤੋਂ ਰੋਕਿਆ ਤਾਂ ਨਸ਼ਾ ਤਸਕਰਾਂ ਨੇ ਪਾਠੀ ਸਿੰਘ ਦੀ ਬੂਰੀ ਤਰ੍ਹਾਂ ਕੁੱਟਮਾਰ ਕੀਤੀ ਇਸ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਉੱਥੇ ਹੀ ਪੁਲਿਸ ਅਧਿਕਾਰੀਆਂ ਵੱਲੋਂ ਸੀਸੀਟੀਵੀ ਵੀਡੀਓ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪਰ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਇਸ ਮੌਕੇ ਪੀੜਤ ਪਰਿਵਾਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਹੋਇਆਂ ਦੱਸਿਆ ਕਿ ਸਾਡੇ ਗੁਆਂਢ ਵਿੱਚ ਨਸ਼ੇ ਦਾ ਕਾਰੋਬਾਰ ਚੱਲਦਾ ਹੈ, ਜਦੋਂ ਅਸੀਂ ਆਪਣੇ ਗੁਆਂਢੀਆਂ ਨੂੰ ਨਸ਼ੇ ਦਾ ਕਾਰੋਬਾਰ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਸਾਡੇ ‘ਤੇ ਹਮਲਾ ਕਰ ਦਿੱਤਾ।ਸਾਡਾ ਘਰੋਂ ਨਿਕਲਣਾ ਮੁਸ਼ਕਿਲ ਕਰ ਦਿੱਤਾ ਹੈ। ਬੀਤੇ ਦਿਨੀਂ ਸਾਡਾ ਮੁੰਡਾ, ਜਿਹੜਾ ਦਰਬਾਰ ਸਾਹਿਬ ਵਿੱਚ ਪਾਠੀ ਸਿੰਘ ਹੈ, ਉਹ ਆਪਣੇ ਘਰ ਆ ਰਿਹਾ ਸੀ, ਜਿਸ ਦੌਰਾਨ ਉਸ ਦੇ ਉੱਤੇ ਤੇਜ਼ਦਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ।

ਇਸ ਦੇ ਚਲਦਿਆਂ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ ਤੇ ਉਸ ਨੂੰ ਇਲਾਜ ਦੇ ਲਈ ਹਸਪਤਾਲ ਵੀ ਦਾਖ਼ਲ ਕਰਵਾਇਆ ਗਿਆ ਹੈ। ਉੱਥੇ ਅਸੀਂ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕਰਦੇ ਹਾਂ, ਇਹ ਸਾਰੀ ਘਟਨਾ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਇਸ ਮੌਕੇ ਜਦੋਂ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਪੁਲਿਸ ਅਧਿਕਾਰੀਆਂ ਨੇ ਕਿਸੇ ਵੀ ਸਵਾਲ ਦਾ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *