ਮਾਂ, ਭਾਬੀ ਤੇ ਭਤੀਜੇ ਦਾ ਇਕੱਠੇ ਹੋਇਆ ਅੰਤਿਮ ਸਸਕਾਰ, ਧਾਹਾਂ ਮਾਰ-ਮਾਰ ਰੋ ਰਿਹਾ ਪਰਿਵਾਰ

Latest Update

ਬੀਤੇ ਦਿਨੀਂ ਤਹਿਸੀਲ ਅਜਨਾਲਾ ਅਧੀਨ ਪੈਂਦੇ ਪਿੰਡ ਕੰਦੋਵਾਲੀ ਵਿਖੇ ਕਲਯੁੱਗੀ ਪੁੱਤਰ ਘਿਣਾਉਣੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਆਪਣੀ ਮਾਤਾ, ਭਰਜਾਈ ਅਤੇ ਢਾਈ ਸਾਲਾ ਭਤੀਜੇ ਨੂੰ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ ਸੀ। ਅੱਜ ਤਿੰਨੋਂ ਮ੍ਰਿਤਕਾਂ ਦਾ ਨਮ ਅੱਖਾਂ ਨਾਲ ਸਸਕਾਰ ਕੀਤਾ ਗਿਆ। ਇਸ ਦੌਰਾਨ ਸਸਕਾਰ ’ਚ ਸ਼ਾਮਲ ਹੋਏ ਲੋਕਾਂ ਨੇ ਅਜਿਹੇ ਘਿਨਾਉਣੇ ਵਰਤਾਰੇ ਵਾਸਤੇ ਕਾਤਲ ਲਈ ਮਿਸਾਲੀ ਸਜ਼ਾ ਦੀ ਮੰਗ ਕੀਤੀ ਹੈ। ਇਸ ਦੌਰਾਨ ਪਰਿਵਾਰਿਕ ਮੈਂਬਰਾਂ ਦੇ ਹਾਲਤ ਦੇਖੇ ਨਹੀਂ ਜਾ ਰਹੇ। ਪੂਰਾ ਪਿੰਡ ਭੁੱਬਾਂ ਮਾਰ- ਮਾਰ ਰੋ ਰਿਹਾ ਹੈ। ਹਰ ਕੋਈ

ਕਾਤਲ ਲਈ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕਰ ਰਿਹਾ ਹੈਦੱਸ ਦੇਈਏ ਸਸਕਾਰ ਤੋਂ ਪਹਿਲਾਂ ਪਰਿਵਾਰ ‘ਚ ਹੰਗਾਮਾ ਹੋਇਆ ਸੀ। ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰ ਦਾ ਕਹਿਣਾ ਹੈ ਸੋਚਣ ਵਾਲੀ ਗੱਲ ਹੈ ਕਿ ਅੰਮ੍ਰਿਤਪਾਲ ਨੂੰ ਇੰਨਾ ਜ਼ਿਆਦਾ ਨਸ਼ਾ ਸੀ ਕਿ ਉਸ ਨੂੰ ਪਤਾ ਨਹੀਂ ਲਗਾ ਕਿ ਉਹ ਕੀ ਕਰਨ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਸ ਨੇ ਤਾਂ ਛੋਟੇ ਜਹੇ ਬੱਚੇ ‘ਤੇ ਤਰਸ ਤੱਕ ਨਹੀਂ ਕੀਤਾ। ਪਰਿਵਾਰਿਕ ਮੈਂਬਰ ਨੇ ਕਿਹਾ ਕਿ ਪੁਲਸ 13,14 ਘੰਟਿਆਂ ਤੋਂ

ਬਾਅਦ ਕੀ ਜਾਂਚ ਕੀਤੀ ਹੈ ਅਤੇ ਹੁਣ ਤੱਕ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ।ਅੰਮ੍ਰਿਤਪਾਲ ਦੇ ਪਿਤਾ ਨੇ ਕਿਹਾ ਇਸ ਮਾਮਲੇ ‘ਚ ਅੰਮ੍ਰਿਤਪਾਲ ਦੀ ਪਤਨੀ ਕੋਲੋਂ ਵੀ ਪੁੱਛ-ਗਿੱਛ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਇਸ ਵਾਰਦਾਤ ‘ਚ ਦੋਵਾਂ ਪਤੀ-ਪਤਨੀ ਦੀ ਮਿਲੀਭੁਗਤ ਹੈ। ਅਸੀਂ ਮੰਗ ਕਰਦੇ ਹਾਂ ਕਿ ਕਾਤਲ ਅਤੇ ਉਸ ਦੀ ਪਤਨੀ ਦੀਆਂ ਕਾਲ ਡਿਟੇਲ ਕੱਢਵਾਈਆਂ ਜਾਣ ਤਾਂ ਜੋ ਪਤਾ ਲੱਗ ਸਕੇ ਕਿ ਉਸ ਨੇ ਵਾਰਦਾਤ ਤੋਂ ਪਹਿਲਾਂ ਅਤੇ ਬਾਅਦ ‘ਚ ਕਿਸ ਨਾਲ ਗੱਲ ਕੀਤੀ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *