ਭਾਰਤ ਬਣਿਆ ਦੁਨੀਆਂ ਦਾ “ਕੈਂਸਰ ਕੈਪੀਟਲ” ! ਰਿਪੋਰਟ ‘ਚ ਹੋਏ ਹੈਰਾਨੀਜਨਕ ਖ਼ੁਲਾਸੇ

Latest Update


ਵਿਸ਼ਵ ਸਿਹਤ ਦਿਵਸ 2024 ‘ਤੇ ਇੱਕ ਹੈਰਾਨੀਜਨਕ ਰਿਪੋਰਟ ਸਾਹਮਣੇ ਆਈ ਹੈ। ਅਪੋਲੋ ਹਸਪਤਾਲਾਂ ਦੀ ਹੈਲਥ ਆਫ਼ ਨੇਸ਼ਨ ਰਿਪੋਰਟ ਦੇ ਚੌਥੇ ਐਡੀਸ਼ਨ ਵਿੱਚ ਭਾਰਤ ਨੂੰ ‘ਕੈਂਸਰ ਕੈਪੀਟਲ ਆਫ਼ ਦਾ ਵਰਲਡ’ ਦਾ ਟੈਗ ਮਿਲਿਆ ਹੈ। ਇਸ ਰਿਪੋਰਟ ਵਿੱਚ ਗੈਰ ਸੰਚਾਰੀ ਬਿਮਾਰੀਆਂ ਬਾਰੇ ਗੰਭੀਰ ਤੱਥ ਸਾਹਮਣੇ ਆਏ ਹਨ। ਰਿਪੋਰਟ ਮੁਤਾਬਕ ਭਾਰਤ ਵਿੱਚ ਕੈਂਸਰ, ਸ਼ੂਗਰ, ਹਾਈਪਰਟੈਨਸ਼ਨ, ਦਿਲ ਦੇ ਰੋਗ ਤੇ ਮਾਨਸਿਕ ਸਿਹਤ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਸ ਰਿਪੋਰਟ ਵਿੱਚ ਦੇਸ਼ ਭਰ ਦੇ ਅੰਕੜੇ ਹਨ ਪਰ ਭਾਰਤ ਦੀ ਸਥਿਤੀ ਦੂਜੇ ਦੇਸ਼ਾਂ ਦੇ ਮੁਕਾਬਲੇ

ਬਹੁਤ ਗੰਭੀਰ ਹੈ।ਅਪੋਲੋ ਹਸਪਤਾਲ ਦੀ ਰਿਪੋਰਟ ਦੇ ਅਨੁਸਾਰ, ਤਿੰਨ ਵਿੱਚੋਂ ਇੱਕ ਭਾਰਤੀ ਪ੍ਰੀ-ਡਾਇਬਟੀਜ਼ ਹੈ, ਤਿੰਨ ਵਿੱਚੋਂ ਦੋ ਪ੍ਰੀ-ਹਾਈਪਰਟੈਂਸਿਵ ਹਨ ਤੇ 10 ਵਿੱਚੋਂ ਇੱਕ ਡਿਪਰੈਸ਼ਨ ਤੋਂ ਪੀੜਤ ਹੈ। ਕੈਂਸਰ, ਸ਼ੂਗਰ, ਹਾਈਪਰਟੈਨਸ਼ਨ, ਦਿਲ ਦੀ ਬਿਮਾਰੀ ਤੇ ਮਾਨਸਿਕ ਸਿਹਤ ਸਮੱਸਿਆਵਾਂ ਨਾਜ਼ੁਕ ਪੱਧਰ ‘ਤੇ ਪਹੁੰਚ ਗਈਆਂ ਹਨ, ਜਿਸ ਦਾ ਦੇਸ਼ ਉੱ’ਤੇ ਮਹੱਤਵਪੂਰਨ ਅਸਰ ਪੈ ਰਿਹਾ ਹੈ। ਇਹ ਰਿਪੋਰਟ ਸਿਰਫ਼ ਖੋਜ ਨਹੀਂ ਸਗੋਂ ਭਾਰਤ ਲਈ ਚੇਤਾਵਨੀ ਹੈ ਕਿਉਂਕਿ ਭਾਰਤੀ ਨੌਜਵਾਨਾਂ ਵਿੱਚ ਪ੍ਰੀ-ਡਾਇਬੀਟੀਜ਼, ਪ੍ਰੀ-ਹਾਈਪਰਟੈਨਸ਼ਨ ਤੇ ਮਾਨਸਿਕ ਸਿਹਤ ਸਮੱਸਿਆਵਾਂ ਤੇਜ਼ੀ ਨਾਲ ਵੱਧ

ਰਹੀਆਂ ਹਨ।ਭਾਰਤ ਵਿੱਚ ਔਰਤਾਂ ਵਿੱਚ ਛਾਤੀ ਦਾ ਕੈਂਸਰ ਸਭ ਤੋਂ ਆਮ ਕੈਂਸਰ ਹੈ। ਇਸ ਤੋਂ ਬਾਅਦ ਸਰਵਾਈਕਲ ਕੈਂਸਰ ਅਤੇ ਅੰਡਕੋਸ਼ ਕੈਂਸਰ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਮਰਦਾਂ ਵਿੱਚ ਸਭ ਤੋਂ ਵੱਧ ਫੇਫੜਿਆਂ ਦਾ ਕੈਂਸਰ ਹੈ। ਇਸ ਤੋਂ ਬਾਅਦ ਓਰਲ ਕੈਂਸਰ ਅਤੇ ਪ੍ਰੋਸਟੇਟ ਕੈਂਸਰ ਦੇ ਜ਼ਿਆਦਾ ਮਾਮਲੇ ਸਾਹਮਣੇ ਆਉਂਦੇ ਹਨ।ਰਿਪੋਰਟ ਮੁਤਾਬਕ ਦੇਸ਼ ਵਿੱਚ ਕੈਂਸਰ ਸਕਰੀਨਿੰਗ ਦਰ ਬਹੁਤ ਘੱਟ ਹੈ। ਭਾਰਤ ਵਿੱਚ, 1.9 ਪ੍ਰਤੀਸ਼ਤ ਛਾਤੀ ਦੇ ਕੈਂਸਰ ਦੀ ਜਾਂਚ ਕੀਤੀ ਜਾਂਦੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
Leave a Reply

Your email address will not be published. Required fields are marked *