ਡੇਰਾਬੱਸੀ ‘ਚ ਕੈਮੀਕਲ ਫੈਕਟਰੀ ਨੂੰ ਭਿ ਆਨਕ ਅੱਗ

Latest Update

ਡੇਰਾਬੱਸੀ ਦੇ ਬੇਹੜਾ ਇਲਾਕੇ ਵਿੱਚ ਇੱਕ ਕੈਮੀਕਲ ਫੈਕਟਰੀ ਵਿੱਚ ਭਿਆ ਨਕ ਅੱਗ ਲੱਗ ਗਈ ਹੈ। ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਪਰ ਅੱਗ ਇੰਨੀ ਭਿਆਨਕ ਹੈ ਕਿ ਧੂੰਆਂ ਦੂਰੋਂ ਹੀ ਦਿਖਾਈ ਦੇ ਰਿਹਾ ਹੈ। ਇਸ ਦੇ ਲਈ ਪੁਲਿਸ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ ਹੈ ਮੈਡੀਕਲ ਟੀਮ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ ਹੈ। ਫਾਇਰ ਬ੍ਰਿਗੇਡ ਦੀਆਂ 20 ਤੋਂ 25 ਗੱਡੀਆਂ ਅੱਗ ਬੁਝਾਉਣ ਵਿੱਚ ਲੱਗੀਆਂ ਹੋਈਆਂ ਹਨ। ਫਾਇਰ ਬ੍ਰਿਗੇਡ ਦੀ ਟੀਮ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪਰ ਕੈਮਿਕਲ ਫੈਕਟਰੀ ਹੋਣ ਦੇ ਕਾਰਨ ਅਜੇ ਤੱਕ ਅਜਿਹਾ

ਸੰਭਵ ਨਹੀਂ ਹੋ ਸਕਿਆ ਹੈ। ਖ਼ਬਰ ਲਿਖੇ ਜਾਣ ਤੱਕ ਅੱਗ ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਜਾਣਕਾਰੀ ਅਨੁਸਾਰ ਫੈਕਟਰੀ ਅੰਦਰ ਕਈ ਪ੍ਰਕਾਰ ਦੇ ਕੈਮੀਕਲ ਬਣਾਏ ਜਾਂਦੇ ਹਨ।  ਹਾਲਾਂਕਿ ਅਜੇ ਤੱਕ ਅੱਗ ਲੱਗਣ ਦਾ ਕਾਰਨ ਨਹੀਂ ਪਤਾ ਚੱਲ ਸਕਿਆ। ਪਰ ਜਿਸ ਸਮੇਂ ਫੈਕਟਰੀ ਦੇ ਵਿੱਚ ਅੱਗ ਲੱਗੀ ਉਸ ਸਮੇਂ ਕੁਝ ਮੁਲਾਜ਼ਮ ਫੈਕਟਰੀ ਦੇ ਵਿੱਚ ਕੰਮ ਕਰ ਰਹੇ ਸਨ ਜਿਨ੍ਹਾਂ ਨੇ ਭੱਜ ਕੇ ਆਪਣੀ ਜਾਨ ਬਚਾਈ ਹੈ। ਪ੍ਰਸ਼ਾਸਨ ਵੱਲੋਂ ਨਾਲ ਲੱਗਦੇ ਇਲਾਕੇ ਅੰਬਾਲਾ, ਡੇਰਾਬੱਸੀ, ਜ਼ੀਰਕਪੁਰ, ਮੋਹਾਲੀ ਅਤੇ ਚੰਡੀਗੜ੍ਹ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਈਆਂ

ਗਈਆਂ ਹਨ। ਕੈਮੀਕਲ ਨਾਲ ਲੱਗੀ ਅੱਗ ਨੂੰ ਬੁਝਾਉਣ ਦੇ ਲਈ ਫੋਮ ਫਾਇਰ ਬ੍ਰਿਗੇਡ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ ਹੈ। ਜਿਸ ਦੇ ਨਾਲ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਪੁਲਿਸ ਪ੍ਰਸ਼ਾਸਨ ਵੱਲੋਂ ਫੈਕਟਰੀ ਦੇ ਆਸੇ ਪਾਸੇ ਇਲਾਕਾ ਸੀਲ ਕਰ ਦਿੱਤਾ ਗਿਆ ਹੈ ਜਿਸ ਕਰਕੇ ਕੋਈ ਜਾਨੀ ਨੁਕਸਾਨ ਤੋਂ ਬਚਾ ਰੱਖਿਆ ਜਾ ਸਕੇ। ਫੈਕਟਰੀ ਦੇ ਨਜ਼ਦੀਕ ਕਾਫੀ ਵਸੋਂ ਵਾਲਾ ਇਲਾਕਾ ਵੀ ਹੈ ਜਿਸ ਕਰਕੇ ਲੋਕਾਂ ਦੇ ਵਿੱਚ ਸਹਿਮ ਦਾ ਮਾਹੌਲ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *