ਛੱਤੀਸਗੜ੍ਹ ਦੇ ਦੁਰਗ ਜ਼ਿਲ੍ਹੇ ‘ਚ ਮੰਗਲਵਾਰ ਦੇਰ ਰਾਤ ਇਕ ਬੱਸ ਦੇ ਖੱਡ ‘ਚ ਡਿੱਗਣ ਕਾਰਨ 3 ਔਰਤਾਂ ਸਮੇਤ 12 ਲੋਕਾਂ ਦੀ ਮੌ ਤ ਹੋ ਗਈ ਅਤੇ 15 ਜ਼ਖਮੀ ਹੋ ਗਏ। ਪੁਲਿਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਵਿਸ਼ਨੂੰਦੇਵ ਸਾਈਂ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ।ਦੁਰਗ ਜ਼ਿਲ੍ਹੇ ਦੇ ਪੁਲਿਸ ਸੁਪਰਡੈਂਟ ਜਤਿੰਦਰ ਸ਼ੁਕਲਾ ਨੇ ਦਸਿਆ ਕਿ ਕੁਮਹਾਰੀ ਥਾਣਾ ਖੇਤਰ ਦੇ ਅਧੀਨ ਖਾਪੜੀ ਪਿੰਡ ਨੇੜੇ ਮੁਰਮ (ਲਾਲ ਮਿੱਟੀ) ਦੀ ਖੱਡ ਵਿਚ ਬੱਸ ਡਿੱਗਣ ਕਾਰਨ ਗੱਡੀ ਵਿਚ ਸਵਾਰ 12 ਲੋਕਾਂ ਦੀ
ਮੌ ਤ ਹੋ ਗਈ ਅਤੇ 14 ਜ਼ਖ਼ਮੀ ਹੋ ਗਏ। ਇਸ ਤੋਂ ਪਹਿਲਾਂ ਪੁਲਿਸ ਸੁਪਰਡੈਂਟ ਨੇ ਹਾਦਸੇ ‘ਚ 15 ਲੋਕਾਂ ਦੀ ਮੌ ਤ ਹੋਣ ਦੀ ਸੂਚਨਾ ਦਿਤੀ ਸੀ। ਹਾਲਾਂਕਿ, ਬਾਅਦ ਵਿਚ ਉਸ ਨੇ ਕਿਹਾ ਕਿ ਮਰਨ ਵਾਲਿਆਂ ਦੀ ਸੂਚੀ ਵਿਚ ਕੁੱਝ ਨਾਮ ਇਕ ਤੋਂ ਵੱਧ ਵਾਰ ਸ਼ਾਮਲ ਕੀਤੇ ਗਏ ਸਨ।ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਕੁਮਹਾਰੀ ਇਲਾਕੇ ‘ਚ ਸਥਿਤ ਕੇਡੀਆ ਡਿਸਟਿਲਰੀਜ਼ ਦੀ ਬੱਸ ਕਰਮਚਾਰੀਆਂ ਨੂੰ ਲੈ ਕੇ ਰਵਾਨਾ ਹੋਈ ਸੀ ਅਤੇ ਬੱਸ ‘ਚ 30 ਤੋਂ ਜ਼ਿਆਦਾ ਕਰਮਚਾਰੀ ਸਵਾਰ ਸਨ। ਅਧਿਕਾਰੀਆਂ ਨੇ ਦਸਿਆ ਕਿ ਇਹ ਘਟਨਾ ਮੰਗਲਵਾਰ ਰਾਤ 8.30 ਵਜੇ ਵਾਪਰੀ ਜਦੋਂ
ਬੱਸ ਖਾਪੜੀ ਪਿੰਡ ਦੇ ਨੇੜੇ ਪਹੁੰਚੀ ਅਤੇ ਕੰਟਰੋਲ ਤੋਂ ਬਾਹਰ ਹੋ ਗਈ ਕਰੀਬ 40 ਫੁੱਟ ਡੂੰਘੀ ਖੱਡ ਵਿਚ ਜਾ ਡਿੱਗੀ।ਪੁਲਿਸ ਮੁਤਾਬਕ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੀ ਟੀਮ ਨੂੰ ਮੌਕੇ ‘ਤੇ ਭੇਜਿਆ ਗਿਆ ਅਤੇ ਬਚਾਅ ਕਾਰਜ ਸ਼ੁਰੂ ਕਰ ਦਿਤੇ ਗਏ। ਸ਼ੁਰੂਆਤ ‘ਚ ਮੌਕੇ ‘ਤੇ ਹਨੇਰਾ ਹੋਣ ਕਾਰਨ ਬਚਾਅ ਕਾਰਜ ‘ਚ ਮੁਸ਼ਕਲ ਆਈ। ਕੁੱਝ ਸਮੇਂ ਬਾਅਦ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ ਅਤੇ ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਲਾਸ਼ਾਂ
ਅਤੇ ਜ਼ਖਮੀਆਂ ਨੂੰ ਬਾਹਰ ਕੱਢਿਆ।ਉਨ੍ਹਾਂ ਦਸਿਆ ਕਿ ਮ੍ਰਿਤਕਾਂ ਦੀਆਂ ਲਾ ਸ਼ਾਂ ਅਤੇ ਜ਼ਖਮੀਆਂ ਨੂੰ ਹਸਪਤਾਲ ਭੇਜ ਦਿਤਾ ਗਿਆ ਹੈ ਅਤੇ ਬੱਸ ਨੂੰ ਖੱਡ ‘ਚੋਂ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੁਰਗ ਦੇ ਜ਼ਿਲ੍ਹਾ ਕੁਲੈਕਟਰ ਰਿਚਾ ਪ੍ਰਕਾਸ਼ ਚੌਧਰੀ ਨੇ ਦਸਿਆ ਕਿ ਇਸ ਘਟਨਾ ਵਿਚ 12 ਲੋਕਾਂ ਦੀ ਮੌ ਤ ਹੋ ਗਈ ਹੈ ਅਤੇ 14 ਹੋਰ ਜ਼ਖ਼ਮੀ ਹੋਏ ਹਨ। ਜ਼ਖਮੀਆਂ ‘ਚੋਂ 12 ਨੂੰ ਰਾਏਪੁਰ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ‘ਚ ਭਰਤੀ ਕਰਵਾਇਆ ਗਿਆ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ