ਰਿ ਸ਼ਵਤ ਲੈਂਦਾ ਮੁੱਖ ਮੁਨਸ਼ੀ ਮੌਕੇ ‘ਤੇ ਗ੍ਰਿ ਫਤਾਰ ਵਿਜੀਲੈਂਸ ਬਿਊਰੋ ਦਾ ਦੇਖੋ ਵੱਡਾ ਐਕਸ਼ਨ !

Latest Update

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਥਾਣਾ ਜਮਾਲਪੁਰ, ਕਮਿਸ਼ਨਰੇਟ ਲੁਧਿਆਣਾ ਅਧੀਨ ਪੈਂਦੀ ਪੁਲਿਸ ਚੌਕੀ ਰਾਮਗੜ੍ਹ ਵਿਖੇ ਮੁੱਖ ਮੁਨਸ਼ੀ ਵਜੋਂ ਤਾਇਨਾਤ ਹੌਲਦਾਰ ਸੁਖਦੇਵ ਸਿੰਘ ਨੂੰ ਦੋ ਕਿਸ਼ਤਾਂ ਵਿੱਚ 1, 15, 000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿ ਫ਼ਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਜਨਕਪੁਰੀ, ਲੁਧਿਆਣਾ ਸ਼ਹਿਰ ਦੇ ਵਸਨੀਕ ਕਪਿਲ

ਓਬਰਾਏ ਵੱਲੋਂ ਮੁੱਖ ਮੰਤਰੀ ਭ੍ਰਿ ਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਗ੍ਰਿ ਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਪਤਾ ਲੱਗਾ ਕਿ ਮੁਲਜ਼ਮ ਹੌਲਦਾਰ ਸੁਖਦੇਵ ਸਿੰਘ ਨੇ ਹੋਰ ਪੁਲਿਸ ਮੁਲਾਜ਼ਮਾਂ ਨਾਲ ਮਿਲ ਕੇ ਸ਼ਿਕਾਇਤਕਰਤਾ ਦੇ ਚਾਚਾ ਸਕਰੈਪ ਡੀਲਰ ਕੈਲਾਸ਼ ਗਰਗ ਨੂੰ ਪੁਲਿਸ ਚੌਕੀ ਰਾਮਗੜ੍ਹ ਵਿਖੇ ਲਿਆਂਦਾ ਅਤੇ ਚੋਰੀ ਦਾ ਸਕਰੈਪ ਸਮਾਨ ਖਰੀਦਣ ਦੇ ਬਹਾਨੇ ਉਸ ਨੂੰ ਧਮਕੀਆਂ ਦਿੱਤੀਆਂ ਅਤੇ ਉਸ ਦੇ ਲੜਕੇ ਦੀਪਕ ਗਰਗ ਤੋਂ 65, 000 ਅਤੇ 50, 000 ਰੁਪਏ ਦੀਆਂ ਦੋ ਕਿਸ਼ਤਾਂ

ਵਿੱਚ 1, 15, 000 ਰੁਪਏ ਦੀ ਰਿਸ਼ ਵਤ ਦੀ ਰਕਮ ਜ਼ਬਰਦਸਤੀ ਲੈ ਲਈ ਅਤੇ ਇਸ ਤੋਂ ਬਾਅਦ ਸਕਰੈਪ ਡੀਲਰ ਕੈਲਾਸ਼ ਗਰਗ ਨੂੰ ਬਿਨਾ ਕਿਸੇ ਕਾਨੂੰਨੀ ਕਾਰਵਾਈ ਕੀਤਿਆਂ ਛੱਡ ਦਿੱਤਾ।
ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਰਿਹਾਲ ਨਾਮ ਦੇ ਇੱਕ ਵਿਅਕਤੀ ਦੇ ਰਿਸ਼ਤੇਦਾਰ ਸੋਬੂ ਨੇ ਉਪਰੋਕਤ ਕੈਲਾਸ਼ ਗਰਗ ਨੂੰ ਚੋਰੀ ਸਕਰੈਪ ਦਾ ਸਮਾਨ ਵੇਚਿਆ ਸੀ ਅਤੇ ਇਸ ਸਕਰੈਪ ਵੇਚ ਕੇ ਸੋਬੂ ਨੇ ਉਸ ਪਾਸੋਂ 2, 82, 000 ਰੁਪਏ ਦੀ ਰਕਮ ਪ੍ਰਾਪਤ ਕੀਤੀ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *