ਬਿਜਲੀ ਆਲੇ ਨੂੰ ਘਰੋਂ ਚੁੱਕ ਕੇ ਲੈ ਗਏ ਬ ਦ ਮਾਸ਼

Latest Update

ਗੁਰਦਾਸਪੁਰ ਦੇ ਕਸਬਾ ਦੀਨਾਨਗਰ ਬੇਰੀਆ ਮੁਹੱਲੇ ਵਿੱਚ 6 ਹਜ਼ਾਰ ਰੁਪਏ ਦੇ ਲੈਣ ਦੇਣ ਨੂੰ ਲੈਕੇ ਕੁੱਝ ਵਿਅਕਤੀਆਂ ਨੇ ਇੱਕ ਇਲੇਕਟ੍ਰਿਸ਼ਨ ਦਾ ਕੰਮ ਕਰਨ ਵਾਲੇ ਨੌਜਵਾਨ ਗੁਰਜੀਤ ਸਿੰਘ ਨੂੰ ਗਲੀ ਵਿੱਚੋਂ ਅਗਵਾਹ ਕਰ ਆਪਣੇ ਘਰ ਖੜ ਉਸਦੀ ਬੁਰੀ ਤਰ੍ਹਾਂ ਦੇ ਨਾਲ ਮਾਰ ਕੁ ਟਾਈਕ ਕੀਤੀ, ਜਿਸ ਤੋਂ ਬਾਅਦ ਕੁਝ ਸਮਾਜ ਸੇਵੀ ਲੋਕਾਂ ਨੇ ਉਸ ਨੂੰ ਛੁਡਵਾ ਕੇ ਦੀਨਾਨਗਰ ਦੇ ਸਿਵਿਲ ਹਸਪਤਾਲ ਵਿਖੇ ਦਾਖਿਲ ਕਰਵਾਇਆ ਜਿਸ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਗੁਰਦਾਸਪੁਰ ਰੈਫਰ ਕਰ ਦਿੱਤਾ।

ਜਿੱਥੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਜ਼ਖਮੀ ਨੌਜਵਾਨ ਗੁਰਜੀਤ ਸਿੰਘ ਨੇ ਦੱਸਿਆ ਕਿ ਉਹ ਇਲੈਕਟ੍ਰੀਸ਼ਨ ਦਾ ਕੰਮ ਕਰਦਾ ਹੈ ਅਤੇ ਡੀਜੇ ਦਾ ਕੰਮ ਕਰਦੇ ਬਿੱਟੂ ਨਾਮਕ ਵਿਅਕਤੀ ਦੇ ਉਸਨੇ 6 ਹਜ਼ਾਰ ਰੁਪਏ ਦੇਣੇ ਸੀ ਜਿਸ ਨੂੰ ਲੈਕੇ ਬਿੱਟੂ ਨੇ ਉਸਦੇ ਨਾਲ ਪਹਿਲਾਂ ਵੀ ਝਗੜਾ ਕੀਤਾ ਹੈ ਜਿਸ ਸਬੰਧੀ ਉਸ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੋਈ ਹੈ। ਅਤੇ ਪੁਲਿਸ ਨੇ ਪੈਸੇ ਦੇਣ ਲਈ ਦੋ ਦਿਨ ਦਾ ਸਮਾਂ ਦਿੱਤਾ ਹੋਇਆ ਹੈ ਪਰ ਅੱਜ ਬਿੱਟੂ ਨੇ ਕੁਝ ਵਿਅਕਤੀਆਂ ਨੂੰ ਲਿਆ ਕੇ

ਉਸ ਨੂੰ ਗਲੀ ਵਿੱਚੋਂ ਅਗਵਾਹ ਕਰ ਆਪਣੇ ਘਰ ਲੈ ਗਏ ਅਤੇ ਘਰ ਅੰਦਰ ਜਾ ਕੇ ਉਸਦੀ ਬੁਰੀ ਤਰਹਾਂ ਦੇ ਨਾਲ ਮਾਰਕੁਟਾਈ ਕੀਤੀ। ਜਿਸ ਤੋਂ ਬਾਅਦ ਇੱਸ ਬਾਰੇ ਕੁਝ ਸਮਾਜ ਸੇਵੀ ਲੋਕਾਂ ਨੂੰ ਪਤਾ ਲੱਗਣ ਤੇ ਉਹਨਾਂ ਨੇ ਉਸਨੂੰ ਉਥੋਂ ਛਡਵਾ ਕੇ ਲਿਆਂਦਾ ਅਤੇ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਉਸਨੇ ਕਿਹਾ ਕਿ ਉਸ ਨੂੰ ਇਨਸਾਫ ਦਿੱਤਾ ਜਾਵੇ। ਦੂਜੇ ਪਾਸੇ ਡੀਜੇ ਦਾ ਕੰਮ ਕਰਦੇ ਬਿੱਟੂ ਨਾਮਕ ਵਿਅਕਤੀ ਨੇ ਕਿਹਾ ਕਿ ਉਸਨੇ ਗੁਰਜੀਤ ਸਿੰਘ ਕੋਲੋਂ

6 ਹਾਜ਼ਰ ਰੁਪਏ ਲੈਣੇ ਹਨ ਅਤੇ ਗੁਰਜੀਤ ਉਸ ਨੂੰ ਪੈਸੇ ਨਹੀਂ ਦੇ ਰਿਹਾ ਅਤੇ ਜਿਸ ਕਰਕੇ ਉਹਨਾਂ ਦਾ ਪਹਿਲਾਂ ਵੀ ਝਗੜਾ ਹੋ ਚੁੱਕਾ ਹੈ ਜਿਸ ਦੀ ਸ਼ਿਕਾਇਤ ਦੋਨਾਂ ਨੇ ਪੁਲਿਸ ਨੂੰ ਦਿੱਤੀ ਹੋਈ ਹੈ ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਸਨੇ ਕਿਹਾ ਕਿ ਪੈਸਿਆਂ ਦੇ ਲੈਣ ਦੇਣ ਨੂੰ ਲੈਕੇ ਹੀ ਅੱਜ ਗੁਰਜੀਤ ਨੂੰ ਗਲੀ ਵਿੱਚੋਂ ਉਸਨੂੰ ਚੁੱਕਿਆ ਗਿਆ ਹੈ ਕਿਉਂਕਿ ਗੁਰਜੀਤ ਉਸ ਨੂੰ ਪੈਸੇ ਨਹੀਂ ਦੇ ਰਿਹਾ ਸੀ ਉਸ ਨੇ ਆਰੋਪ ਲਗਾਇਆ ਕਿ ਗੁਰਜੀਤ ਵੱਲੋਂ ਉਸ ਨੂੰ ਜਾਨੋ ਮਾਰਨ ਦੀ ਧ ਮਕੀ ਦਿੱਤੀ ਗਈ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *