ਜੇਕਰ ਤੁਹਾਡੇ ਘਰ ਵੀ ਲਿਆ ਨਵੇਂ ਬੱਚੇ ਨੇ ਜਨਮ ਤਾਂ ਇਹ ਖ਼ਾਸ ਖ਼ਬਰ ਤੁਹਾਡੇ ਲਈ ਐ,ਬਰਥ ਰਜਿਸਟ੍ਰੇਸ਼ਨ ਪ੍ਰਕਿਰਿਆ ਲਈ

Latest Update






ਕੇਂਦਰੀ ਗ੍ਰਹਿ ਮੰਤਰਾਲਾ ਨੇ ਬੱਚੇ ਦੇ ਜਨਮ ਦੀ ਰਜਿਸਟ੍ਰੇਸ਼ਨ ਲਈ ਨਵੇਂ ਨਿਯਮ ਤੈਅ ਕੀਤੇ ਹਨ। ਇਕ ਮੀਡੀਆ ਰਿਪੋਰਟ ਮੁਤਾਬਕ ਮੰਤਰਾਲਾ ਦੇ ਤਿਆਰ ਕੀਤੇ ਗਏ ਮਾਡਲ ਨਿਯਮਾਂ ਅਨੁਸਾਰ ਬੱਚੇ ਦੇ ਜਨਮ ਦੀ ਰਜਿਸਟ੍ਰੇਸ਼ਨ ਕਰਨ ਵੇਲੇ ਪਿਤਾ ਅਤੇ ਮਾਂ ਦੋਵਾਂ ਦੇ ਧਰਮ ਨੂੰ ਵੱਖ-ਵੱਖ ਦਰਜ ਕੀਤਾ ਜਾਵੇਗਾ। ਇਹ ਨਿਯਮ ਸੂਬਾ ਸਰਕਾਰਾਂ ਵੱਲੋਂ ਨੋਟੀਫਾਈ ਕੀਤਾ ਜਾਵੇਗਾ। ਪਹਿਲਾਂ ਜਨਮ ਰਜਿਸਟਰਡ ਕਰਦੇ ਸਮੇਂ ਸਿਰਫ਼ ਪਰਿਵਾਰ ਦਾ ਧਰਮ ਦਰਜ ਕੀਤਾ ਜਾਂਦਾ ਸੀ ਪਰ ਹੁਣ ਜਿਹੜੀ ਪ੍ਰਸਤਾਵਤ ‘ਫਾਰਮ ਨੰ.1 ਜਨਮ ਰਿਪੋਰਟ’ਹੈ, ਉਸ ਵਿਚ ਧਰਮ ਵਾਲੇ ਕਾਲਮ

ਦਾ ਵਿਸਤਾਰ ਕੀਤਾ ਜਾਵੇਗਾ। ਇਸ ਵਿਚ ਹੁਣ ਪਿਤਾ ਦੇ ਨਾਲ ਹੀ ਮਾਂ ਦਾ ਧਰਮ ਵੀ ਦੱਸਣਾ ਪਵੇਗਾ।ਜਨਮ ਅਤੇ ਮੌਤ ਰਜਿਸਟ੍ਰੇਸ਼ਨ (ਸੋਧ) ਬਿੱਲ ਕੀ ਹੈ? 1 ਅਗਸਤ ਨੂੰ ਸੰਸਦ ਦੇ ਹੇਠਲੇ ਸਦਨ ਲੋਕ ਸਭਾ ਵਿਚ ਜਨਮ ਅਤੇ ਮੌਤ ਰਜਿਸਟ੍ਰੇਸ਼ਨ (ਸੋਧ) ਬਿੱਲ 2023 ਪਾਸ ਹੋ ਗਿਆ ਸੀ। ਮੌਜੂਦਾ ਸਮੇਂ ’ਚ ਜਨਮ ਤੇ ਮੌਤ ਰਜਿਸਟ੍ਰੇਸ਼ਨ ਐਕਟ, 1969 ਰਾਹੀਂ ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ ਕੀਤੀ ਜਾਂਦੀ ਹੈ। ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ ਸਮਕਾਲੀ ਸੂਚੀ ਅਧੀਨ ਆਉਂਦੀ ਹੈ। ਇਸ ਤੋਂ ਭਾਵ ਹੈ ਕਿ ਸੰਸਦ ਅਤੇ ਸੂਬਾ ਵਿਧਾਨ ਸਭਾਵਾਂ ਦੋਵੇਂ ਇਸ ਵਿਸ਼ੇ ’ਤੇ ਕਾਨੂੰਨ

ਬਣਾਉਣ ’ਚ ਸਮਰੱਥ ਹਨ। 2019 ਤਕ ਜਨਮ ਦੀ ਰਜਿਸਟ੍ਰੇਸ਼ਨ ਦਾ ਕੌਮੀ ਪੱਧਰ 93 ਫ਼ੀਸਦੀ ਅਤੇ ਮੌਤ ਦੀ ਰਜਿਸਟ੍ਰੇਸ਼ਨ ਦਾ 92 ਫ਼ੀਸਦੀ ਸੀ। ਲਾਅ ਕਮਿਸ਼ਨ (2018) ਨੇ ਜਨਮ ਅਤੇ ਮੌਤ ਰਜਿਸਟ੍ਰੇਸ਼ਨ ਐਕਟ, 1969 ’ਚ ਵਿਆਹ ਦੀ ਰਜਿਸਟ੍ਰੇਸ਼ਨ ਨੂੰ ਸ਼ਾਮਲ ਕਰਨ ਦੀ ਸਿਫ਼ਾਰਸ਼ ਕੀਤੀ ਸੀ। ਕੌਮੀ ਪੱਧਰ ’ਤੇ ਹੋਵੇਗਾ ਜਨਮ ਤੇ ਮੌਤ ਦਾ ਡਾਟਾਬੇਸ ਸੋਧੇ ਹੋਏ ਐਕਟ ਮੁਤਾਬਕ ਜਨਮ ਅਤੇ ਮੌਤ ਦਾ ਡਾਟਾਬੇਸ ਕੌਮੀ ਪੱਧਰ ’ਤੇ ਮੇਨਟੇਨ ਕੀਤਾ ਜਾਵੇਗਾ ਅਤੇ ਇਸ ਦੀ ਵਰਤੋਂ ਕੌਮੀ ਜਨਸੰਖਿਆ ਰਜਿਸਟਰ (ਐੱਨ. ਪੀ. ਆਰ.), ਵੋਟਰ ਸੂਚੀ, ਆਧਾਰ ਨੰਬਰ,

ਰਾਸ਼ਨ ਕਾਰਡ, ਪਾਸਪੋਰਟ, ਡਰਾਈਵਿੰਗ ਲਾਇਸੈਂਸ ਅਤੇ ਅਜਿਹੇ ਹੋਰ ਡਾਟਾਬੇਸ ਨੂੰ ਅਪਡੇਟ ਕਰਨ ਲਈ ਵੀ ਕੀਤੀ ਜਾ ਸਕਦੀ ਹੈ। ਇਸ ਕਾਨੂੰਨ ਨਾਲ ਜਨਮ ਸਰਟੀਫਿਕੇਟ ਇਕ ਅਜਿਹਾ ਜ਼ਰੂਰੀ ਦਸਤਾਵੇਜ਼ ਬਣ ਜਾਵੇਗਾ ਜਿਸ ਦੇ ਰਾਹੀਂ ਸਰਕਾਰੀ ਸਹੂਲਤਾਂ ਦਾ ਲਾਭ ਲਿਆ ਜਾ ਸਕੇਗਾ। ਨਵੇਂ ਕਾਨੂੰਨ ਨਾਲ ਦੇਸ਼ ਵਿਚ ਜਨਮ ਦੀ ਮਿਤੀ ਤੇ ਸਥਾਨ ਨੂੰ ਸਾਬਤ ਕਰਨ ਲਈ ਕੋਈ ਵੀ ਦਸਤਾਵੇਜ਼ ਵਿਖਾਉਣ ਤੋਂ ਬਚਿਆ ਜਾ ਸਕੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *